15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 14 ਅਗਸਤ (ਪ. ਪ.)

ਅਜੀਤ ਡੈਸਕ 15-08-2026
ਰੂਪਨਗਰ, 14 ਅਗਸਤ (ਪ. ਪ.)- ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਜ਼ਿਲ੍ਹਾ ਇਕਾਈ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾਈ ਬਾਡੀ ਦੇ ਪ੍ਰੋਗਰਾਮ ਅਨੁਸਾਰ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ 20 ਅਗਸਤ ਨੂੰ ਲਾਡੋਵਾਲ ਟੋਲ ਪਲਾਜ਼ਾ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਜਿਨ੍ਹਾਂ ਵਿਚ ਮਾਣ ਭੱਤਾ, ਪੈਨਸ਼ਨ ਆਦਿਕ ਨੂੰ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਰਾਜ ਕੁਮਾਰ, ਬੇਅੰਤ ਸਿੰਘ, ਪ੍ਰੀਤਮ ਸਿੰਘ ਤੇ ਅਮਰ ਸਿੰਘ ਆਦਿ ਹਾਜ਼ਰ ਸਨ। ਖ਼ਾਲਸਾ ਗਰਲਜ਼ ਕਾਲਜ ਵਿਖੇ ਸੈਮੀਨਾਰ ਕਰਵਾਇਆ ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਡਿਪਟੀ ਡਾਇਰੈਕਟਰ ਕਾਲਜ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਦੁਆਰਾ ਭਾਰਤ-ਪਾਕ ਵੰਡ ਦੇ ਪੀੜਤਾਂ ਦੀ ਯਾਦ ਵਿਚ ਸੈਮੀਨਾਰ ਕਰਵਾਇਆ ਗਿਆ। ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੁਆਰਾ ਮੌਨ ਰੱਖਿਆ ਗਿਆ। ਫਿਰ ਦੇਸ਼ ਦਾ ਬਟਵਾਰਾ ‘ਕਾਰਨ ਅਤੇ ਪ੍ਰਭਾਵ’ ਵਿਸ਼ੇ ਉੱਪਰ ਵਿਚਾਰ ਸਾਂਝੇ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਤਿਹਾਸ ਵਿਭਾਗ ਦੇ ਪ੍ਰੋ. ਰਾਜਵਿੰਦਰ ਕੌਰ ਨੇ ਦੱਸਿਆ ਕਿ ‘ਪਾਰਟੀਸ਼ਨ ਹੌਰਰਸ ਰਿਮੈਂਬਰਸ ਡੇਅ’ 1947 ਦੀ ਵੰਡ ਦੇ ਪੀੜਤਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਦੇਸ਼ ਦੀ ਵੰਡ ਨਾਲ ਵੱਖ-ਵੱਖ ਵਰਗਾਂ ਤੇ ਪਏ ਪ੍ਰਭਾਵਾਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥਣਾਂ ਨੂੰ ਦੇਸ਼ ਵੰਡ ਨਾਲ ਸਬੰਧਿਤ ਡਾਕੂਮੈਂਟਰੀ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਪ੍ਰੋ. ਗਗਨਦੀਪ ਕੌਰ, ਪ੍ਰੋ. ਦਿਵਿਆ ਸ਼ਰਮਾ, ਹੋਰ ਸਟਾਫ਼ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਜ਼ਰੂਰੀ : ਜਵਾਹਰ ਖੁਰਾਣਾ ਅਗਲੀ ਖ਼ਬਰ ਸ੍ਰੀ ਦੇਵੀ ਮੰਦਰ ਗੜ੍ਹਦੀਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।