02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਵਿਦਿਆਰਥੀਆਂ ਦਾ ਜ਼ੋਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਕਾਹਨਪੁਰ ਖੂਹੀ, 1 ਅਗਸਤ (ਗੁਰਬੀਰ ਸਿੰਘ ਵਾਲੀਆਂ)-ਬਲਾਕ ਝੱਜ ਦੇ ਅਧੀਨ ਪੈਂਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਚ 2 ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਯੋਗ ਰਹਿਨੁਮਾਈ ਹੇਠ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਜੌਨ ਝੱਜ ਅਧੀਨ ਪੈਂਦੇ ਸਮੂਹ ਸਕੂਲਾਂ ਨੇ ਭਾਗ ਲਿਆ।

ਅਜੀਤ ਡੈਸਕ 02-08-2026
ਕਾਹਨਪੁਰ ਖੂਹੀ, 1 ਅਗਸਤ (ਗੁਰਬੀਰ ਸਿੰਘ ਵਾਲੀਆਂ)-ਬਲਾਕ ਝੱਜ ਦੇ ਅਧੀਨ ਪੈਂਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਚ 2 ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਯੋਗ ਰਹਿਨੁਮਾਈ ਹੇਠ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਜੌਨ ਝੱਜ ਅਧੀਨ ਪੈਂਦੇ ਸਮੂਹ ਸਕੂਲਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਕੁੱਲ ਪੰਜ ਈਵੈਂਟਸ ਦੇ ਮੁਕਾਬਲੇ ਹੋਏ, ਜਿਨ੍ਹਾਂ ਵਿਚੋਂ ਚਾਰ ਈਵੈਂਟਸ ਵਿਚ ਸ.ਸ.ਸ.ਸ ਝੱਜ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਜਿਨ੍ਹਾਂ ਵਿਚ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਸ.ਸ.ਸ.ਸ ਝੱਜ ਦੀਆਂ ਅੰਡਰ-14 ਲੜਕੀਆਂ ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਇਸ ਸਕੂਲ ਦੇ ਲੜਕਿਆਂ ਦੀਆਂ ਅੰਡਰ-17 ਅਤੇ ਅੰਡਰ-19 ਦੀਆਂ ਕਬੱਡੀ ਟੀਮਾਂ ਨੇ ਵੀ ਜ਼ੋਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਲੈਕ. ਫਿਜ਼ਿਕਲ ਸੁਖਪ੍ਰੀਤ ਸਿੰਘ ਅਤੇ ਡੀ.ਪੀ.ਈ ਸ਼੍ਰੀਮਤੀ ਜਸਵੀਰ ਕੌਰ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ। ਸਕੂਲ ਮੁਖੀ ਤਜਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਖ਼ੁਰਾਕ ਲੈਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਨ ਅਤੇ ਤਨ ਨੂੰ ਤੰਦਰੁਸਤ ਰੱਖਣ ਲਈ ਪ੍ਰੇਰਿਆ। ਤਜਿੰਦਰ ਸਿੰਘ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣ ਕੇ ਆਪਣੇ ਮਾਤਾ ਪਿਤਾ ਅਤੇ ਸਮਾਜ ਦੀ ਸੇਵਾ ਕਰਨ ਦੀ ਵੀ ਸਿੱਖਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਦੇ ਨਾਲ ਬੱਚਿਆਂ ਵਿਚ ਟੀਮ ਭਾਵਨਾ, ਲੀਡਰਸ਼ਿਪ ਅਤੇ ਆਤਮ - ਵਿਸ਼ਵਾਸ ਵਰਗੇ ਗੁਣ ਪੈਦਾ ਹੁੰਦੇ ਹਨ। ਤਜਿੰਦਰ ਸਿੰਘ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਵੀ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਲੈਕ. ਸੁਖਪ੍ਰੀਤ ਸਿੰਘ, ਲੈਕ. ਸਤਨਾਮ ਸਿੰਘ, ਲੈਕ. ਸੁਨੀਤਾ ਰਾਣੀ, ਲੈਕ. ਜਗਬੀਰ ਕੌਰ, ਲੈਕ. ਜਸਵਿੰਦਰ ਕੌਰ, ਲੈਕ. ਰਾਜਿੰਦਰ ਕੁਮਾਰ, ਲੈਕ. ਸੋਮਨਾਥ, ਮਾਸਟਰ ਨਰਿੰਦਰ ਸਿੰਘ, ਇੰਦਰਪਾਲ ਸਿੰਘ, ਮਨਿੰਦਰ ਸਿੰਘ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਕਮਲੇਸ਼ ਕੌਰ, ਸ੍ਰੀਮਤੀ ਪੂਨਮ ਕੁਮਾਰੀ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀਮਤੀ ਜੋਤੀ ਬਾਲਾ, ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਸਤਿੰਦਰ ਕੌਰ, ਸ੍ਰੀਮਤੀ ਸੁਮਨ ਰਾਣੀ, ਸ੍ਰੀਮਤੀ ਸਤਵਿੰਦਰ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਰੰਜਨਾ ਸ਼ਰਮਾ, ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਅਲਕਾ ਰਾਣੀ, ਸ੍ਰੀਮਤੀ ਮੋਨਿਕਾ ਸ਼ਰਮਾ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਪ੍ਰਵੀਨ ਕੁਮਾਰੀ, ਸ੍ਰੀਮਤੀ ਸੰਧਿਆ ਦੇਵੀ ਅਤੇ ਸ੍ਰੀਮਤੀ ਰਾਣੀ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਫ਼ੌਜੀ ਨੇ ਪਿੰਡ ਫ਼ਤਿਹਪੁਰ ਦੇ ਸਾਬਕਾ ਸਰਪੰਚ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਿੱਖਿਆ ਵਿਭਾਗ ਅਤੇ ਪੁਲਿਸ ਸਾਂਝ ਕੇਂਦਰ ਵਲੋਂ ‘ਰੁੱਖ ਮਿੱਤਰ ਮੁਹਿੰਮ’ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।