ਪਿੰਡ ਰਾਏਪੁਰ ਝੱਜ ਵਿਖੇ ਖ਼ੂਨਦਾਨ ਕੈਂਪ ਲਗਾਇਆ
ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਵਾਲੀਆ)-ਪਿੰਡ ਰਾਏਪੁਰ ਝੱਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਗੁਰਦੀਪ ਸਿੰਘ ਦੀ ਪਹਿਲੀ ਬਰਸੀ ਸ਼ਹੀਦ ਪਰਿਵਾਰ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ਼ਹੀਦ ਗੁਰਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਵਾਲੀਆ)-ਪਿੰਡ ਰਾਏਪੁਰ ਝੱਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਗੁਰਦੀਪ ਸਿੰਘ ਦੀ ਪਹਿਲੀ ਬਰਸੀ ਸ਼ਹੀਦ ਪਰਿਵਾਰ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ਼ਹੀਦ ਗੁਰਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਂਪ ਦੌਰਾਨ ਖ਼ੂਨਦਾਨੀਆਂ ਨੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਿਆਂ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ‘ਤੇ ਪਿੰਡ ਰਾਏਪੁਰ ਝੱਜ ਵਿਖੇ ਪਹੁੰਚੇ ਤੇ ਸ਼ਹੀਦ ਗੁਰਦੀਪ ਸਿੰਘ ਦੀ ਯਾਦਗਾਰ ‘ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ। ਉਨ੍ਹਾਂ ਸ਼ਹੀਦ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕੀਤਾ। ਵਿਧਾਇਕ ਚੱਢਾ ਵਲੋਂ ਇਸ ਮੌਕੇ ਪਿੰਡ ਰਾਏਪੁਰ ਝੱਜ ਦੇ ਹੋਰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਚੱਢਾ ਵਲੋਂ ਕੀਤੇ ਐਲਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਹੀਦ ਦੀ ਯਾਦਗਾਰ ਤੱਕ ਰਸਤਾ ਪੱਕਾ ਹੋਣ ਨਾਲ ਇੱਥੇ ਆਉਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਖ਼ੂਨਦਾਨ ਕੈਂਪ ਵਿਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ ਇਹ ਉਪਰਾਲਾ ਸਮਾਜ ਲਈ ਪ੍ਰੇਰਣਾ ਸਰੋਤ ਹੈ ਅਤੇ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹੈ। ਮੌਕੇ ਉਨ੍ਹਾਂ ਦੇ ਨਾਲ ਸਰਪੰਚ ਜਗਦੀਪ ਸਿੰਘ ਗੱਗੀ, ਸ਼ਿੰਗਾਰਾ ਸਿੰਘ, ਡਾਕਟਰ ਦਵਿੰਦਰ ਬਜਾੜ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਕਰਮ ਚੰਦ, ਮਨਦੀਪ ਸਿੰਘ ਅਤੇ ਸ਼ਹੀਦ ਦੇ ਪਰਿਵਾਰਿਕ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।