ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ
ਬੁੱਲ੍ਹੋਵਾਲ, 14 ਅਗਸਤ (ਲੁਗਾਣਾ)-ਤਖਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਸਾਹਿਬ ਦੇ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਤੇ ਅਤਿ ਦੁੱਖਦਾਈ ਘਟਨਾ ਹੈ। ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ।
ਅਜੀਤ ਡੈਸਕ
15-08-2026