06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਤੈਅ

ਰੂਪਨਗਰ, 5 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਦੇਸ਼ ਦੇ ਆਜ਼ਾਦੀ ਦਿਵਸ ਨੂੰ ਪੂਰੇ ਉਤਸ਼ਾਹ, ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।

ਆਜ਼ਾਦੀ ਦਿਵਸ ਸਮਾਗਮ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ। ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਤੈਅ 15 ਅਗਸਤ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਝੰਡਾ 06-08-2026
ਰੂਪਨਗਰ, 5 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਦੇਸ਼ ਦੇ ਆਜ਼ਾਦੀ ਦਿਵਸ ਨੂੰ ਪੂਰੇ ਉਤਸ਼ਾਹ, ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿਚ ਐੱਸ. ਐੱਸ .ਪੀ. ਰੂਪਨਗਰ ਮਨਿੰਦਰ ਸਿੰਘ ਸਮੇਤ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਮਹੱਤਤਾ ਦਾ ਸਮਾਗਮ ਹੈ, ਜਿਸ ਨੂੰ ਹਰ ਪੱਖੋਂ ਯਾਦਗਾਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 7 ਅਗਸਤ ਅਤੇ 11 ਅਗਸਤ ਨੂੰ ਰਿਹਰਸਲ, ਜਦਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮਾਂ ਸਬੰਧੀ ਕਿਹਾ ਕਿ ਦੇਸ਼-ਭਗਤੀ ਅਤੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਾਲੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣ ਅਤੇ ਹਰੇਕ ਪੇਸ਼ਕਾਰੀ ਨਿਰਧਾਰਿਤ ਸਮਾਂ-ਸੀਮਾ ਅੰਦਰ ਹੀ ਹੋਵੇ। ਉਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਿਹਰਸਲਾਂ ਅਤੇ ਮੁੱਖ ਸਮਾਗਮ ਦੌਰਾਨ ਪੀਣ ਵਾਲੇ ਸਾਫ਼ ਪਾਣੀ, ਛਾਂ, ਮੁੱਢਲੀ ਸਿਹਤ ਸਹੂਲਤਾਂ ਅਤੇ ਐਂਬੂਲੈਂਸ ਸਮੇਤ ਲੋੜੀਂਦੇ ਮੈਡੀਕਲ ਪ੍ਰਬੰਧ ਹਰ ਵੇਲੇ ਉਪਲਬਧ ਰਹਿਣ। ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਸਥਾਨ ਅਤੇ ਆਸ-ਪਾਸ ਦੇ ਖੇਤਰਾਂ ਵਿਚ ਪੁਲਿਸ ਦੀ ਪੁਖ਼ਤਾ ਤਾਇਨਾਤੀ, ਟਰੈਫ਼ਿਕ ਪ੍ਰਬੰਧ, ਪਾਰਕਿੰਗ ਦੀ ਵਿਵਸਥਾ, ਐਂਟਰੀ ਪੁਆਇੰਟਾਂ ‘ਤੇ ਚੈਕਿੰਗ, ਐਮਰਜੈਂਸੀ ਰਿਸਪਾਂਸ ਟੀਮਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ, ਐੱਸ.ਪੀ. ਅਰਵਿੰਦ ਮੀਨਾ, ਐੱਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਸਕੱਤਰ ਰੈੱਡ ਕਰਾਸ ਗੁਰਸੋਹਣ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬਰਸਾਤ ਨੇ ਖੋਲ੍ਹੀ ਵਿਕਾਸ ਦੀ ਪੋਲ: ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਮੌਤ ਨੂੰ ਸੱਦਾ ਦੇ ਰਹੇ ਡੂੰਘੇ ਖੱਡੇ ਅਗਲੀ ਖ਼ਬਰ ਕਰ ਮੁਕਤ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।