14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ ਰੇਸ਼ਮਾ ਵਾਲਮੀਕਿ ਤੇ ਯੂਨੀਅਨ ਦੇ ਹੋਰ ਅਹੁਦੇਦਾਰ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਇਕਾਈ ਸਫ਼ਾਈ ਵਰਕਰ ਯੂਨੀਅਨ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਅਨੁਸਾਰ ਰੈਗੂਲਰ ਕਰਨ ਲਈ ਨਗਰ ਕੌਂਸਲ ਦੀ ਹਾਊਸ ਮੀਟਿੰਗ ਵਿਚ ਮਤਾ ਪਾਸ ਕਰਕੇ ਸਥਾਨਕ ਸਰਕਾਰ ਵਿਭਾਗ, ਪੰਜਾਬ ਨੂੰ ਭੇਜਿਆ ਜਾਵੇ।

ਰੂਪਨਗਰ ਤੋਂ ਬਸਪਾ ਦੀ ਸੰਕਲਪ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋਣ ਦੀ ਤਸਵੀਰ। 14-08-2026
ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਇਕਾਈ ਸਫ਼ਾਈ ਵਰਕਰ ਯੂਨੀਅਨ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਅਨੁਸਾਰ ਰੈਗੂਲਰ ਕਰਨ ਲਈ ਨਗਰ ਕੌਂਸਲ ਦੀ ਹਾਊਸ ਮੀਟਿੰਗ ਵਿਚ ਮਤਾ ਪਾਸ ਕਰਕੇ ਸਥਾਨਕ ਸਰਕਾਰ ਵਿਭਾਗ, ਪੰਜਾਬ ਨੂੰ ਭੇਜਿਆ ਜਾਵੇ। ਇਸ ਮੌਕੇ ਯੂਨੀਅਨ ਦੀ ਪ੍ਰਧਾਨ ਰੇਸ਼ਮਾ ਵਾਲਮੀਕੀ ਨੇ ਦੱਸਿਆ ਕਿ 3 ਅਗਸਤ ਨੂੰ ਸਫ਼ਾਈ ਸੇਵਕ ਯੂਨੀਅਨਾਂ ਦੀ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ ਦੀ ਹਾਜ਼ਰੀ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਸੀ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ ਨਗਰ ਕੌਂਸਲਾਂ ਆਪਣੇ-ਆਪਣੇ ਹਾਊਸ ਵਿਚ ਮਤੇ ਪਾਸ ਕਰਕੇ ਭੇਜਣ ਕਿ ਕੰਟਰੈਕਟ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਆਊਟਸੋਰਸਿੰਗ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਲਿਆਂਦਾ ਜਾਵੇ। ਰੇਸ਼ਮਾ ਵਾਲਮੀਕਿ ਨੇ ਕਿਹਾ ਕਿ ਇਸ ਸਬੰਧੀ ਕਈ ਥਾਵਾਂ ‘ਤੇ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ, ਪਰ ਨਗਰ ਕੌਂਸਲ ਨੰਗਲ ਵਲੋਂ ਅਜੇ ਤੱਕ ਮਤਾ ਪਾਸ ਕਰਕੇ ਵਿਭਾਗ ਨੂੰ ਨਹੀਂ ਭੇਜਿਆ ਗਿਆ। ਉਨ੍ਹਾਂ ਕੌਂਸਲ ਪ੍ਰਧਾਨ ਕਿਰਨ ਬਾਲਾ ਨੂੰ ਅਪੀਲ ਕੀਤੀ ਕਿ ਨੰਗਲ ਦੇ ਸਫ਼ਾਈ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਜਲਦ ਹਾਊਸ ਮੀਟਿੰਗ ਸੱਦ ਕੇ ਮਤਾ ਪਾਸ ਕੀਤਾ ਜਾਵੇ ਤੇ ਸਥਾਨਕ ਸਰਕਾਰ ਵਿਭਾਗ ਨੂੰ ਭੇਜਿਆ ਜਾਵੇ। ਇਸ ਮੌਕੇ ਯੂਨੀਅਨ ਦੇ ਉਪ ਪ੍ਰਧਾਨ ਸੁਨੀਲ ਕੁਮਾਰ, ਜਨਰਲ ਸਕੱਤਰ ਕਮਲ ਕੁਮਾਰ, ਉਪ ਜਨਰਲ ਸਕੱਤਰ ਸੰਜੀਵ ਕੁਮਾਰ, ਕੈਸ਼ੀਅਰ ਸੂਰਜ ਕੁਮਾਰ ਤੋਂ ਇਲਾਵਾ ਸੁਰਿੰਦਰ ਕੁਮਾਰ, ਕਾਛਲ ਕੁਮਾਰ, ਨਿੰਦਰ, ਰੀਨਾ, ਸ਼ਾਰਦਾ, ਪੂਜਾ, ਮੋਨਿਕਾ ਤੇ ਸੰਗੀਤਾ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਅੰਗ ਦਾਨ ਪ੍ਰਤੀ ਜਾਗਰੂਕਤਾ ਲਈ ਵਰਕਸ਼ਾਪ ਅਗਲੀ ਖ਼ਬਰ ਰੂਪਨਗਰ ਤੋਂ ਬਸਪਾ ਦੀ ਸੰਕਲਪ ਯਾਤਰਾ ਅਗਲੇ ਪੜਾਅ ਲਈ ਰਵਾਨਾ-ਭੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।