ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸਵਾਗਤ ਯੋਗ ਕਦਮ-ਸਰਪੰਚ ਰਾਮ ਧਨ ਬਾਂਠ
ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)- ਗਊਸ਼ਾਲਾ ਸੁੱਖੇਮਾਜਰਾ ਵਿਖੇ ਸੇਵਾ ਕਰ ਰਹੇ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸਰਪੰਚ ਰਾਮ ਧਨ ਬਾਂਠ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਊਸ਼ਾਲਾਵਾਂ ਦੇ ਭਲੇ ਅਤੇ ਉਨ੍ਹਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆਂਦੇ ਗਏ ਬਿੱਲ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਅਹਿਮ ਕਦਮ ਹੈ।
ਅਜੀਤ ਡੈਸਕ
08-08-2026