08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਕਾਲੀ ਦਲ, ਕਾਂਗਰਸ ਤੇ ‘ਆਪ’ ਦੇ ਕਈ ਆਗੂਆਂ ਨੇ ਫ਼ੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਸਮਾਜਿਕ ਸੰਸਥਾਵਾਂ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ ਲਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਵਧਦਾ ਜਨ ਆਧਾਰ ਲੋਕਾਂ ਦੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਤੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ।

ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਸਮਾਜਿਕ ਸੰਸਥਾਵਾਂ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ ਲਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਵਧਦਾ ਜਨ ਆਧਾਰ ਲੋਕਾਂ ਦੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਤੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ।ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਤੇ ਉਦਯੋਗ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ, ਵਪਾਰ ਤੇ ਉਦਯੋਗ ਐਸੋਸੀਏਸ਼ਨ ਬਾਰਡਰ ਜ਼ੋਨ ਦੇ ਪ੍ਰਧਾਨ ਅਤੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੈਂਬਰ ਰਜਿੰਦਰ ਸਿੰਘ ਮਰਵਾਹਾ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਮਾਰਕਫੈਡ ਦੇ ਸਾਬਕਾ ਉਪ ਚੇਅਰਮੈਨ ਜਸਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਅਤੇ ਆੜ੍ਹਤੀ ਯੂਨੀਅਨ ਗੁਰਦਾਸਪੁਰ ਦੇ ਪ੍ਰਧਾਨ ਪਰਵਿੰਦਰ ਘਣੀਆ, ਸਾਬਕਾ ਸਰਪੰਚ ਕਰਮਜੀਤ ਸਿੰਘ, ਸਾਬਕਾ ਸਰਪੰਚ ਕਮਲਪ੍ਰੀਤ ਸਿੰਘ, ਐਡਵੋਕੇਟ ਰਛਪਾਲ ਸਿੰਘ, ਐਡਵੋਕੇਟ ਅਜੀਤ ਸਿੰਘ, ਕਾਂਗਰਸ ਦੇ ਸਾਬਕਾ ਯੂਥ ਬਲਾਕ ਪ੍ਰਧਾਨ ਮੁਨੀਸ਼ ਗੁਪਤਾ, ਕਿਸਾਨ ਮਜ਼ ਦੂਰ ਭਲਾਈ ਯੂਨੀਅਨ ਪੰਜਾਬ ਦੇ ਸਕੱਤਰ ਭਗਵਾਨ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ, ਪੰਚ ਪ੍ਰੀਤਮ ਸਿੰਘ ਅਤੇ ਕਿਸਾਨ ਮਜ਼ਦੂਰ ਭਲਾਈ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਨੇ ਵੀ ਭਾਜਪਾ ’ਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ 10 ਮਹੀਨੇ ਦਾ ਮਾਸੂਮ ਬੱਚਾ ਘਰੋਂ ਅਚਾਨਕ ਲਾਪਤਾ ਅਗਲੀ ਖ਼ਬਰ ਨਸ਼ਾ ਕਰਨ ਵਾਲੇ 3 ਵਿਅਕਤੀ ਕਾਬੂ ਇਕ ਕਥਿਤ ਡਰੱਗ ਤਸਕਰ ਵੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।