06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਰਸਾਤ ਨੇ ਖੋਲ੍ਹੀ ਵਿਕਾਸ ਦੀ ਪੋਲ: ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਮੌਤ ਨੂੰ ਸੱਦਾ ਦੇ ਰਹੇ ਡੂੰਘੇ ਖੱਡੇ

ਨੰਗਲ, 5 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਮਹਾਰਾਣਾ ਪ੍ਰਤਾਪ ਪਾਰਕ ਦੇ ਬਿਲਕੁਲ ਸਾਹਮਣੇ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਤੋਂ ਬਾਅਦ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਸੜਕ ਦੇ ਵਿਚਕਾਰ ਪਏ ਡੂੰਘੇ ਖੱਡੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ।

ਲੋਕਾਂ ਨੇ ਤੁਰੰਤ ਮੁਰੰਮਤ ਦੀ ਕੀਤੀ ਮੰਗ 06-08-2026
ਨੰਗਲ, 5 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਮਹਾਰਾਣਾ ਪ੍ਰਤਾਪ ਪਾਰਕ ਦੇ ਬਿਲਕੁਲ ਸਾਹਮਣੇ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਤੋਂ ਬਾਅਦ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਸੜਕ ਦੇ ਵਿਚਕਾਰ ਪਏ ਡੂੰਘੇ ਖੱਡੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ। ਇੱਥੋਂ ਹਰ ਰੋਜ਼ ਹਜ਼ਾਰਾਂ ਵਾਹਨ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਲੰਘਦੇ ਹਨ, ਪਰ ਖ਼ਰਾਬ ਸੜਕ ਕਾਰਨ ਹਾਦਸਿਆਂ ਦਾ ਡਰ ਹਰ ਵੇਲੇ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਮਹਾਰਾਣਾ ਪ੍ਰਤਾਪ ਪਾਰਕ ਦੇ ਨਾਲ ਲੰਘਦਾ ਵੱਡਾ ਬਰਸਾਤੀ ਨਾਲਾ ਮੀਂਹ ਪੈਂਦੇ ਹੀ ਭਰ ਜਾਂਦਾ ਹੈ, ਜਿਸ ਕਾਰਨ ਸੜਕ ਉੱਪਰ ਕਾਫ਼ੀ ਦੂਰ ਦੂਰ ਤੱਕ ਪਾਣੀ ਖੜ੍ਹਾ ਹੋ ਜਾਂਦਾ ਹੈ। ਪਾਣੀ ਵਿਚ ਖੱਡੇ ਦਿਖਾਈ ਨਾ ਦੇਣ ਕਾਰਨ ਕਈ ਵਾਹਨ ਫਸ ਜਾਂਦੇ ਹਨ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਵਾਂ ਨੰਗਲ ਅਤੇ ਹਿਮਾਚਲ ਪ੍ਰਦੇਸ਼ ਵਲੋਂ ਫਲਾਈਓਵਰ ਰਾਹੀਂ ਉਤਰਦੇ ਵਾਹਨਾਂ ਦੀ ਰਫ਼ਤਾਰ ਜ਼ਿਆਦਾ ਹੁੰਦੀ ਹੈ। ਅਚਾਨਕ ਟੁੱਟੀ ਸੜਕ ਅਤੇ ਡੂੰਘੇ ਖੱਡੇ ਸਾਹਮਣੇ ਆ ਜਾਣ ਕਾਰਨ ਇੱਥੇ ਛੋਟੇ-ਵੱਡੇ ਹਾਦਸੇ ਵਾਪਰਦੇ ਰਹਿੰਦੇ ਹਨ। ਜੇਕਰ ਸਮੇਂ ਸਿਰ ਇਸ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਸੜਕ ਦੀ ਤੁਰੰਤ ਮੁਰੰਮਤ ਕਰਕੇ ਡੂੰਘੇ ਖੱਡਿਆਂ ਨੂੰ ਭਰਿਆ ਜਾਵੇ ਅਤੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਰੋਪੜ ’ਚ ਕੰਨਾਂ ਦੇ ਮੁਫ਼ਤ ਟੈਸਟ ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਤੈਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।