11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖ਼ਾਲਸਾ ਸਕੂਲ ’ਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ

ਸ੍ਰੀ ਚਮਕੌਰ ਸਾਹਿਬ,10 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਡਾ. ਬੋਬੀ ਗੁਲਾਟੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.

ਅਜੀਤ ਡੈਸਕ 11-08-2026
ਸ੍ਰੀ ਚਮਕੌਰ ਸਾਹਿਬ,10 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਡਾ. ਬੋਬੀ ਗੁਲਾਟੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਕੌਮੀ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਕਿਰਨਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮ ਵਲੋਂ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੋਰ ’ਤੇ ਪੁੱਜੇ ਡਾ: ਸੋਨੀਆ ਨੇ ਦੱਸਿਆ ਕਿ ਬੱਚਿਆਂ ਵਿਚ ਪੇਟ ਦੇ ਕੀੜਿਆਂ ਦੀ ਸਮੱਸਿਆ ਕਾਰਨ ਖੂਨ ਦੀ ਕਮੀ, ਭੁੱਖ ਘੱਟ ਲੱਗਣਾ, ਕਮਜ਼ੋਰੀ, ਪੇਟ ਦਰਦ ਅਤੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਰੁਕਾਵਟ ਆ ਸਕਦੀ ਹੈ। ਇਸ ਲਈ ਸਮੇਂ-ਸਮੇਂ ’ਤੇ ਡੀ-ਵਾਰਮਿੰਗ ਐਲਬੈਂਡਾਜੋਲ ਦਵਾਈ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਦੀ ਸਿਹਤ ਵਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਡਾ.ਬਿੰਦਰਾ ਨੇ ਕਿਹਾ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਨਿੱਜੀ ਸਫ਼ਾਈ ਦੇ ਨਾਲ-ਨਾਲ ਸਾਫ਼ ਪਾਣੀ ਦੀ ਵਰਤੋਂ, ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਤੋਂ ਬਾਅਦ ਸਾਬਣ ਨਾਲ ਹੱਥ ਧੋਣੇ, ਨਹੁੰ ਛੋਟੇ ਰੱਖਣੇ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਐਲਬੈਂਡਾਜੋਲ ਦਵਾਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਦਿੱਤੀ ਜਾਂਦੀ ਹੈ। ਇਸ ਮੌਕੇ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਧਾਰਨੀ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਲਖਵਿੰਦਰ ਕੌਰ ਸਟਾਫ਼ ਨਰਸ, ਮੰਜੂ ਸਟਾਫ਼ ਨਰਸ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕੁਮਾਰ ਗੌਰਵ ਰਾਣਾ, ਕਨਵੀਨਰ ਪੰਜਾਬ ਮੋਰਚਾ ਬੀ. ਬੀ. ਐਮ. ਬੀ. ਅਫ਼ਸਰ ਕਲੱਬ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵੈਲ ਜ਼ੋਨ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਕਰਵਾਏ ਸਮਾਗਮ ਦੌਰਾਨ ਮੁਟਿਆਰਾਂ ਤੇ ਸਟਾਫ਼ ਮੈਂਬਰ। ਵੈਲ ਜ਼ੋਨ ਇੰਟਰਨੈਸ਼ਨਲ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।