17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪਰਮਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਅਧਿਕਾਰੀਆਂ ਨੇ ਕੀਤਾ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ)- ਉੱਘੇ ਸਿੱਖ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਦੇ ਪਿਤਾ ਪਰਮਜੀਤ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਵਿਚ ਪਿਤਾ ਦਾ ਵੱਡਾ ਸਥਾਨ ਹੈ, ਜਿਸ ਦਾ ਸੰਸਾਰ ਤੋਂ ਚਲੇ ਜਾਣਾ ਬੱਚਿਆਂ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ।

ਅਜੀਤ ਡੈਸਕ 17-08-2026
ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ)- ਉੱਘੇ ਸਿੱਖ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਦੇ ਪਿਤਾ ਪਰਮਜੀਤ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਵਿਚ ਪਿਤਾ ਦਾ ਵੱਡਾ ਸਥਾਨ ਹੈ, ਜਿਸ ਦਾ ਸੰਸਾਰ ਤੋਂ ਚਲੇ ਜਾਣਾ ਬੱਚਿਆਂ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਗੁਰਮੁਖ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੇ ਪਰਿਵਾਰ ਨੂੰ ਵੀ ਹਮੇਸ਼ਾ ਗੁਰਮਤਿ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਤਲਵਿੰਦਰ ਸਿੰਘ ਬੁੱਟਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਵਿੱਛੜੀ ਰੂਹ ਨਮਿਤਾ ਅਰਦਾਸ ਕੀਤੀ।
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਇਕੱਤਰਤਾ ਅਗਲੀ ਖ਼ਬਰ ਮਕਾਨ ਦੀ ਹਿਫ਼ਾਜ਼ਤ ਲਈ ਦਿੱਤੀ ਦਰਖਾਸਤ ਤੋਂ ਭੜਕਿਆ ਸਰਪੰਚ ਮੇਰੇ ਵਿਰੁੱਧ ਕਰ ਰਿਹਾ ਹੈ ਝੂਠੀਆਂ ਸ਼ਿਕਾਇਤਾਂ ਸਰਪੰਚ ਨੇ ਦੋਸ਼ਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।