06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੰਗਲ ’ਚ ਭਾਜਪਾਈਆਂ ਨੇ ਡਾ. ਸੁਭਾਸ਼ ਸ਼ਰਮਾ ਦੇ ਮੁੜ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਬਣਨ ’ਤੇ ਵੰਡੇ ਲੱਡੂ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੂੰ ਦੂਜੀ ਵਾਰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਨੰਗਲ ਮੰਡਲ ਭਾਜਪਾ ਵਲੋਂ ਅੱਜ ਨੰਗਲ-ਭਾਖੜਾ ਮੁੱਖ ਮਾਰਗ ’ਤੇ ਪ੍ਰਧਾਨ ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।

ਨੰਗਲ ਵਿਚ ਡਾ. ਸੁਭਾਸ਼ ਸ਼ਰਮਾ ਦੇ ਮੁੜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡਦੇ ਭਾਜਪਾ ਆਗੂ ਤੇ ਵਰਕਰ। ਸਰਕਾਰੀ ਪ੍ਰਾਇਮਰੀ ਸਕੂਲ ਮੀਂਢਵਾਂ ਅੱਪਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਤੀਆਂ ਦੇ ਮੇਲੇ ਦੀ ਤਸਵੀਰ। 05-08-2026
ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੂੰ ਦੂਜੀ ਵਾਰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਨੰਗਲ ਮੰਡਲ ਭਾਜਪਾ ਵਲੋਂ ਅੱਜ ਨੰਗਲ-ਭਾਖੜਾ ਮੁੱਖ ਮਾਰਗ ’ਤੇ ਪ੍ਰਧਾਨ ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਸਮਾਗਮ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਡਾ. ਸ਼ਰਮਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਵਰਕਰਾਂ ਨਾਲ ਖ਼ੁਸ਼ੀ ਸਾਂਝੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਜਤਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਡਾ. ਸੁਭਾਸ਼ ਸ਼ਰਮਾ ਨੂੰ ਭਾਜਪਾ ਹਾਈ ਕਮਾਂਡ ਵਲੋਂ ਮੁੜ ਸੂਬੇ ਦਾ ਮੀਤ ਪ੍ਰਧਾਨ ਬਣਾਉਣਾ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸੰਗਠਨ ਪ੍ਰਤੀ ਅਟੁੱਟ ਵਚਨਬੱਧਤਾ ਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਨਿਰੰਤਰ ਮਿਹਨਤ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈ ਕਮਾਂਡ ਨੇ ਇੱਕ ਵਾਰ ਫਿਰ ਉਨ੍ਹਾਂ ਦੀ ਯੋਗਤਾ ਅਤੇ ਕਾਰਗੁਜ਼ਾਰੀ ’ਤੇ ਭਰੋਸਾ ਜਤਾਇਆ ਹੈ, ਜਿਸ ਨਾਲ ਪਾਰਟੀ ਦੇ ਆਮ ਵਰਕਰਾਂ ਅਤੇ ਆਗੂਆਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ। ਅਠਵਾਲ ਨੇ ਕਿਹਾ ਕਿ ਡਾ. ਸ਼ਰਮਾ ਨੇ ਹਮੇਸ਼ਾ ਨੰਗਲ ਅਤੇ ਇਲਾਕੇ ਦੇ ਲੋਕਾਂ ਨਾਲ ਜੁੜੇ ਕੇਂਦਰ ਸਰਕਾਰ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਉਠਾਇਆ ਹੈ ਅਤੇ ਕਈ ਅਹਿਮ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਵਿੱਖ ਵਿਚ ਵੀ ਇਲਾਕੇ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਜਲਦੀ ਹੱਲ ਲਈ ਡਾ. ਸ਼ਰਮਾ ਹੋਰ ਵੀ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਕੌਂਸਲਰ ਡਾ. ਰਜਿੰਦਰ ਕੁਮਾਰ, ਸਾਬਕਾ ਕੌਂਸਲਰ ਰਜਿੰਦਰ ਹੰਸ, ਜਨਰਲ ਸਕੱਤਰ ਵਿਵੇਕ ਸ਼ਰਮਾ, ਕਮਲ ਘਈ, ਬਾਬੂ ਅਨਿਲ ਸ਼ਰਮਾ, ਸੁਭਾਸ਼ ਕੁਮਾਰ, ਕੁਲਵੰਤ ਸਿੰਘ, ਰਜਿੰਦਰ ਬਿੱਟਾ, ਮੈਡਮ ਸ਼ੀਲਾ ਵਾਲੀ, ਸ਼ਾਮ ਸੁੰਦਰ ਰੰਗਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਡਾ. ਸੁਭਾਸ਼ ਸ਼ਰਮਾ ’ਤੇ ਮੁੜ ਜਤਾਇਆ... ਸਫ਼ਾਈ ਸੇਵਕਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਵੀ ਨਹੀਂ ਹੋ ਰਹੀ ਮੋਰਿੰ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ, ਰੂਪਨਗਰ ਵਿਚ ਜੰਗੀ ਪੱਧਰ ’ਤੇ ਸ਼ੁਰੂ ਹੋਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।