08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਾਬਕਾ ਮੰਤਰੀ ਸਿੱਧੂ ਨੇ ਪਿੰਡ ਸਨੇਟਾ ਵਿਖੇ ਪੰਜਾਬ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ

ਐੱਸ. ਏ.

ਪਿੰਡ ਸਨੇਟਾ ਦੇ ਦੌਰੇ ਮੌਕੇ ਮਰੀਜ਼ਾਂ ਨੂੰ ਹਸਪਤਾਲ ’ਚ ਮਿਲ ਰਹੀਆਂ ਸੁਵਿਧਾਵਾਂ ਬਾਬਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ। 08-08-2026
ਐੱਸ. ਏ. ਐੱਸ. ਨਗਰ, 7 ਅਗਸਤ (ਪ੍ਰੋ. ਅਵਤਾਰ ਸਿੰਘ) -‘ਆਪ’ ਦੀ ਸਿਹਤ ਦਾ ਰਿਐਲਟੀ ਚੈੱਕ’ ਮੁਹਿੰਮ ਤਹਿਤ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਸਨੇਟਾ ਸਥਿਤ ਉਸ ਥਾਂ ਦਾ ਦੌਰਾ ਕੀਤਾ ਗਿਆ, ਜਿਥੇ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ 25 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਜ਼ਮੀਨੀ ਹਕੀਕਤ ਉਸ ਦੇ ਬਿਲਕੁੱਲ ਉਲਟ ਹੈ। ਉਨ੍ਹਾਂ ਕਿਹਾ ਕਿ ਪਿੰਡ ਸਨੇਟਾ ਵਿਖੇ ਇਹ ਹਸਪਤਾਲ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਨਜ਼ੂਰ ਕੀਤਾ ਗਿਆ ਸੀ ਅਤੇ 20 ਜੂਨ 2021 ਨੂੰ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੌਜੂਦਗੀ ‘ਚ ਇਸ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਪਰ ਸੱਤਾ ਬਦਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਪ੍ਰਾਜੈਕਟ ਨੂੰ ਜਾਣ ਬੁੱਝ ਕੇ ਠੰਢੇ ਬਸਤੇ ‘ਚ ਪਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਮੁਹਾਲੀ ਨੂੰ ਵੱਖਰਾ ਸਿਹਤ ਬਲਾਕ ਬਣਾਇਆ ਗਿਆ ਸੀ ਤਾਂ ਉਸ ਦਾ ਇਕੋ-ਇਕ ਮਕਸਦ ਇਲਾਕੇ ਦੇ ਲਗਪਗ 79 ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਇਸੇ ਉਦੇਸ਼ ਤਹਿਤ ਪਿੰਡ ਸਨੇਟਾ ਨੂੰ ਇਸ ਦੀ ਕੇਂਦਰੀ ਸਥਿਤੀ ਨੂੰ ਦੇਖਦੇ ਹੋਏ ਹਸਪਤਾਲ ਲਈ ਚੁਣਿਆ ਗਿਆ ਸੀ, ਪਰ ਆਮ ਆਦਮੀ ਪਾਰਟੀ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਾ ਤਾਂ ਹਸਪਤਾਲ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ ਅਤੇ ਨਾ ਹੀ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 10 ਲੱਖ ਰੁ. ਤੱਕ ਦੇ ਮੁਫ਼ਤ ਇਲਾਜ ਦੇ ਦਾਅਵੇ ਕਰ ਰਹੀ ਹੈ, ਪਰ ਜਦੋਂ ਮੌਕੇ ‘ਤੇ ਜਾ ਕੇ ਦੇਖਿਆ ਗਿਆ ਤਾਂ ਮਰੀਜ਼ਾਂ ਤੋਂ ਟੈਸਟਾਂ ਦੇ ਨਾਂਅ ‘ਤੇ 300 ਤੋਂ ਲੈ ਕੇ 500 ਰੁ. ਤੱਕ ਦੀ ਵਸੂਲੀ ਕੀਤੀ ਜਾ ਰਹੀ ਸੀ। ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ‘ਆਪ ਦੀ ਸਿਹਤ ਦਾ ਰਿਐਲਟੀ ਚੈੱਕ’ ਮੁਹਿੰਮ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫਰਕ ਦਿਖਾਉਣਾ ਹੈ।
ਪਿਛਲੀ ਖ਼ਬਰ ਸੂਬਾ ਮੀਤ ਪ੍ਰਧਾਨ ਚੁਣੇ ਜਾਣ ’ਤੇ ਗਿੱਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਢਿੱਲੋਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਅਨਮੋਲ ਮੁਸਕਾਨ ਟਰੱਸਟ ਨੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।