03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਸ਼ੀ ਤੋਂ ਲਿਆਂਦੀ ਪਾਵਨ ਚਰਨ ਸਪਰਸ਼ ਮਿੱਟੀ ਦਾ ਰੂਪਨਗਰ ਵਿਖੇ ਸ਼ਰਧਾ ਨਾਲ ਸਵਾਗਤ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਾਸ਼ੀ (ਵਾਰਾਨਸੀ) ਤੋਂ ਲਿਆਂਦੀ ਗਈ ਸ੍ਰੀ ਚਰਨ ਸਪਰਸ਼ ਪਾਵਨ ਮਿੱਟੀ ਦਾ ਆਰਿਆਂ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ, ਮੁਹੱਲਾ ਚੰਦਰਗੜ੍ਹ, ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤ ਨੇ ਪਾਵਨ ਮਿੱਟੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 03-08-2026
ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਾਸ਼ੀ (ਵਾਰਾਨਸੀ) ਤੋਂ ਲਿਆਂਦੀ ਗਈ ਸ੍ਰੀ ਚਰਨ ਸਪਰਸ਼ ਪਾਵਨ ਮਿੱਟੀ ਦਾ ਆਰਿਆਂ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ, ਮੁਹੱਲਾ ਚੰਦਰਗੜ੍ਹ, ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤ ਨੇ ਪਾਵਨ ਮਿੱਟੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਲਾਲਪੁਰਾ, ਮੰਡਲ ਪ੍ਰਧਾਨ ਜਗਦੀਸ਼ ਕਾਜਲਾ, ਜਥੇਦਾਰ ਭਾਗ ਸਿੰਘ, ਹਰਚਰਨ ਸਿੰਘ, ਸੀਨੀਅਰ ਭਾਜਪਾ ਆਗੂ ਪ੍ਰੇਮ ਦੱਤ ਸ਼ਰਮਾ, ਭਾਜਪਾ ਆਗੂ, ਸੰਤ ਸਮਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਰਸਤਾ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹੈ। ਪ੍ਰੇਮ ਦੱਤ ਸ਼ਰਮਾ ਨੇ ਦੱਸਿਆ ਕਿ ਕਾਸ਼ੀ ਤੋਂ ਲਿਆਂਦੀ ਗਈ ਇਹ ਪਾਵਨ ਮਿੱਟੀ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ਤੱਕ ਪਹੁੰਚਾਈ ਜਾਵੇਗੀ ਤਾਂ ਜੋ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਚਰਸ ਤੇ ਭੁੱਕੀ ਬਰਾਮਦ ਹੋਣ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਕੁਲਵੀਰ ਖਾਨ ਦੀ ਜ਼ਮਾਨਤ ਅਰਜ਼ੀ ਖ਼ਾਰਜ਼ ਅਗਲੀ ਖ਼ਬਰ ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।