06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1607.17 ਫੁੱਟ

ਨੰਗਲ, 5 ਅਗਸਤ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1607. 17 ਫੁੱਟ ਰਿਕਾਰਡ ਕੀਤਾ ਗਿਆ ।

ਅਜੀਤ ਡੈਸਕ 06-08-2026
ਨੰਗਲ, 5 ਅਗਸਤ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1607.17 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 46663 ਕਿਊਸਿਕ ਪਾਣੀ ਆ ਰਿਹਾ ਹੈ ਅਤੇ 23269 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1633.19 ਫੁੱਟ ਸੀ ’ਤੇ ਭਾਖੜਾ ਡੈਮ ’ਚ 56052 ਕਿਊਸਿਕ ਪਾਣੀ ਆ ਰਿਹਾ ਸੀ ਅਤੇ 23735 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ
ਪਿਛਲੀ ਖ਼ਬਰ ਜ਼ਿਲ੍ਹੇ ਦੇ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ-ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਹਰਭਜਨ ਸਿੰਘ ਚਨਾਰਥਲ ਦਾ ਕਾਲਜ ਪੁੱਜਣ ’ਤੇ ਭਰਵਾਂ ਸਵਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।