13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕੌਮਾਂਤਰੀ ਯੁਵਾ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵਲੋਂ 6 ਸਮਾਜ ਸੇਵੀ ਸੰਸਥਾਵਾਂ ਦਾ ਸਨਮਾਨ

ਰੂਪਨਗਰ, 12 ਅਗਸਤ (ਯਸ਼ਵੰਤ ਬੱਸੀ)- ਰੋਟਰੀ ਕਲੱਬ ਰੂਪਨਗਰ ਵਲੋਂ ਕੌਮਾਂਤਰੀ ਯੁਵਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਵਿਚ ਸਮਾਜ ਸੇਵਾ, ਖੇਡਾਂ, ਸਭਿਆਚਾਰ, ਵਾਤਾਵਰਣ ਸੰਭਾਲ ਤੇ ਯੁਵਕ ਭਲਾਈ ਲਈ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ 6 ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਰੋਟਰੀ ਡਿਸਟ੍ਰਿਕਟ 3080 ਦੇ ਸਾਬਕਾ ਗਵਰਨਰ ਡਾ.

— ਪਿਤਾ — ਭਗਵੰਤ ਸਿੰਘ — ਮਾਤਾ — ਰਾਜਵਿੰਦਰ ਕੌਰ — ਵਾਸੀ — ਪਿੰਡ ਬੱਢਲ ਉਪਰਲਾ, ਸ੍ਰੀ ਅਨੰਦਪੁਰ ਸਾਹਿਬ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਸਾਂਝੇ ਯਤਨਾਂ ਦੀ ਲੋੜ- ਡਾ. ਆਰ. ਐਸ. ਪਰਮਾਰ 13-08-2026
ਰੂਪਨਗਰ, 12 ਅਗਸਤ (ਯਸ਼ਵੰਤ ਬੱਸੀ)- ਰੋਟਰੀ ਕਲੱਬ ਰੂਪਨਗਰ ਵਲੋਂ ਕੌਮਾਂਤਰੀ ਯੁਵਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਵਿਚ ਸਮਾਜ ਸੇਵਾ, ਖੇਡਾਂ, ਸਭਿਆਚਾਰ, ਵਾਤਾਵਰਣ ਸੰਭਾਲ ਤੇ ਯੁਵਕ ਭਲਾਈ ਲਈ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ 6 ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਰੋਟਰੀ ਡਿਸਟ੍ਰਿਕਟ 3080 ਦੇ ਸਾਬਕਾ ਗਵਰਨਰ ਡਾ. ਆਰ. ਐੱਸ. ਪਰਮਾਰ, ਵਿਸ਼ੇਸ਼ ਮਹਿਮਾਨ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਅਸ਼ੀਸ਼ ਪਾਲ ਤੇ ਰੋਟਰੀ ਡਿਸਟ੍ਰਿਕਟ 3080 ਦੇ ਸਾਬਕਾ ਗਵਰਨਰ ਚੇਤਨ ਅਗਰਵਾਲ ਸਨ। ਸਮਾਗਮ ਦਾ ਆਗਾਜ਼ ਰੋਟਰੀ ਕਲੱਬ ਰੂਪਨਗਰ ਦੀ ਪ੍ਰਧਾਨ ਗਗਨ ਸੈਣੀ ਦੇ ਸਵਾਗਤੀ ਸੰਬੋਧਨ ਨਾਲ ਹੋਇਆ। ਉਨ੍ਹਾਂ ਕੌਮਾਂਤਰੀ ਯੁਵਾ ਦਿਵਸ ਦੀ ਮਹੱਤਤਾ ਅਤੇ ਰੋਟਰੀ ਕਲੱਬ ਦੀਆਂ ਸਮਾਜ ਸੇਵੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਅਸ਼ੀਸ਼ ਪਾਲ ਨੇ ਨਹਿਰੂ ਯੁਵਾ ਕੇਂਦਰ ਵਲੋਂ ਨੌਜਵਾਨਾਂ ਤੇ ਯੂਥ ਕਲੱਬਾਂ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਕੇਂਦਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਰੋਟਰੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਮੁੱਖ ਮਹਿਮਾਨ ਡਾ. ਆਰ. ਐੱਸ. ਪਰਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਹੀ ਅਗਵਾਈ ਦੀ ਬੇਹੱਦ ਲੋੜ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਯੂਥ ਕਲੱਬ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਸਮਾਜ ਦੀਆਂ ਸਾਰੀਆਂ ਸੰਸਥਾਵਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਰੋਟਰੀ ਕਲੱਬ ਵਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕਰਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸੋਸ਼ਲ ਵੈੱਲਫੇਅਰ ਕਲੱਬ ਕੋਟਲਾ ਨਿਹੰਗ ਨੂੰ ਖੇਡਾਂ, ਖੂਨਦਾਨ, ਅੱਖਾਂ ਦੀ ਜਾਂਚ ਅਤੇ ਵਾਤਾਵਰਣ ਸੰਭਾਲ ਲਈ ਕੀਤੇ ਕਾਰਜਾਂ ਵਾਸਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਟੇਟ ਯੂਥ ਐਵਾਰਡੀ ਗੁਰਬਚਨ ਸਿੰਘ ਸੋਢੀ, ਲਖਬੀਰ ਸਿੰਘ ਲੱਖਾ ਸਮੇਤ ਹੋਰ ਮੈਂਬਰਾਂ ਨੇ ਪ੍ਰਾਪਤ ਕੀਤਾ। ਯੂਥ ਵੈੱਲਫੇਅਰ ਤੇ ਯੁਵਕ ਸੇਵਾਵਾਂ ਕਲੱਬ ਓਇੰਦ ਨੂੰ ਸੱਭਿਆਚਾਰਕ ਤੇ ਨਾਟਕ ਮੇਲਿਆਂ ਰਾਹੀਂ ਨੌਜਵਾਨ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ, ਵਣ ਮਹਾਂਉਤਸਵ, ਖੇਡ ਟੂਰਨਾਮੈਂਟ, ਕਬੱਡੀ, ਕੁਸ਼ਤੀ ਦੰਗਲ ਤੇ ਲੋੜਵੰਦ ਬੱਚਿਆਂ ਦੀ ਸਿੱਖਿਆ ਤੇ ਸਿਹਤ ਸੇਵਾਵਾਂ ਲਈ ਕੀਤੇ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਕੁਲਦੀਪ ਸਿੰਘ ਓਇੰਦ, ਹਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਪ੍ਰਾਪਤ ਕੀਤਾ। ਬਾਬਾ ਗਾਜ਼ੀ ਦਾਸ ਕਲੱਬ ਰਜਿ., ਰੋਡ ਮਾਜਰਾ-ਚੱਕਲਾਂ ਨੂੰ ਸ਼ਹੀਦ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ, ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਵਿਆਹ ਕਾਰਜਾਂ ਵਿੱਚ ਸਹਾਇਤਾ, ਖੇਡ ਟੂਰਨਾਮੈਂਟਾਂ, ਖੂਨਦਾਨ ਅਤੇ ਮੈਡੀਕਲ ਜਾਂਚ ਕੈਂਪਾਂ ਲਈ ਕੀਤੇ ਜਾ ਰਹੇ ਕਾਰਜਾਂ ਵਾਸਤੇ ਸਨਮਾਨਿਤ ਕੀਤਾ ਗਿਆ। ਸਨਮਾਨ ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਨੰਬਰਦਾਰ ਅਮਰਾਓ ਸਿੰਘ, ਜੈ ਸਿੰਘ ਚੱਕਲ ਤੇ ਮੇਜਰ ਸਿੰਘ ਨੇ ਪ੍ਰਾਪਤ ਕੀਤਾ। ਸਰਵਿੰਗ ਹੈਂਡ ਸੁਸਾਇਟੀ ਆਜਮਪੁਰ, ਨੂਰਪੁਰ ਬੇਦੀ ਨੂੰ ਲੋੜਵੰਦਾਂ ਨੂੰ ਮੈਡੀਕਲ ਸਹਾਇਤਾ, ਖੂਨਦਾਨ ਕੈਂਪ, ਟਰਾਈਸਾਈਕਲ ਮੁਹੱਈਆ ਕਰਵਾਉਣ, ਨਕਲੀ ਅੰਗ ਲਗਵਾਉਣ ਅਤੇ ਇਲਾਜ ਲਈ ਆਰਥਿਕ ਸਹਾਇਤਾ ਦੇਣ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਧਾਨ ਹੇਮੰਤ ਸੈਣੀ ਤੇ ਸੰਜੀਵ ਕੁਮਾਰ ਮੋਠਾਪੁਰ ਨੇ ਪ੍ਰਾਪਤ ਕੀਤਾ। ਯੂਥ ਸਪੋਰਟਸ ਕਲੱਬ ਗਰਦਲੇ ਨੂੰ ਖੇਡਾਂ, ਯੁਵਕ ਭਲਾਈ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਕਲੱਬ ਜ਼ਿਲ੍ਹਾ ਤੇ ਰਾਜ ਪੱਧਰੀ ਐਵਾਰਡ ਵੀ ਹਾਸਲ ਕਰ ਚੁੱਕਾ ਹੈ। ਸਨਮਾਨ ਮੁੱਖ ਸਲਾਹਕਾਰ ਗੁਰਦਿਆਲ ਸੈਣੀ ਤੇ ਗੁਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਜ਼ਿਲ੍ਹਾ ਯੂਥ ਕਲੱਬਜ਼ ਕੋਆਰਡੀਨੇਸ਼ਨ ਕਮੇਟੀ, ਰੂਪਨਗਰ ਨੂੰ ਯੂਥ ਕਲੱਬਾਂ ਨੂੰ ਸੰਗਠਿਤ ਕਰਨ, ਖੂਨਦਾਨ ਲਹਿਰ ਨੂੰ ਪ੍ਰਫੁੱਲਤ ਕਰਨ ਅਤੇ ਸ਼ਹੀਦਾਂ ਦੀ ਯਾਦ ਵਿਚ ਖੂਨਦਾਨ ਕੈਂਪ ਲਗਾਉਣ ਲਈ ਪਾਏ ਯੋਗਦਾਨ ਵਾਸਤੇ ਸਨਮਾਨਿਤ ਕੀਤਾ ਗਿਆ। ਸਨਮਾਨ ਚੇਅਰਮੈਨ ਮਨਜਿੰਦਰ ਸਿੰਘ ਮਨੀ, ਪ੍ਰਧਾਨ ਅਮਰਜੀਤ ਸਿੰਘ ਪੰਜੋਲੀ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਲੌਂਗੀਆ ਨੇ ਪ੍ਰਾਪਤ ਕੀਤਾ। ਸਮਾਗਮ ਦਾ ਸੰਚਾਲਨ ਰੋਟਰੀ ਕਲੱਬ ਦੇ ਆਨਰੇਰੀ ਮੈਂਬਰ ਅਤੇ ਪ੍ਰੋਜੈਕਟ ਚੇਅਰਮੈਨ ਸਤਨਾਮ ਸਿੰਘ ਸੱਤੀ ਨੇ ਕੀਤਾ। ਅੰਤ ਵਿਚ ਜ਼ਿਲ੍ਹਾ ਯੂਥ ਕਲੱਬਜ਼ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਮਨੀ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਸਥਾਵਾਂ ਇਕੱਠੀਆਂ ਹੋ ਕੇ ਜ਼ਿਲ੍ਹੇ ਵਿਚ ਹੋਰ ਵੱਡੇ ਸਮਾਜ ਸੇਵੀ ਕਾਰਜ ਕਰ ਸਕਦੀਆਂ ਹਨ। ਰੋਟਰੀ ਕਲੱਬ ਦੇ ਸਕੱਤਰ ਅਤੇ ਇਲੈਕਟਿਡ ਪ੍ਰਧਾਨ ਅਸ਼ੋਕ ਚੱਢਾ ਨੇ ਸਮੂਹ ਮਹਿਮਾਨਾਂ, ਸੰਸਥਾਵਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੋਟਰੀ ਯੂਥ ਸਰਵਿਸਿਜ਼ ਡਾਇਰੈਕਟਰ ਡਾ. ਅੰਕੁਰ ਵਾਹੀ, ਪਾਸਟ ਪ੍ਰਧਾਨ ਗੁਰਪ੍ਰੀਤ ਸਿੰਘ, ਭਗਵੰਤ ਸਿੰਘ ਸਤਿਆਲ, ਜੇ.ਕੇ. ਭਾਟੀਆ, ਮੈਡਮ ਉਸ਼ਾ ਭਾਟੀਆ, ਨਹਿਰੂ ਯੁਵਾ ਕੇਂਦਰ ਦੇ ਸੀਨੀਅਰ ਅਕਾਊਂਟੈਂਟ ਸਾਹਿਲ, ਗਾਂਧੀ ਮੈਮੋਰੀਅਲ ਸਕੂਲ ਦੇ ਵਿਦਿਆਰਥੀ, ਅਧਿਆਪਕ ਤੇ ਰੋਟਰੀ ਕਲੱਬ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਵਿਧਾਇਕ ਚੱਢਾ ਦੇ ਯਤਨਾਂ ਸਦਕਾ ਲੋਕਾਂ ਨੂੰ ਮਿਲੀ ਬੁੰਗਾ ਸਾਹਿਬ ਰੇਲਵੇ ਓਵਰ ਬ੍ਰਿਜ ਦੀ ਸੌਗਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।