04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰਮਤਿ ਸਮਾਗਮ ਸਮਾਪਤ

ਭਰਤਗੜ੍ਹ, 3 ਅਗਸਤ (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਭਰਤਗੜ੍ਹ ਆਮਦ ਨੂੰ ਸਮਰਪਿਤ 11ਵਾਂ ਮਹਾਨ ਗੁਰਮਤਿ ਸਮਾਗਮ ਇਨ੍ਹਾਂ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਸਪੋਰਟਸ ਕਲੱਬ ਭਰਤਗੜ੍ਹ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਭਰਤਗੜ੍ਹ ਦੇ ਸਮੂਹ ਨੁਮਾਇੰਦਿਆਂ ਵਲੋਂ ਕਰਵਾਇਆ, ਜੋ ਸ਼ਾਮੀਂ 7 ਵਜੇ ਤੋਂ ਆਰੰਭ ਹੋ ਕੇ ਰਾਤੀਂ 12 ਵਜੇ ਤੱਕ ਚੜ੍ਹਦੀ ਕਲਾ ਵਿਚ ਸਮਾਪਤ ਹੋਇਆ। ਪ੍ਰਸਿੱਧ ਕਥਾਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਪ੍ਰਿੰਸੀਪਲ ਚਰਨਜੀਤ ਸਿੰਘ, ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ, ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ, ਭਾਈ ਜਸਕਰਨ ਸਿੰਘ ਪਟਿਆਲਾ, ਬੀਬੀ ਪ੍ਰਭਜੋਤ ਕੌਰ ਬਟਾਲਾ ਨੇ ਸਾਥੀਆਂ ਸਮੇਤ ਗੁਰਬਾਣੀ ਕੀਰਤਨ ਨਾਲ ਸਿੱਖ ਇਤਿਹਾਸ ਨਾਲ ਜੋੜਿਆ, ਸਰਬੱਤ ਦੇ ਭਲੇ ਲਈ ਅਰਦਾਸ ਭਾਈ ਈਸ਼ਰ ਸਿੰਘ ਨੇ ਕੀਤੀ।

ਅਜੀਤ ਡੈਸਕ 04-08-2026
ਭਰਤਗੜ੍ਹ, 3 ਅਗਸਤ (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਭਰਤਗੜ੍ਹ ਆਮਦ ਨੂੰ ਸਮਰਪਿਤ 11ਵਾਂ ਮਹਾਨ ਗੁਰਮਤਿ ਸਮਾਗਮ ਇਨ੍ਹਾਂ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਸਪੋਰਟਸ ਕਲੱਬ ਭਰਤਗੜ੍ਹ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਭਰਤਗੜ੍ਹ ਦੇ ਸਮੂਹ ਨੁਮਾਇੰਦਿਆਂ ਵਲੋਂ ਕਰਵਾਇਆ, ਜੋ ਸ਼ਾਮੀਂ 7 ਵਜੇ ਤੋਂ ਆਰੰਭ ਹੋ ਕੇ ਰਾਤੀਂ 12 ਵਜੇ ਤੱਕ ਚੜ੍ਹਦੀ ਕਲਾ ਵਿਚ ਸਮਾਪਤ ਹੋਇਆ। ਪ੍ਰਸਿੱਧ ਕਥਾਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਪ੍ਰਿੰਸੀਪਲ ਚਰਨਜੀਤ ਸਿੰਘ, ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ, ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ, ਭਾਈ ਜਸਕਰਨ ਸਿੰਘ ਪਟਿਆਲਾ, ਬੀਬੀ ਪ੍ਰਭਜੋਤ ਕੌਰ ਬਟਾਲਾ ਨੇ ਸਾਥੀਆਂ ਸਮੇਤ ਗੁਰਬਾਣੀ ਕੀਰਤਨ ਨਾਲ ਸਿੱਖ ਇਤਿਹਾਸ ਨਾਲ ਜੋੜਿਆ, ਸਰਬੱਤ ਦੇ ਭਲੇ ਲਈ ਅਰਦਾਸ ਭਾਈ ਈਸ਼ਰ ਸਿੰਘ ਨੇ ਕੀਤੀ। ਇਸ ਦੌਰਾਨ ਬਾਬਾ ਹਰਭਜਨ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਗੁਰਜੰਟ ਸਿੰਘ ਭਰਤਗੜ੍ਹ ਨੇ ਧਾਰਮਿਕ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਗਿੱਲ, ਭਾਈ ਸੁੱਖਾ ਸਿੰਘ, ਕੈਪਟਨ ਹਰੀਅਵਤਾਰ ਸਿੰਘ, ਜਸਵਿੰਦਰ ਸਿੰਘ, ਮਾ. ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਹਰਦੀਪ ਸਿੰਘ, ਹਰਕੀਰਤ ਸਿੰਘ, ਨਰਿੰਦਰ ਸਿੰਘ, ਅਜੀਤਪਾਲ ਸਿੰਘ ਸਾਂਦਲ, ਤਲਵਿੰਦਰ ਸਿੰਘ, ਨੰਬਰਦਾਰ ਹਰਕਿਰਪਾਲ ਸਿੰਘ, ਗਗਨਦੀਪ ਸਿੰਘ, ਜਤਿੰਦਰ ਸਿੰਘ, ਰਾਜਨਦੀਪ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ, ਦਵਿੰਦਰ ਸਿੰਘ, ਨਵਕਿਰਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰੇਲਵੇ ਵਿਭਾਗ ਵਲੋਂ ਬਣਾਏ ਗਏ ਅੰਡਰ ਬ੍ਰਿਜਾਂ ’ਚ ਭਰਿਆ ਬਰਸਾਤੀ ਪਾਣੀ, ਰਸਤਾ ਹੋਇਆ ਬੰਦ ਅਗਲੀ ਖ਼ਬਰ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਖ਼ਾਲਸਾ ਸਕੂਲ ਦੇ ਪ੍ਰਬੰਧਕ ਅਤੇ ਅਧਿਆਪਕ। ਪੰਜਾਬ ਰਾਜ ਜ਼ੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।