13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰਮੁੱਖ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਥੇਬੰਦਕ ਸਕੱਤਰ ਬਣਾਉਣ ’ਤੇ ਸਥਾਨਕ ਆਗੂਆਂ ਵਲੋਂ ਹਾਈਕਮਾਂਡ ਦਾ ਧੰਨਵਾਦ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੂਪਨਗਰ ਤੋਂ ਸਾਬਕਾ ਕੌਂਸਲਰ ਅਤੇ ਸਾਬਕਾ ਮੈਂਬਰ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਗੁਰਮੁੱਖ ਸਿੰਘ ਸੈਣੀ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਸਥਾਨਕ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 13-08-2026
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੂਪਨਗਰ ਤੋਂ ਸਾਬਕਾ ਕੌਂਸਲਰ ਅਤੇ ਸਾਬਕਾ ਮੈਂਬਰ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਗੁਰਮੁੱਖ ਸਿੰਘ ਸੈਣੀ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਸਥਾਨਕ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਸਥਾਨਕ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਇੱਕ ਮਿਹਨਤੀ, ਨਿਧੜਕ, ਸਮਾਜ ਸੇਵੀ ਅਤੇ ਵਫ਼ਾਦਾਰ ਆਗੂ ਨੂੰ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਦੇ ਕੇ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਮੁੱਖ ਸਿੰਘ ਸੈਣੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਪੂਰੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਰੂਪਨਗਰ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਰੂਪਨਗਰ ਪਰਮਜੀਤ ਸਿੰਘ ਮੱਕੜ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਮੋਹਨ ਸਿੰਘ ਮਹਿਮਦਪੁਰੀ ਕੌਮੀ ਮੀਤ ਪ੍ਰਧਾਨ ਫੈਡਰੇਸ਼ਨ ਗਰੇਵਾਲ, ਹਰਜੀਤ ਸਿੰਘ ਲੌਂਗੀਆ ਪ੍ਰਧਾਨ ਮਹਾਂ ਸੈਣੀ ਸਮਾਜ, ਡਾ. ਅਜਮੇਰ ਸਿੰਘ ਚੇਅਰਮੈਨ ਸੈਣੀ ਭਵਨ, ਰਜਿੰਦਰ ਸਿੰਘ ਨੰਨੂਆ ਪ੍ਰਧਾਨ ਸੈਣੀ ਭਵਨ, ਮਨਜਿੰਦਰ ਸਿੰਘ ਧਨੋਆ ਸਾਬਕਾ ਕੌਂਸਲਰ, ਬਾਵਾ ਸਿੰਘ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਵੇਦ ਪ੍ਰਕਾਸ਼ ਸਾਬਕਾ ਕੌਂਸਲਰ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਹਰਚਰਨ ਦਾਸ ਸਾਬਕਾ ਡੀ.ਈ.ਓ., ਪੱਤਰਕਾਰ ਬਹਾਦਰ ਜੀਤ ਸਿੰਘ, ਜਸਵੀਰ ਸਿੰਘ ਗਿੱਲ, ਐਡਵੋਕੇਟ ਸੁਰਜਪਾਲ ਸਿੰਘ, ਸ਼ਕਤੀ ਤ੍ਰਿਪਾਠੀ, ਤਰਨਜੀਤ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਬਲਵਿੰਦਰ ਸਿੰਘ ਸੈਣੀ, ਜਸਵੰਤ ਸਿੰਘ, ਮਾਸਟਰ ਬਲਵੀਰ ਸਿੰਘ, ਐਡਵੋਕੇਟ ਆਰ.ਐਨ. ਮੋਦਗਿੱਲ, ਠੇਕੇਦਾਰ ਹਰਬੰਸ ਸਿੰਘ ਕਾਲਾ, ਬੀਬੀ ਬਲਵਿੰਦਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਦਲਜੀਤ ਕੌਰ, ਬੀਬੀ ਮਨਜੀਤ ਕੌਰ, ਯੂਥ ਆਗੂ ਬਲਜਿੰਦਰ ਸਿੰਘ ਮਿੱਠੂ, ਮਨਿੰਦਰ ਪਾਲ ਸਿੰਘ ਸਾਹਨੀ, ਬੀਬੀ ਬਲਜੀਤ ਕੌਰ, ਮਨਜੀਤ ਸਿੰਘ ਤੰਬੜ, ਸੁਨੀਲ ਪੌਲ ਅਤੇ ਐਡਵੋਕੇਟ ਰਾਜੀਵ ਸ਼ਰਮਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਗੁਰਮੁੱਖ ਸਿੰਘ ਸੈਣੀ ਦੀ ਨਿਯੁਕਤੀ ਨਾਲ ਰੂਪਨਗਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਗੁਰਦੇਵ ਸਿੰਘ ਕੋਹਲੀ, ਜਸਪਾਲ ਸਿੰਘ ਸੇਠੀ, ਕੁਲਵੰਤ ਸਿੰਘ ਸੈਣੀ ਸਾਬਕਾ ਐੱਮ.ਸੀ., ਜੋਗਿੰਦਰ ਸਿੰਘ ਭਿੰਡਰ, ਹਰਜੀਤ ਸਿੰਘ ਡਾਂਗੀ, ਠੇਕੇਦਾਰ ਜਸਵਿੰਦਰ ਸਿੰਘ ਗਿੱਲ, ਅਜਮੇਰ ਸਿੰਘ ਬਿੱਕੋ ਅਤੇ ਸੱਜਣ ਸਿੰਘ ਲੌਂਗੀਆ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਗੁਰਮੁੱਖ ਸਿੰਘ ਸੈਣੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਅੰਗ ਦਾਨ ਪ੍ਰਤੀ ਜਾਗਰੂਕਤਾ ਲੋੜਵੰਦ ਮਰੀਜ਼ਾਂ ਲਈ ਆਸ ਦੀ ਕਿਰਨ-ਸਿਵਲ ਸਰਜਨ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ ਦੌਰਾਨ ਵਿਧਾਇਕ ਐਡਵੋਕੇਟ ਚੱਢਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।