12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਕੰਨਿਆ ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ

ਨੂਰਪੁਰ ਬੇਦੀ ,11 ਅਗਸਤ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ, ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਕਲਾਸਰੂਮ ਵਿਚ ਪ੍ਰਾਪਤ ਗਿਆਨ ਨੂੰ ਵਿਹਾਰਕ ਤਜਰਬੇ ਨਾਲ ਜੋੜਨਾ ਸੀ।

ਅਜੀਤ ਡੈਸਕ 12-08-2026
ਨੂਰਪੁਰ ਬੇਦੀ ,11 ਅਗਸਤ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ, ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਕਲਾਸਰੂਮ ਵਿਚ ਪ੍ਰਾਪਤ ਗਿਆਨ ਨੂੰ ਵਿਹਾਰਕ ਤਜਰਬੇ ਨਾਲ ਜੋੜਨਾ ਸੀ। ਇਸ ਵਿਦਿਅਕ ਟੂਰ ਨੂੰ ਸਕੂਲ ਦੇ ਇੰਚਾਰਜ ਡਾ. ਪਰਮਜੀਤ ਕੌਰ ਵਲੋਂ ਰਵਾਨਾ ਕੀਤਾ ਗਿਆ। ਬਾਇਓ ਦੇ ਲੈਕਚਰਰ ਸਤਨਾਮ ਸਿੰਘ ਨੇ ਦੱਸਿਆ ਕਿ ਵਿਜ਼ਿਟ ਦੌਰਾਨ ਨੌਵੀਂ, ਦਸਵੀਂ ਅਤੇ ਗਿਆਰ੍ਹਵੀਂ ਦੇ 150 ਵਿਦਿਆਰਥੀਆਂ ਨੇ ਸਾਇੰਸ ਸਿਟੀ ਦੀਆਂ ਵੱਖ-ਵੱਖ ਵਿਗਿਆਨਕ ਗੈਲਰੀਆਂ ਅਤੇ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ। ਇਸ ਮੌਕੇ ਲੈਕਚਰਰ ਹਰਕਮਲ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਅੱਗੇ ਵਧ ਕੇ ਵਿਗਿਆਨ ਨੂੰ ਅਮਲੀ ਰੂਪ ਵਿਚ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਦੀ ਖੋਜ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਰ ਪੁਨੀਤ ਕੁਮਾਰ, ਮੈਡਮ ਮਮਤਾ, ਰਮਨਦੀਪ ਕੌਰ ਤੇ ਰਜਨੀਤ ਕੌਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਤਹਿਸੀਲਦਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸਾਉਣ ਮਹੀਨੇ ਦੇ ਚੌਥੇ ਸੋਮਵਾਰ ਨੂੰ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ ਵਿਖੇ ਭਰਿਆ ਭਾਰੀ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।