09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਵਲੋਂ ਸ਼ਹਿਰ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ

ਰੂਪਨਗਰ, 8 ਅਗਸਤ (ਯਸ਼ਵੰਤ ਬੱਸੀ)-ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਜ਼ਿਲ੍ਹਾ ਦਫ਼ਤਰ, ਰੂਪਨਗਰ ਵਿਖੇ ਸ਼ਹਿਰ ਦੇ ਸੀਨੀਅਰ ਆਗੂਆਂ ਅਤੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਪਾਰਟੀ ਸੰਗਠਨ ਦੀ ਮਜ਼ਬੂਤੀ, ਲੋਕ ਸੇਵਾ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 09-08-2026
ਰੂਪਨਗਰ, 8 ਅਗਸਤ (ਯਸ਼ਵੰਤ ਬੱਸੀ)-ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਜ਼ਿਲ੍ਹਾ ਦਫ਼ਤਰ, ਰੂਪਨਗਰ ਵਿਖੇ ਸ਼ਹਿਰ ਦੇ ਸੀਨੀਅਰ ਆਗੂਆਂ ਅਤੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਪਾਰਟੀ ਸੰਗਠਨ ਦੀ ਮਜ਼ਬੂਤੀ, ਲੋਕ ਸੇਵਾ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਲਾਲਪੁਰਾ ਨੇ ਮੁਲਾਕਾਤ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਉਲੀਕੇ ਜਾਣ ਵਾਲੇ ਲੋਕ ਭਲਾਈ ਦੇ ਕਾਰਜਾਂ ਸਬੰਧੀ ਅਤੇ ਸੀਨੀਅਰ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਲੋਕ ਮਸਲਿਆਂ ਨੂੰ ਹੱਲ ਕਰਨ ਸਬੰਧੀ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸੀਨੀਅਰ ਸਾਥੀਆਂ ਦਾ ਮਾਰਗ ਦਰਸ਼ਨ ਅਤੇ ਕਾਰਕੁਨਾਂ ਦੀ ਨਿਸ਼ਠਾ ਹੀ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਲੋਕ ਸੇਵਾ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਨਿਭਾ ਰਿਹਾ ਹੈ ਅਤੇ ਸਮਾਜ ਦੀ ਬਿਹਤਰੀ ਲਈ ਲਗਾਤਾਰ ਯੋਗਦਾਨ ਪਾ ਰਿਹਾ ਹੈ। ਅੰਤ ਵਿਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਸਮਾਜਿਕ ਬਿਹਤਰੀ ਲਈ ਪੂਰੇ ਦ੍ਰਿੜ੍ਹ ਸੰਕਲਪ ਅਤੇ ਇਕਜੁੱਟਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਅਹੁਦੇਦਾਰ, ਵਰਕਰ ਅਤੇ ਸਥਾਨਕ ਕਾਰਕੁਨਾਂ ਤੋਂ ਇਲਾਵਾ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ, ਯੋਗੇਸ਼ ਕੁਮਾਰ ਯੋਗੀ, ਹਿਤੇਸ਼ ਜੈਨ, ਵਿਜੈ ਕਾਕੜ, ਸ਼ਾਮ ਲਾਲ, ਮੁਕੇਸ਼ ਮਹਾਜਨ, ਅਨਿਲ ਗੁਪਤਾ, ਜੀਵਤ ਜੈਨ, ਵੀਨਸ ਵੋਹਰਾ, ਕੇਹਰ ਸਿੰਘ, ਹਿੰਮਤ ਸਿੰਘ, ਸੰਜੈ ਪ੍ਰਤਾਪ ਜੈਨ ਅਤੇ ਰਾਜੇਸ਼ ਵਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵਨੀਤ ਕੌਰ ਦੇ ਪਰਿਵਾਰ ਨਾਲ ਡਾ. ਦਲਜੀਤ ਸਿੰਘ ਚੀਮਾ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਵਿਚ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।