09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਵਨੀਤ ਕੌਰ ਦੇ ਪਰਿਵਾਰ ਨਾਲ ਡਾ. ਦਲਜੀਤ ਸਿੰਘ ਚੀਮਾ ਵਲੋਂ ਦੁੱਖ ਸਾਂਝਾ

ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਪਿੰਡ ਬਾੜੀਆਂ ਦੀ ਨਵਨੀਤ ਕੌਰ, ਜਿਸ ਦੀ ਬੀਤੇ ਦਿਨੀਂ ਕੈਨੇਡਾ ਵਿਖੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 09-08-2026
ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਪਿੰਡ ਬਾੜੀਆਂ ਦੀ ਨਵਨੀਤ ਕੌਰ, ਜਿਸ ਦੀ ਬੀਤੇ ਦਿਨੀਂ ਕੈਨੇਡਾ ਵਿਖੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੁੱਖ ਸਾਂਝਾ ਕੀਤਾ। ਡਾ. ਚੀਮਾ ਨੇ ਨਵਨੀਤ ਕੌਰ ਦੇ ਪਿਤਾ ਹਰਭਜਨ ਸਿੰਘ ਅਤੇ ਤਾਇਆ ਬਲਬੀਰ ਸਿੰਘ ਗਰਚਾ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਵਨੀਤ ਕੌਰ ਦੀ ਬੇਵਕਤੀ ਮੌਤ ਬੇਹੱਦ ਦੁਖਦਾਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਹੌਸਲਾ ਰੱਖਣ ਦੀ ਅਪੀਲ ਕਰਦਿਆਂ ਅਰਦਾਸ ਕੀਤੀ । ਇਸ ਮੌਕੇ ਜਥੇਦਾਰ ਮੋਹਨ ਸਿੰਘ ਡੂਮੇਵਾਲ, ਕੁਲਵੀਰ ਸਿੰਘ ਅਸਮਾਨਪੁਰ, ਹੁਸਨ ਚੰਦ ਮਠਾਂਣ, ਭਾਰਤ ਭੂਸ਼ਣ ਹੈਪੀ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਵਲੋਂ ਸ਼ਹਿਰ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।