09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰ ਦੀ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ ਤੇ ਲੱਗੇ ਤਾਲੇ

ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਪਿੰਡਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ ਸਿਹਤ ਕੇਂਦਰਾਂ ‘ਤੇ ਰੋਸ ਅਤੇ ਜਾਗਰੂਕਤਾ ਪੋਸਟਰ ਲਗਾਏ ਗਏ। ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਿਹਤ ਕੇਂਦਰਾਂ ‘ਤੇ ਲੱਗੇ ਤਾਲੇ ਉਨ੍ਹਾਂ ਦੀ ਮਰਜ਼ੀ ਨਾਲ ਨਹੀਂ, ਸਗੋਂ ਸਰਕਾਰ ਅਤੇ ਸਿਹਤ ਵਿਭਾਗ ਦੀ ਲਗਾਤਾਰ ਅਣਗਹਿਲੀ ਕਾਰਨ ਲੱਗੇ ਹਨ।

ਅਜੀਤ ਡੈਸਕ 09-08-2026
ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਪਿੰਡਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ ਸਿਹਤ ਕੇਂਦਰਾਂ ‘ਤੇ ਰੋਸ ਅਤੇ ਜਾਗਰੂਕਤਾ ਪੋਸਟਰ ਲਗਾਏ ਗਏ। ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਿਹਤ ਕੇਂਦਰਾਂ ‘ਤੇ ਲੱਗੇ ਤਾਲੇ ਉਨ੍ਹਾਂ ਦੀ ਮਰਜ਼ੀ ਨਾਲ ਨਹੀਂ, ਸਗੋਂ ਸਰਕਾਰ ਅਤੇ ਸਿਹਤ ਵਿਭਾਗ ਦੀ ਲਗਾਤਾਰ ਅਣਗਹਿਲੀ ਕਾਰਨ ਲੱਗੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ 5 ਹਜ਼ਾਰ ਰੁਪਏ ਦੀ ਰਕਮ ਨੂੰ ਤਨਖ਼ਾਹ ਵਿਚ ਸਥਾਈ ਵਾਧੇ ਵਜੋਂ ਦੇਣ ਦੀ ਬਜਾਏ ਪ੍ਰੋਤਸਾਹਨ ਰਾਸ਼ੀ ਨਾਲ ਜੋੜ ਕੇ ਟੀਚਿਆਂ ਦੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਦਾ ਐਸੋਸੀਏਸ਼ਨ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਦਾ ਨਿਯਮਤ ਕਾਡਰ ਬਣਾਉਣ, ਵਫ਼ਾਦਾਰੀ ਬੋਨਸ, ਤਨਖ਼ਾਹ ਅਤੇ ਪ੍ਰੋਤਸਾਹਨ ਰਾਸ਼ੀ ਨੂੰ ਇੱਕਜੁੱਟ ਕਰਨ ਸਮੇਤ ਹੋਰ ਜਾਇਜ਼ ਮੰਗਾਂ ਵੀ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਅਫ਼ਸਰ ਪਿੰਡਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਮਾਤਾ-ਬੱਚਾ ਸਿਹਤ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਿਆਰ ਰਹੇ ਹਨ, ਪਰ ਸਰਕਾਰ ਦੀ ਅਣਗਹਿਲੀ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝਾ ਹੋਣਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 10 ਅਗਸਤ ਨੂੰ ਕੌਮੀ ਸਿਹਤ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਮਿਊਨਿਟੀ ਹੈਲਥ ਅਫ਼ਸਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਐਸੋਸੀਏਸ਼ਨ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਨੂੰ ਸਮਝਦਿਆਂ ਸੰਘਰਸ਼ ਵਿਚ ਸਹਿਯੋਗ ਦੇਣ। ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਨੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਈ.ਈ.ਏ. ਟੀਚਰਜ਼ ਯੂਨੀਅਨ ਦੀ ਜ਼ੂਮ ਐਪ ਜ਼ਰੀਏ ਵਰਚੂਅਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।