15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖ਼ਾਲਸਾ ਕਾਲਜ ਦਸੂਹਾ ਵਿਖੇ ਐਨ.ਸੀ.ਸੀ. ਕੈਡਟਾਂ ਦੀ ਭਰਤੀ ਤੇ ਚੋਣ ਮੁਹਿੰਮ

ਦਸੂਹਾ, 14 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸੈਸ਼ਨ 2026–27 ਲਈ ਪਹਿਲੇ ਸਾਲ ਦੀਆਂ ਬੀ. ਏ.

ਅਜੀਤ ਡੈਸਕ 15-08-2026
ਦਸੂਹਾ, 14 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸੈਸ਼ਨ 2026–27 ਲਈ ਪਹਿਲੇ ਸਾਲ ਦੀਆਂ ਬੀ.ਏ., ਬੀ.ਕਾਮ., ਬੀ.ਐੱਸ.ਸੀ. ਅਤੇ ਬੀ.ਸੀ.ਏ. ਦੀਆਂ ਵਿਦਿਆਰਥਣਾਂ ਲਈ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਸਰਪ੍ਰਸਤੀ ਹੇਠ ਐਨ.ਸੀ.ਸੀ. ਕੈਡਟਾਂ ਦੀ ਭਰਤੀ ਅਤੇ ਚੋਣ ਮੁਹਿੰਮ ਕਰਵਾਈ ਗਈ। ਇਸ ਮੌਕੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਚੋਣ ਪ੍ਰਕਿਰਿਆ 2 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਜਲੰਧਰ ਤੋਂ ਪਹੁੰਚੇ ਸੂਬੇਦਾਰ ਕੁਲਦੀਪ ਸਿੰਘ ਅਤੇ ਹਵਲਦਾਰ ਵੀਸਰਨ ਵਲੋਂ ਕਰਵਾਈ ਗਈ। ਇਸ ਦੌਰਾਨ ਏ.ਐਨ.ਓ. ਡਾ. ਰਮਨੀਕ ਕੌਰ ਅਤੇ ਸੀ.ਟੀ.ਓ. ਡਾ. ਪੂਜਾ ਟਾਕ ਨੇ ਚੋਣ ਪ੍ਰਕਿਰਿਆ ਦੀ ਸੁਚਾਰੂ ਵਿਵਸਥਾ ਅਤੇ ਸਫਲ ਸੰਚਾਲਨ ਵਿਚ ਅਹਿਮ ਭੂਮਿਕਾ ਨਿਭਾਈ। ਸੀਨੀਅਰ ਐਨ.ਸੀ.ਸੀ. ਕੈਡਟਾਂ ਨੇ ਵੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਸਹਿਯੋਗ ਦਿੱਤਾ। ਚੋਣ ਪ੍ਰਕਿਰਿਆ ਦੌਰਾਨ ਯੋਗਤਾ, ਉਤਸ਼ਾਹ ਅਤੇ ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਯੋਗ ਵਿਦਿਆਰਥਣਾਂ ਦੀ ਐਨ.ਸੀ.ਸੀ. ਕੈਡਟਾਂ ਵਜੋਂ ਚੋਣ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਵਿਚ ਐਨ.ਸੀ.ਸੀ. ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਐੱਨ.ਸੀ.ਸੀ. ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਸਰੀਰਕ ਤੰਦਰੁਸਤੀ, ਟੀਮ ਭਾਵਨਾ ਅਤੇ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਐਨ.ਸੀ.ਸੀ. ਸਿਖਲਾਈ ਵਿਦਿਆਰਥਣਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।ਕਾਲਜ ਪ੍ਰਬੰਧਕਾਂ ਵੱਲੋਂ ਨਵ-ਚੁਣੇ ਐਨ.ਸੀ.ਸੀ. ਕੈਡਟਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ‘ਆਨ ਦੀ ਸਪੋਟ ਟੀਚਿੰਗ ਏਡਜ਼’ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਮੇਟੀ ਨੂੰ ਵਿਧਾਇਕ ਘੁੰਮਣ ਵਲੋਂ 1 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।