12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਖੜ੍ਹੀਆਂ ਬੱਸਾਂ ਬਣ ਰਹੀਆਂ ਹਾਦਸਿਆਂ ਦਾ ਕਾਰਨ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਥਾਣੇ ਦੇ ਸਾਹਮਣੇ ਸੜਕ ’ਤੇ ਖੜ੍ਹੀਆਂ ਰਹਿੰਦੀਆਂ ਬੱਸਾਂ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਵੱਡਾ ਖਤਰਾ ਬਣੀਆਂ ਹੋਈਆਂ ਹਨ। ਲੋਕਾਂ ਦਾ ਦੋਸ਼ ਹੈ ਕਿ ਮੁੱਖ ਸੜਕ ’ਤੇ ਗੈਰ-ਕਾਨੂੰਨੀ ਢੰਗ ਨਾਲ ਖੜ੍ਹੀਆਂ ਕੀਤੀਆਂ ਜਾਂਦੀਆਂ ਇਨ੍ਹਾਂ ਬੱਸਾਂ ਕਾਰਨ ਇਥੇ ਅਕਸਰ ਹਾਦਸੇ ਵਾਪਰ ਰਹੇ ਹਨ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਅਜੀਤ ਡੈਸਕ 12-08-2026
ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਥਾਣੇ ਦੇ ਸਾਹਮਣੇ ਸੜਕ ’ਤੇ ਖੜ੍ਹੀਆਂ ਰਹਿੰਦੀਆਂ ਬੱਸਾਂ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਵੱਡਾ ਖਤਰਾ ਬਣੀਆਂ ਹੋਈਆਂ ਹਨ। ਲੋਕਾਂ ਦਾ ਦੋਸ਼ ਹੈ ਕਿ ਮੁੱਖ ਸੜਕ ’ਤੇ ਗੈਰ-ਕਾਨੂੰਨੀ ਢੰਗ ਨਾਲ ਖੜ੍ਹੀਆਂ ਕੀਤੀਆਂ ਜਾਂਦੀਆਂ ਇਨ੍ਹਾਂ ਬੱਸਾਂ ਕਾਰਨ ਇਥੇ ਅਕਸਰ ਹਾਦਸੇ ਵਾਪਰ ਰਹੇ ਹਨ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਵਾ. ਨੰ. 13 ਦੀ ਕੌਂਸਲਰ ਰਾਧਿਕਾ ਭੱਲਾ ਸਮੇਤ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਖ਼ਾਸ ਕਰਕੇ ਰਾਤ ਸਮੇਂ ਹਨੇਰੇ ’ਚ ਸੜਕ ’ਤੇ ਖੜ੍ਹੀਆਂ ਬੱਸਾਂ ਦੂਰੋਂ ਸਪੱਸ਼ਟ ਦਿਖਾਈ ਨਾ ਦੇਣ ਕਾਰਨ ਵਾਹਨ ਚਾਲਕਾਂ ਲਈ ਖਤਰਾ ਹੋਰ ਵੱਧ ਜਾਂਦਾ ਹੈ। ਲੋਕਾਂ ਅਨੁਸਾਰ ਇਥੇ ਲਗਾਤਾਰ ਕੋਈ ਨਾ ਕੋਈ ਵਾਹਨ ਇਨ੍ਹਾਂ ਬੱਸਾਂ ਨਾਲ ਟਕਰਾ ਜਾਂਦਾ ਹੈ, ਜਿਸ ਸੰਬੰਧੀ ਟ੍ਰੈਫ਼ਿਕ ਪੁਲਿਸ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। ਲੋਕਾਂ ਨੇ ਕਿਹਾ ਕਿ ਇਕ ਪਾਸੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਮੁੱਖ ਮਾਰਗ ’ਤੇ ਬੱਸਾਂ ਖੜ੍ਹੀਆਂ ਕਰਕੇ ਆਵਾਜਾਈ ’ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਫਲਾਈਓਵਰ ਦੀ ਕੰਧ ਅਤੇ ਦੂਜੇ ਪਾਸੇ ਸੜਕ ’ਤੇ ਖੜ੍ਹੀਆਂ ਬੱਸਾਂ ਕਾਰਨ ਮਾਰਗ ਬਹੁਤ ਤੰਗ ਹੋ ਜਾਂਦਾ ਹੈ। ਇਸ ਤੋਂ ਇਲਾਵਾ ਫਲਾਈਓਵਰ ਦੇ ਹੇਠਾਂ ਵੀ ਬੱਸਾਂ ਖੜ੍ਹੀਆਂ ਰਹਿੰਦੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ’ਤੇ ਬੱਸਾਂ ਖੜ੍ਹੀਆਂ ਕਰਨ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਹਾਲਾਤਾਂ ’ਤੇ ਕਾਬੂ ਪਾਇਆ ਜਾ ਸਕੇ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ’ਚ 1.39 ਕਰੋੜ ਰੁਪਏ ਦੀ ਲਾਗਤ ਨਾਲ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰ... ਅਗਲੀ ਖ਼ਬਰ ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫ਼ਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।