19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਜਾਰੀ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੀ. ਐਸ.

ਹੜਤਾਲ ’ਤੇ ਬੈਠੇ ਮੁਲਾਜ਼ਮ ਅਤੇ ਪੈਨਸ਼ਨਰ। 19-08-2026
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੀ. ਐਸ. ਐਮ. ਐਸ. ਯੂ., ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਤੇ ਐਕਸ਼ਨ ਤਹਿਤ ਦੋ ਦਿਨਾ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਰੂਪਨਗਰ ਵਿਖੇ ਇਕੱਠੇ ਹੋ ਕੇ ਧਰਨਾ ਦਿੱਤਾ। ਧਰਨੇ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ ਸਮੇਤ ਹੋਰ ਮੰਗਾਂ ਉਠਾਈਆਂ ਗਈਆਂ। ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਆਗੂਆਂ ਨੇ ਦੱਸਿਆ ਕਿ ਸੂਬਾਈ ਜਥੇਬੰਦੀ ਵਲੋਂ 27 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਅਤੇ ਪੈਨਸ਼ਨਰ ਤਿਆਰ ਹਨ। ਉਨ੍ਹਾਂ ਸਰਕਾਰ ਤੋਂ ‘ਐਂਟੀ ਸਟੇਟ’ ਵਾਲਾ ਬਿਆਨ ਵਾਪਸ ਲੈਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਮੰਗਾਂ ਨਾ ਮੰਨਣ ’ਤੇ ਹੋਰ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਅਮਰਜੀਤ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਰੂਪਨਗਰ, ਜਸਵਿੰਦਰ ਕੌਰ ਵਾਈਸ ਚੇਅਰਮੈਨ, ਅਮਨਦੀਪ ਸਿੰਘ ਜਨਰਲ ਸਕੱਤਰ, ਰਾਧੇ ਸ਼ਾਮ ਪਾਵਰਕਾਮ, ਗਿਆਨ ਸਿੰਘ ਘਨੌਲੀ ਜਨਰਲ ਸਕੱਤਰ ਪੰਜਾਬ, ਸੁਖਦੇਵ ਸਿੰਘ ਸੁਰਤਾਪੁਰੀ, ਮਦਨ ਗੋਪਾਲ ਪਾਵਰਕਾਮ, ਮਨੋਜ ਕੁਮਾਰ ਪ੍ਰਧਾਨ ਡੀ.ਸੀ. ਦਫ਼ਤਰ, ਪ੍ਰਭਜੋਤ ਸਿੰਘ, ਕਰਮਵੀਰ ਸਿੰਘ, ਪਰਮਿੰਦਰ ਸਿੰਘ ਸਟੈਨੋ, ਰਾਮ ਦਾਸ ਸਸਕੌਰ, ਸੰਦੀਪ ਭੱਟ, ਸੁਰਿੰਦਰ ਸਿੰਘ ਖੇੜੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰਾਏਪੁਰ ਝੱਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਨੌਜਵਾਨ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।