ਅੰਗ ਦਾਨ ਪ੍ਰਤੀ ਜਾਗਰੂਕਤਾ ਲੋੜਵੰਦ
ਮਰੀਜ਼ਾਂ ਲਈ ਆਸ ਦੀ ਕਿਰਨ-ਸਿਵਲ ਸਰਜਨ
ਰੂਪਨਗਰ, 12 ਅਗਸਤ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅੰਗ ਦਾਨ ਦੀ ਮਹੱਤਤਾ, ਲੋੜ ਅਤੇ ਇਸ ਰਾਹੀਂ ਮਨੁੱਖੀ ਜ਼ਿੰਦਗੀਆਂ ਬਚਾਉਣ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫ਼ਤਰ ਦੇ ਸਿਖਲਾਈ ਹਾਲ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਆਂਗਣਵਾੜੀ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਕਰੈਚ ਵਰਕਰਾਂ ਨੂੰ ਅੰਗਦਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਆਮ ਲੋਕਾਂ ਨੂੰ ਵੀ ਇਸ ਮਹਾਨ ਸਮਾਜਿਕ ਕਾਰਜ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਰੂਪਨਗਰ, 12 ਅਗਸਤ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅੰਗ ਦਾਨ ਦੀ ਮਹੱਤਤਾ, ਲੋੜ ਅਤੇ ਇਸ ਰਾਹੀਂ ਮਨੁੱਖੀ ਜ਼ਿੰਦਗੀਆਂ ਬਚਾਉਣ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫ਼ਤਰ ਦੇ ਸਿਖਲਾਈ ਹਾਲ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਆਂਗਣਵਾੜੀ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਕਰੈਚ ਵਰਕਰਾਂ ਨੂੰ ਅੰਗਦਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਆਮ ਲੋਕਾਂ ਨੂੰ ਵੀ ਇਸ ਮਹਾਨ ਸਮਾਜਿਕ ਕਾਰਜ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੰਗ ਦਾਨ ਇੱਕ ਮਹਾਨ ਮਨੁੱਖੀ ਅਤੇ ਸਮਾਜਿਕ ਸੇਵਾ ਹੈ, ਜਿਸ ਰਾਹੀਂ ਮੌਤ ਤੋਂ ਬਾਅਦ ਕਿਸੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਅੰਗ ਦਾਨ ਸਬੰਧੀ ਜਾਗਰੂਕਤਾ ਵਧਾਉਣ ਦੀ ਬਹੁਤ ਲੋੜ ਹੈ। ਲੋਕਾਂ ਨੂੰ ਅੰਗ ਦਾਨ ਨਾਲ ਜੁੜੀਆਂ ਗਲਤ ਧਾਰਨਾਵਾਂ ਅਤੇ ਭਰਮਾਂ ਤੋਂ ਬਾਹਰ ਆ ਕੇ ਇਸ ਸਬੰਧੀ ਵਿਗਿਆਨਕ ਅਤੇ ਸਹੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਕਈ ਮਰੀਜ਼ ਅੰਗਾਂ ਦੀ ਉਪਲਬਧਤਾ ਦੀ ਘਾਟ ਕਾਰਨ ਲੰਬੇ ਸਮੇਂ ਤੱਕ ਇਲਾਜ ਦੀ ਉਡੀਕ ਕਰਦੇ ਹਨ। ਜੇਕਰ ਵੱਧ ਤੋਂ ਵੱਧ ਲੋਕ ਅੰਗ ਦਾਨ ਕਰਨ ਦਾ ਸੰਕਲਪ ਲੈਣ ਤਾਂ ਲੋੜਵੰਦ ਮਰੀਜ਼ਾਂ ਨੂੰ ਨਵੀਂ ਉਮੀਦ ਅਤੇ ਜੀਵਨ ਮਿਲ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੰਗ ਦਾਨ ਬਾਰੇ ਗੱਲਬਾਤ ਕਰਨ ਅਤੇ ਆਪਣੀ ਇੱਛਾ ਬਾਰੇ ਪਰਿਵਾਰ ਨੂੰ ਪਹਿਲਾਂ ਹੀ ਜਾਣੂ ਕਰਵਾਉਣ। ਇਸ ਕੈਂਪ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਅੰਗ ਦਾਨ ਦੀ ਪ੍ਰਕਿਰਿਆ, ਅੰਗ ਦਾਨ ਲਈ ਸਹਿਮਤੀ, ਪਰਿਵਾਰ ਦੀ ਭੂਮਿਕਾ ਅਤੇ ਅੰਗ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਲਈ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।