15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ ’ਤੇ ਪਾਬੰਦੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ 15 ਅਗਸਤ ਨੂੰ ਬਿਨਾਂ ਪੂਰਵ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ 15 ਅਗਸਤ ਨੂੰ ਬਿਨਾਂ ਪੂਰਵ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੜ੍ਹਸ਼ੰਕਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਸਬ-ਡਵੀਜ਼ਨ ਪੱਧਰ ‘ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਬਿਨਾਂ ਸਮਰੱਥ ਅਧਿਕਾਰੀ ਦੀ ਪੂਰਵ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਪਿਛਲੀ ਖ਼ਬਰ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਨੇ ਨੰਗਲ ਬਿਹਾਲਾਂ ਵਿਖੇ ਤਿਰੰਗਾ ਮਾਰਚ ਕੱਢਿਆ ਅਗਲੀ ਖ਼ਬਰ ਅਜਨੋਹਾ ਸਕੂਲ ’ਚ ਅੰਗਰੇਜ਼ੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।