06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਪਾਰੀਆਂ ਦੀ ਹਰ ਸ਼ਿਕਾਇਤ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ- ਡੀ. ਸੀ.

ਰੂਪਨਗਰ, 6 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਹਰ ਸਮੱਸਿਆ ਅਤੇ ਸ਼ਿਕਾਇਤ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਵਰਕਾਮ, ਨਗਰ ਕੌਂਸਲਾਂ, ਪੁਲਿਸ, ਟੈਕਸ ਤੇ ਐਕਸਾਈਜ਼ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਕਰੀਬ 16 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਵਿੱਚੋਂ 15 ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਸਿਰਫ਼ 01 ਸ਼ਿਕਾਇਤ ਹੀ ਬਕਾਇਆ ਹੈ।

ਮੀਟਿੰਗ ਦੌਰਾਨ ਅਧਿਕਾਰੀ। ਅਜੀਤ ਤਸਵੀਰ 07-08-2026
ਰੂਪਨਗਰ, 6 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਹਰ ਸਮੱਸਿਆ ਅਤੇ ਸ਼ਿਕਾਇਤ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਵਰਕਾਮ, ਨਗਰ ਕੌਂਸਲਾਂ, ਪੁਲਿਸ, ਟੈਕਸ ਤੇ ਐਕਸਾਈਜ਼ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਕਰੀਬ 16 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਵਿੱਚੋਂ 15 ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਸਿਰਫ਼ 01 ਸ਼ਿਕਾਇਤ ਹੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪਾਰਦਰਸ਼ੀ ਨਿਪਟਾਰੇ ਲਈ www.punjabdisewa.com ਪੋਰਟਲ ਉਪਲਬਧ ਕਰਵਾਇਆ ਹੈ, ਜਿਸ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ.ਡੀ.ਪੀ.ਓ. ਨੰਗਲ ਮਨਜੀਤ ਸਿੰਘ, ਵਪਾਰ ਮੰਡਲ ਦੇ ਨੁਮਾਇੰਦੇ ਦਾਰਾ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਰੋੜਾ, ਲਖਵਿੰਦਰ ਸਿੰਘ, ਐਸ.ਡੀ.ਓ. ਬਿਜਲੀ ਵਿਭਾਗ ਬਲਵੰਤ ਰਾਏ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਰੂਪਨਗਰ ’ਚ ਪਾਰਕਿੰਗ ਦਾ ਸੰਕਟ ਗੰਭੀਰ, ਪ੍ਰਸ਼ਾਸਨ ਦੀ ਬੇਰੁਖ਼ੀ ’ਤੇ ਉੱਠਣ ਲੱਗੇ ਸਵਾਲ ਅਗਲੀ ਖ਼ਬਰ ਖੜਗੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।