14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿਹਤ ਵਿਭਾਗ ਵਲੋਂ ਅੰਗ ਦਾਨ ਪ੍ਰਤੀ ਜਾਗਰੂਕਤਾ ਲਈ ਵਰਕਸ਼ਾਪ

ਰੂਪਨਗਰ, 13 ਅਗਸਤ (ਯਸ਼ਵੰਤ ਬੱਸੀ)- ਸਿਹਤ ਵਿਭਾਗ ਰੂਪਨਗਰ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਟ੍ਰੇਨਿੰਗ ਹਾਲ ਵਿਖੇ ਅੰਗ ਦਾਨ ਸਬੰਧੀ ਜਾਗਰੂਕਤਾ ਵਰਕਸ਼ਾਪ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ.

ਸਿਹਤ ਵਿਭਾਗ ਵਲੋਂ ਜਾਗਰੂਕਤਾ ਵਰਕਸ਼ਾਪ ਦੀ ਤਸਵੀਰ। 14-08-2026
ਰੂਪਨਗਰ, 13 ਅਗਸਤ (ਯਸ਼ਵੰਤ ਬੱਸੀ)- ਸਿਹਤ ਵਿਭਾਗ ਰੂਪਨਗਰ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਟ੍ਰੇਨਿੰਗ ਹਾਲ ਵਿਖੇ ਅੰਗ ਦਾਨ ਸਬੰਧੀ ਜਾਗਰੂਕਤਾ ਵਰਕਸ਼ਾਪ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੰਗ ਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ, ਜਿਸ ਰਾਹੀਂ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਦਾਨ ਕੀਤੇ ਅੰਗ ਕਿਸੇ ਹੋਰ ਲੋੜਵੰਦ ਮਰੀਜ਼ ਨੂੰ ਨਵੀਂ ਜ਼ਿੰਦਗੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਚ ਅੰਗ ਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਬਹੁਤ ਸਾਰੇ ਮਰੀਜ਼ ਅੰਗਾਂ ਦੀ ਉਡੀਕ ਕਰ ਰਹੇ ਹਨ। ਵਰਕਸ਼ਾਪ ਦੌਰਾਨ ਅੰਗ ਦਾਨ ਲਈ ਰਜਿਸਟ੍ਰੇਸ਼ਨ, ਦਾਨ ਕੀਤੇ ਜਾ ਸਕਣ ਵਾਲੇ ਅੰਗਾਂ ਅਤੇ ਟਿਸ਼ੂਆਂ, ਮੌਤ ਤੋਂ ਬਾਅਦ ਅੰਗ ਦਾਨ ਦੀ ਪ੍ਰਕਿਰਿਆ ਅਤੇ ਪਰਿਵਾਰ ਦੀ ਸਹਿਮਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰੋਟਰੀ ਕਲੱਬ ਰੂਪਨਗਰ ਦੇ ਨੁਮਾਇੰਦਿਆਂ ਗੁਰਪ੍ਰੀਤ ਸਿੰਘ, ਡਾ. ਕਮਲ ਚੌਧਰੀ ਅਤੇ ਅਸ਼ੋਕ ਚੱਢਾ ਨੇ ਕਿਹਾ ਕਿ ਅੰਗ ਦਾਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮਾਜਿਕ ਸੰਸਥਾਵਾਂ ਅਤੇ ਸਿਹਤ ਵਿਭਾਗ ਨੂੰ ਮਿਲ ਕੇ ਲਗਾਤਾਰ ਉਪਰਾਲੇ ਕਰਨੇ ਚਾਹੀਦੇ ਹਨ। ਤਾਂ ਜੋ ਆਮ ਲੋਕਾਂ ਨੂੰ ਇਸ ਨੇਕ ਕਾਰਜ ਨਾਲ ਜੋੜਿਆ ਜਾ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਵੀ ਸਿਹਤਮੰਦ ਵਿਅਕਤੀ ਆਪਣੇ ਆਪ ਨੂੰ ਅੰਗ ਦਾਨ ਲਈ ਰਜਿਸਟਰ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਵੀ ਪਰਿਵਾਰ ਦੀ ਸਹਿਮਤੀ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਦੇਸ਼ ਨੂੰ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਸਮਾਜ ਦੇ ਹੋਰ ਲੋਕਾਂ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ ਰੇਸ਼ਮਾ ਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।