ਸ਼ੋਅਕਾਜ਼ ਨੋਟਿਸ ਰੱਦ ਕਰਨ ਦੀ ਮੰਗ ਸੰਬੰਧੀ ਮੰਗ ਪੱਤਰ ਸੌਂਪਦਾ ਹੋਇਆ ਅਧਿਆਪਕਾਂ ਦਾ ਵਫ਼ਦ।
ਸ਼ੋਅਕਾਜ਼ ਨੋਟਿਸ ਰੱਦ ਨਾ ਹੋਏ ਤਾਂ ਸੰਗਰੂਰ ’ਚ ਰੈਲੀ 16 ਨੂੰ-ਅਧਿਆਪਕ ਆਗੂ
ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਸੱਦੇ ਤਹਿਤ ਜ਼ਿਲ੍ਹਾ ਰੂਪਨਗਰ ਦੇ ਅਧਿਆਪਕਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਤਰ ਹੋ ਕੇ 16 ਅਗਸਤ ਦੀ ਸੰਗਰੂਰ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ੋਅਕਾਜ਼ ਨੋਟਿਸ ਰੱਦ ਕਰਨ ਸਬੰਧੀ ਮੰਗ ਪੱਤਰ ਭੇਜਿਆ ਗਿਆ।
ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਸੱਦੇ ਤਹਿਤ ਜ਼ਿਲ੍ਹਾ ਰੂਪਨਗਰ ਦੇ ਅਧਿਆਪਕਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਤਰ ਹੋ ਕੇ 16 ਅਗਸਤ ਦੀ ਸੰਗਰੂਰ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ੋਅਕਾਜ਼ ਨੋਟਿਸ ਰੱਦ ਕਰਨ ਸਬੰਧੀ ਮੰਗ ਪੱਤਰ ਭੇਜਿਆ ਗਿਆ। ਅਧਿਆਪਕ ਆਗੂਆਂ ਗੁਰਦੀਪ ਸਿੰਘ, ਗੁਰਦਰਸ਼ਨ ਸਿੰਘ ਅਤੇ ਹਰਸਿਮਰਨ ਸਿੰਘ ਨੇ ਦੱਸਿਆ ਕਿ ਵਿਭਾਗੀ/ਦਫ਼ਤਰੀ ਗਲਤੀਆਂ ਕਾਰਨ 4161, 2392, 3704 ਮਾਸਟਰ ਕਾਡਰ ਅਤੇ 6635 ਈ.ਟੀ.ਟੀ. ਕਾਡਰ ਦੀਆਂ ਭਰਤੀਆਂ ਦੀਆਂ ਸੂਚੀਆਂ ਰੀਕਾਸਟ ਕੀਤੀਆਂ ਗਈਆਂ ਹਨ। ਇਸ ਕਾਰਨ ਲੰਮੇ ਸਮੇਂ ਤੋਂ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਕਈ ਅਧਿਆਪਕ ਚੋਣ ਸੂਚੀ ਤੋਂ ਬਾਹਰ ਹੋ ਗਏ ਅਤੇ ਉਨ੍ਹਾਂ ਨੂੰ ਸੇਵਾਵਾਂ ਖ਼ਤਮ ਕਰਨ ਸਬੰਧੀ ਸ਼ੋਅਕਾਜ਼ ਨੋਟਿਸ ਜਾਰੀ ਕੀਤੇ ਗਏ ਹਨ। ਆਗੂਆਂ ਅਨੁਸਾਰ ਪ੍ਰਭਾਵਿਤ ਅਧਿਆਪਕਾਂ ਵਿਚ 4161 ਭਰਤੀ ਦੇ 253, 2392 ਦੇ 40, 6635 ਈ.ਟੀ.ਟੀ. ਦੇ 108 ਅਤੇ 3704 ਭਰਤੀ ਦੇ 117 ਅਧਿਆਪਕ ਸ਼ਾਮਲ ਹਨ। ਉਨ੍ਹਾਂ ਮੰਗ ਕੀਤੀ ਕਿ ਨੋਟਿਸ ਤੁਰੰਤ ਵਾਪਸ ਲੈ ਕੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ, ਪਰਖ ਸਮਾਂ ਪੂਰਾ ਕਰਕੇ ਬਣਦੇ ਲਾਭ ਦਿੱਤੇ ਜਾਣ ਤੇ ਰੀਕਾਸਟ ਸੂਚੀਆਂ ਕਾਰਨ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ। ਇਸ ਮੌਕੇ ਡੀ.ਟੀ.ਐਫ. ਜ਼ਿਲ੍ਹਾ ਪ੍ਰਧਾਨ ਗਿਆਨ ਚੰਦ, ਜਤਿੰਦਰ ਸਿੰਘ, ਜੀ. ਟੀ. ਯੂ. ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਸਕੌਰ, ਗੁਰਦੀਪ ਸਿੰਘ, ਗੁਰਦਰਸ਼ਨ ਸਿੰਘ, ਹਰਸਿਮਰਨ ਸਿੰਘ, ਕੁਲਵਿੰਦਰ ਕੌਰ, ਰਜਨੀਤ ਕੌਰ ਅਤੇ ਜਸਬੀਰ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜੇਕਰ ਸ਼ੋਅਕਾਜ਼ ਨੋਟਿਸ ਰੱਦ ਨਾ ਕੀਤੇ ਗਏ ਤਾਂ 16 ਅਗਸਤ ਨੂੰ ਭਰਾਤਰੀ ਅਧਿਆਪਕ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਨਿਵਾਸ ਅੱਗੇ ਵਿਸ਼ਾਲ ਰੈਲੀ ਕੀਤੀ ਜਾਵੇਗੀ।