06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 5 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਭੱਦਲ ਵਲੋਂ ਸਰਕਾਰੀ ਹਾਈ ਸਕੂਲ ਸੈਂਫਲਪੁਰ ਵਿਖੇ ਐਚ. ਪੀ.

ਅਜੀਤ ਡੈਸਕ 06-08-2026
ਪੁਰਖਾਲੀ, 5 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਭੱਦਲ ਵਲੋਂ ਸਰਕਾਰੀ ਹਾਈ ਸਕੂਲ ਸੈਂਫਲਪੁਰ ਵਿਖੇ ਐਚ. ਪੀ. ਵੀ. ਵੈਕਸੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਇਹ ਟੀਕਾ ਸਰਵਾਈਕਲ, ਕੈਂਸਰ ਦੀ ਰੋਕਥਾਮ ਲਈ ਲਗਾਇਆ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ, ਤਾਂ ਜੋ ਇਸ ਬਿਮਾਰੀ ਤੇ ਪਹਿਲਾਂ ਹੀ ਕਾਬੂ ਪਾਇਆ ਜਾ ਸਕੇ । ਕੈਂਪ ਵਿਚ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਰਗੋਪਾਲ ਸੈਣੀ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ। ਇਸ ਮੌਕੇ ਏ.ਐਨ.ਐਮ. ਆਰਤੀ, ਹਰਜਿੰਦਰ ਕੌਰ ਆਸਾ ਵਰਕਰ, ਇੰਦਰਜੀਤ ਕੌਰ ਆਂਗਣਵਾੜੀ ਵਰਕਰ, ਹਰਪ੍ਰੀਤ ਕੌਰ ਤੇ ਹੋਰ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਂਗੂ ਮਲੇਰੀਆ ਦੀ ਰੋਕਥਾਮ ਦੇ ਲਈ ਸਪਰੇਅ ਕਰਵਾਈ ਅਗਲੀ ਖ਼ਬਰ ਖੇੜੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ ਘਰ ’ਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।