12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ‘ਅੰਗਰੇਜ਼ੋ ਭਾਰਤ ਛੱਡੋ’ ਅੰਦੋਲਨ ਦੀ ਤਰਜ਼ ‘ਤੇ ‘ਕਾਰਪੋਰੇਟੋ ਦੇਸ਼ ਛੱਡੋ’ ਦੇ ਨਾਅਰੇ ਹੇਠ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਨੂਰਪੁਰ ਬੇਦੀ ਵਿਖੇ ਧਰਨਾ ਦੇ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਮੋਰਚਾ ਵਲੋਂ ਸਾਂਝੇ ਤੌਰ ‘ਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਜਤਾਇਆ ਗਿਆ।

ਅਜੀਤ ਡੈਸਕ 12-08-2026
ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ‘ਅੰਗਰੇਜ਼ੋ ਭਾਰਤ ਛੱਡੋ’ ਅੰਦੋਲਨ ਦੀ ਤਰਜ਼ ‘ਤੇ ‘ਕਾਰਪੋਰੇਟੋ ਦੇਸ਼ ਛੱਡੋ’ ਦੇ ਨਾਅਰੇ ਹੇਠ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਨੂਰਪੁਰ ਬੇਦੀ ਵਿਖੇ ਧਰਨਾ ਦੇ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਮੋਰਚਾ ਵਲੋਂ ਸਾਂਝੇ ਤੌਰ ‘ਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਜਤਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਮੋਹਨ ਸਿੰਘ ਧਮਾਣਾਂ ਨੇ ਕਿਹਾ ਕਿ ਦੇਸ਼ ਦੀ ਖੇਤੀਬਾੜੀ, ਜ਼ਮੀਨ ਅਤੇ ਹੋਰ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮਾਸਟਰ ਗੁਰਨੈਬ ਸਿੰਘ ਜੇਤੇਵਾਲ ਨੇ ਕਿਹਾ ਕਿ ਸਰਕਾਰਾਂ ਦੀਆਂ ਅਜਿਹੀਆਂ ਨੀਤੀਆਂ ਕਾਰਨ ਕਿਸਾਨੀ ਅਤੇ ਮਜ਼ਦੂਰ ਵਰਗ ‘ਤੇ ਆਰਥਿਕ ਬੋਝ ਨਿਰੰਤਰ ਵਧਦਾ ਜਾ ਰਿਹਾ ਹੈ। ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਤਰਜੀਹ ਦੇਸ਼ ਦੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਧਰਮਪਾਲ ਸੈਣੀਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਵਿਰੋਧੀ ਨੀਤੀਆਂ ਵਾਪਸ ਨਹੀਂ ਲਈਆਂ ਜਾਂਦੀਆਂ ਉਦੋ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ‘ਤੇ ਬਲਵੀਰ ਚੰਦ ਝਿੰਜੜੀ, ਅਮਰੀਕ ਸਿੰਘ ਸਮੀਰੋਵਾਲ, ਜਿੰਦਰ ਸਿੰਘ ਰੌਲੀ, ਹਜ਼ਾਰਾ ਸਿੰਘ ਲਸਾੜੀ, ਪਰਮਿੰਦਰ ਸਿੰਘ ਗੋਪਾਲਪੁਰ, ਦਰਸ਼ਨ ਸਿੰਘ ਬੜਵਾ, ਕਿਰਪਾਲ ਸਿੰਘ ਭੱਟੋਂ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ ਅਸਾਲਤਪੁਰ ਯੋਗਰਾਜ ਧਾਦਲੀ, ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਵਾਲੀਬਾਲ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ ਦੀ ਟੀਮ ਅੱਵਲ ਅਗਲੀ ਖ਼ਬਰ ਸਾਈਂ ਹਸਪਤਾਲ ਵਿਖੇ 10 ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਦੀ ਸਹੂਲਤ ਹੋਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।