08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਇਕਬਾਲ ਸਿੰਘ ਲਾਲਪੁਰਾ ਵਲੋਂ ਸਮਰਸਤਾ ਸੰਕਲਪ ਅਭਿਆਨ ਤਹਿਤ ਬੇਗਮਪੁਰਾ ਵਿਖੇ ਸੁਸ਼ੋਭਿਤ ਕੀਤਾ ਗਿਆ ਪਾਵਨ ਕਲਸ਼

ਘਨੌਲੀ, 7 ਅਗਸਤ (ਜਸਵੀਰ ਸਿੰਘ ਸੈਣੀ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਅਤੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦੇ ਵਿਸ਼ੇਸ਼ ਉਪਰਾਲਾ ਸਦਕਾ ਗੁਰਦੁਆਰਾ ਭਗਤ ਰਵਿਦਾਸ ਜੀ ਤੇ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਸੀ ਤੋਂ ਲਿਆਂਦੀ ਗਈ ਲਿਆਂਦੀ ਗਈ ਪਵਿੱਤਰ ਮਿੱਟੀ ਵਾਲੇ ਪਾਵਨ ਕਲਸ਼ ਨੂੰ ਸੰਗਤਾਂ ਦੇ ਦਰਸ਼ਨ ਲਈ ਗੁਰਦੁਆਰਾ ਸਾਹਿਬ ਬੇਗਮਪੁਰਾ ਵਿਖੇ ਸਥਾਪਿਤ ਕਰਨ ਲਈ ਸੇਵਾ ਨਿਭਾਈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਲਿਆਂਦੇ ਪਾਵਨ ਕਲਸ਼ ਤੇ ਜਿੱਥੇ ਪਿੰਡ ਵਾਸੀਆਂ ਵਲੋਂ ਜੈਕਾਰੇ ਲਗਾਏ ਗਏ ਉੱਥੇ ਫੁੱਲਾਂ ਦੀ ਵਰਖਾ ਕੀਤੀ ਗਈ।

ਅਜੀਤ ਡੈਸਕ 08-08-2026
ਘਨੌਲੀ, 7 ਅਗਸਤ (ਜਸਵੀਰ ਸਿੰਘ ਸੈਣੀ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਅਤੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦੇ ਵਿਸ਼ੇਸ਼ ਉਪਰਾਲਾ ਸਦਕਾ ਗੁਰਦੁਆਰਾ ਭਗਤ ਰਵਿਦਾਸ ਜੀ ਤੇ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਸੀ ਤੋਂ ਲਿਆਂਦੀ ਗਈ ਲਿਆਂਦੀ ਗਈ ਪਵਿੱਤਰ ਮਿੱਟੀ ਵਾਲੇ ਪਾਵਨ ਕਲਸ਼ ਨੂੰ ਸੰਗਤਾਂ ਦੇ ਦਰਸ਼ਨ ਲਈ ਗੁਰਦੁਆਰਾ ਸਾਹਿਬ ਬੇਗਮਪੁਰਾ ਵਿਖੇ ਸਥਾਪਿਤ ਕਰਨ ਲਈ ਸੇਵਾ ਨਿਭਾਈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਲਿਆਂਦੇ ਪਾਵਨ ਕਲਸ਼ ਤੇ ਜਿੱਥੇ ਪਿੰਡ ਵਾਸੀਆਂ ਵਲੋਂ ਜੈਕਾਰੇ ਲਗਾਏ ਗਏ ਉੱਥੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਸੰਗਤਾਂ ਨੂੰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਸਮਾਜਿਕ ਬਰਾਬਰੀ ਦਾ ਸੁਨੇਹਾ ਦਿੰਦੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਮਨੁੱਖਤਾ ਅਤੇ ਨਿਸ਼ਕਾਮ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਹਰੇਕ ਸ਼ਬਦ ਵਿਚ ਮਨੁੱਖ ਨੂੰ ਗਿਆਨ ਦਾ ਪ੍ਰਸਾਰ ‘ਤੇ ਚਾਨਣਾ ਪ੍ਰਦਾਨ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਸਾਡਾ ਮਕਸਦ ਹੈ, ਕਿ ਉਨਾਂ ਦੇ ਪਾਵਨ ਜਨਮ-ਭੂਮੀ ਦੀ ਮਿੱਟੀ ਪਿੰਡ ਪਿੰਡ ਸ਼ਹਿਰ ਸ਼ਹਿਰ ਲੈ ਕੇ ਜਾਣਾ ਹੈ ਤਾਂ ਜੋ ਸੰਗਤਾਂ ਉਸ ਪਵਿੱਤਰ ਮਿੱਟੀ ਦੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਵਲੋਂ ਇਕਬਾਲ ਸਿੰਘ ਲਾਲਪੁਰੇ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਜਗਦੀਸ਼ ਸਿੰਘ ਕਟਲੀ, ਜਗਦੀਸ਼ ਕਾਜਲਾ, ਪ੍ਰਿੰਸ ਕੌਸ਼ਿਕ, ਯੂਥ ਆਗੂ ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ, ਤਰਲੋਚਨ ਸਿੰਘ ਮੱਡਾ, ਰਾਮ ਸਿੰਘ ਨੂੰਹੋ, ਮਨਦੀਪ ਸਿੰਘ, ਅਵਤਾਰ ਸਿੰਘ, ਸੱਤੂ ਰਾਵਲ ਮਾਜਰਾ, ਅਵਤਾਰ ਸਿੰਘ ਦਬੁਰਜੀ, ਸਰਪੰਚ ਸੁਨੀਤਾ ਰਾਣੀ, ਬਲਜੀਤ ਸਿੰਘ, ਅਸ਼ੋਕ ਕੁਮਾਰ, ਮਨਵੀਰ ਸਿੰਘ, ਪਾਲ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ- ਡੀ. ਸੀ. ਅਗਲੀ ਖ਼ਬਰ ਖ਼ਾਲਸਾ ਫੇਥ ਫਾਊਂਡੇਸ਼ਨ ਨੇ ਕੰਪਿਊਟਰ ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।