ਸਰਕਾਰੀ ਬਹੁ-ਤਕਨੀਕੀ ਕਾਲਜ ਖ਼ੂਨੀਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਖਰੜ, 11 ਅਗਸਤ (ਗੁਰਮੁੱਖ ਸਿੰਘ ਮਾਨ)-‘’ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਬ੍ਰਹਮਾਕੁਮਾਰੀਜ਼ ਮਿਸ਼ਨ ਸੁੱਖ ਸ਼ਾਂਤੀ ਭਵਨ ਫੇਜ਼- ਮੁਹਾਲੀ ਵਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਖ਼ੂਨੀਮਾਜਰਾ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੀਵਨ ‘ਚ ਕਦੇ ਵੀ ਨਸ਼ੇ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਪ੍ਰਿੰ.
ਖਰੜ, 11 ਅਗਸਤ (ਗੁਰਮੁੱਖ ਸਿੰਘ ਮਾਨ)-‘’ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਬ੍ਰਹਮਾਕੁਮਾਰੀਜ਼ ਮਿਸ਼ਨ ਸੁੱਖ ਸ਼ਾਂਤੀ ਭਵਨ ਫੇਜ਼- ਮੁਹਾਲੀ ਵਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਖ਼ੂਨੀਮਾਜਰਾ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੀਵਨ ‘ਚ ਕਦੇ ਵੀ ਨਸ਼ੇ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਪ੍ਰਿੰ. ਰਕਸ਼ਾ ਕਿਰਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਦੌਰਾਨ ਪ੍ਰੋਗਰਾਮ ਦੇ ਮੁੱਖ ਬੁਲਾਰੇ ਬ੍ਰਹਮਾਕੁਮਾਰੀ ਭੈਣ ਰੇਖਾ ਨੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਉਦੇਸ਼ਾਂ ਅਤੇ ਨਸ਼ਿਆਂ ਦੇ ਸਰੀਰਕ , ਮਾਨਸਿਕ ਅਤੇ ਸਮਾਜਿਕ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਰਵਿੰਦਰ ਸਿੰਘ ਵਾਲੀਆ, ਸੰਜੀਵ ਜਿੰਦਲ, ਬ੍ਰਹਮਾਕੁਮਾਰੀ ਭਰਾ ਬਾਲਕ੍ਰਿਸ਼ਨ, ਕ੍ਰਿਸ਼ਨ ਕੁਮਾਰ ਤੇ ਅਰਵਿੰਦਰ ਰਾਏ ਸਮੇਤ ਕਾਲਜ ਦੇ ਸਮੁੱਚੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।