06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਖੇੜੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ

ਪੁਰਖਾਲੀ, 5 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪਿੰਡ ਖੇੜੀ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਚਾਵਾਂ ਤੇ ਉਤਸ਼ਾਹ ਨਾਲ ਪਿੱਪਲ ਦੇ ਪੁਰਾਣੇ ਦਰਖ਼ਤ ਥੱਲੇ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਕੁੜੀਆਂ ਅਤੇ ਔਰਤਾਂ ਨੇ ਪੀਂਘ ਝੂਟ ਕੇ ਗਿੱਧਾ, ਭੰਗੜਾ ਪਾਕੇ ਤਿਉਹਾਰ ਮਨਾਇਆ।

ਅਜੀਤ ਡੈਸਕ 06-08-2026
ਪੁਰਖਾਲੀ, 5 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪਿੰਡ ਖੇੜੀ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਚਾਵਾਂ ਤੇ ਉਤਸ਼ਾਹ ਨਾਲ ਪਿੱਪਲ ਦੇ ਪੁਰਾਣੇ ਦਰਖ਼ਤ ਥੱਲੇ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਕੁੜੀਆਂ ਅਤੇ ਔਰਤਾਂ ਨੇ ਪੀਂਘ ਝੂਟ ਕੇ ਗਿੱਧਾ, ਭੰਗੜਾ ਪਾਕੇ ਤਿਉਹਾਰ ਮਨਾਇਆ। ਇਸ ਮੌਕੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਸਮਾਨ ਦੀ ਨੁਮਾਇਸ਼ ਵੀ ਲਗਾਈ ਗਈ ਜੋ ਕਿ ਪੂਰੇ ਪ੍ਰੋਗਰਾਮ ’ਚ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਤੀਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਬੱਚਿਆਂ ਨੂੰ ਸਵਾਲ ਪੁੱਛੇ ਗਏ। ਇਸ ਮੌਕੇ ਤੀਆਂ ਦੇ ਸੰਧਾਰੇ ਦੀ ਰਸਮ ਵੀ ਨਿਭਾਈ ਗਈ ਇਸ ਮੌਕੇ ਕਾਨੂੰਨਗੋ ਬੇਅੰਤ ਸਿੰਘ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਬਚਾਉਣ ਲਈ ਅਜਿਹੇ ਪ੍ਰੋਗਰਾਮ ਹਰੇਕ ਪਿੰਡ ਪੱਧਰ ਤੇ ਕਰਵਾਉਣ ਦੀ ਜਰੂਰਤ ਹੈ, ਤਾਂ ਜੋ ਪੰਜਾਬੀ ਵਿਰਸੇ ਨੂੰ ਸੰਭਾਲਿਆ ਜਾ ਸਕੇ। ਇਸ ਮੌਕੇ ਮਾਲ੍ਹ ਪੂੜਿਆਂ ਦਾ ਲੰਗਰ ਵੀ ਚਲਾਇਆ ਗਿਆ। ਇਸ ਮੌਕੇ ਅਮਰਿੰਦਰ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ, ਗੁਰਜੀਤ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਸੁਖਦੀਪ ਸਿੰਘ ਸੁੱਖਾ, ਭੁਪਿੰਦਰ ਸਿੰਘ ਅਤੇ ਪਿੰਡ ਦੀਆਂ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮੀਤ ਗੋਗੀ ਸ੍ਰੀ ਜਟੇਸ਼ਵਰ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ’ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।