02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਰਡਿਆਲਾ ਦੀ ਸੱਥ ’ਚ ਪੁੱਜ ਕੇ ਰਾਣਾ ਗਿੱਲ ਨੇ ਪਿੰਡ ਵਾਸੀਆਂ ਨਾਲ ਕੀਤੀ ਵਿਚਾਰ-ਚਰਚਾ

ਖਰੜ, 1 ਅਗਸਤ (ਜੰਡਪੁਰੀ)-ਅੱਜ ਭਾਜਪਾ ਦੇ ਆਗੂ ਰਣਜੀਤ ਸਿੰਘ ਰਾਣਾ ਗਿੱਲ ਨੇ ਪਿੰਡ ਰਡਿਆਲਾ ਦੀ ਸੱਥ ‘ਚ ਬੈਠ ਕੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਗੱਲਬਾਤ ਕੀਤੀ, ਜਿਥੇ ਉਨ੍ਹਾਂ ਪਿੰਡ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਸਥਾਰ ਸਹਿਤ ਚਰਚਾ ਕੀਤੀ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਭਾਵੇਂ ਨਗਰ ਕੌਂਸਲ ਨੇ ਪਿੰਡ ਰਡਿਆਲਾ ਦੀ ਕਰੋੜਾਂ ਰੁ.

ਅਜੀਤ ਡੈਸਕ 02-08-2026
ਖਰੜ, 1 ਅਗਸਤ (ਜੰਡਪੁਰੀ)-ਅੱਜ ਭਾਜਪਾ ਦੇ ਆਗੂ ਰਣਜੀਤ ਸਿੰਘ ਰਾਣਾ ਗਿੱਲ ਨੇ ਪਿੰਡ ਰਡਿਆਲਾ ਦੀ ਸੱਥ ‘ਚ ਬੈਠ ਕੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਗੱਲਬਾਤ ਕੀਤੀ, ਜਿਥੇ ਉਨ੍ਹਾਂ ਪਿੰਡ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਸਥਾਰ ਸਹਿਤ ਚਰਚਾ ਕੀਤੀ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਭਾਵੇਂ ਨਗਰ ਕੌਂਸਲ ਨੇ ਪਿੰਡ ਰਡਿਆਲਾ ਦੀ ਕਰੋੜਾਂ ਰੁ. ਦੀ ਜਾਇਦਾਦ ਤਾਂ ਆਪਣੇ ਨਾਂਅ ਕਰਵਾ ਲਈ, ਪਰ ਪਿੰਡ ਦਾ ਵਿਕਾਸ ਨਹੀਂ ਕਰਵਾਇਆ। ਇਸੇ ਕਾਰਨ ਪਿੰਡ ‘ਚ ਗੰਦੇ ਪਾਣੀ ਦੀ ਨਿਕਾਸ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਇਥੇ ਹੀ ਬਸ ਨਹੀਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ‘ਚ ਵੀ ਇਨ੍ਹਾਂ ਪਿੰਡਾਂ ਨੂੰ ਵਾਰਡਬੰਦੀ ਤੋਂ ਅੱਡ ਰੱਖਿਆ ਗਿਆ, ਜਿਸ ਕਰਕੇ ਖੇਤਰ ਦੇ ਪਿੰਡਾਂ ਦੇ ਲੋਕਾਂ ਨੇ ਪਿੰਡਾਂ ਦੀ ਵਾਰਡਬੰਦੀ ਨਾ ਹੋਣ ਕਰਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ, ਜਿਸ ਤੋਂ ਬਾਅਦ ਖਰੜ ਨਗਰ ਕੌਂਸਲ ਦੀ ਚੋਣ ਰੱਦ ਹੋ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੰਬੰਧਿਤ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸੁਰਿੰਦਰ ਸਿੰਘ ਕਾਲਾ, ਬਲਜੀਤ ਸਿੰਘ, ਆਜ਼ਾਦ ਸਿੰਘ (ਪ੍ਰਧਾਨ), ਹਰਨੇਕ ਸਿੰਘ (ਸਾਬਕਾ ਸਰਪੰਚ), ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ ਤੇ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮੁਹਾਲੀ ਦੇ ਮਹਿਲਾ ਕਾਂਗਰਸ ਵਿੰਗ ਦੀਆਂ ਨਿਯੁਕਤੀਆਂ ਜਲਦ ਕੀਤੀ ਜਾਣਗੀਆਂ : ਪਰਮਜੀਤ ਕੌਰ ਅਗਲੀ ਖ਼ਬਰ ਫਰੈਂਡਜ਼ ਫੌਰਐਵਰ ਵੈੱਲਫ਼ੇਅਰ ਸੁਸਾਇਟੀ ਨੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।