21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐਨ. ਐਚ. ਐਮ. ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਐਨ. ਐਚ.

ਆਪਣੀਆਂ ਮੰਗਾਂ ਸੰਬੰਧੀ ਐਮ. ਪੀ. ਮਾਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਦੇ ਹੋਏ ਐਨ. ਐਚ. ਐਮ. ਜਥੇਬੰਦੀ ਦੇ ਨੁਮਾਇੰਦੇ । 21-08-2026
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਰੂਪਨਗਰ ਦੇ ਨੁਮਾਇੰਦਿਆਂ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰਕੇ ਐਨ. ਐਚ. ਐਮ. ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੌਜੂਦਾ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਯੂਨੀਅਨ ਵਲੋਂ ਐਮ.ਪੀ. ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਐਨ .ਐਚ. ਐਮ. ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਲੰਮੇ ਸਮੇਂ ਤੋਂ ਅਹਿਮ ਭੂਮਿਕਾ ਨਿਭਾਅ ਰਹੇ ਹਨ। ਕੋਵਿਡ-19 ਮਹਾਂਮਾਰੀ, ਟੀਕਾਕਰਨ, ਮਾਤਾ-ਬੱਚਾ ਸਿਹਤ ਸੇਵਾਵਾਂ, ਟੀ.ਬੀ. ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਵਿਚ ਇਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਸਿਹਤ ਸੇਵਾਵਾਂ ਪ੍ਰਭਾਵਿਤ ਨਾ ਹੋਣ ਤੇ ਮੁਲਾਜ਼ਮ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾ ਸਕਣ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਮਲਵਿੰਦਰ ਸਿੰਘ ਕੰਗ ਨੇ ਯੂਨੀਅਨ ਆਗੂਆਂ ਦੀਆਂ ਗੱਲਾਂ ਨੂੰ ਸੰਜੀਦਗੀ ਨਾਲ ਸੁਣਿਆ ਅਤੇ ਮੰਗਾਂ ਪ੍ਰਤੀ ਹਮਦਰਦੀ ਪ੍ਰਗਟਾਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਐਨ.ਐੱਚ.ਐਮ. ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ ਅਤੇ 24 ਅਗਸਤ ਨੂੰ ਸਿਹਤ ਮੰਤਰੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਵੱਲ ਸਮੂਹ ਮੁਲਾਜ਼ਮਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ 24 ਅਗਸਤ ਦੀ ਮੀਟਿੰਗ ਵਿਚ ਕੋਈ ਸਾਰਥਿਕ ਨਤੀਜਾ ਨਾ ਨਿਕਲਿਆ ਅਤੇ ਮੰਗਾਂ ਦੇ ਹੱਲ ਲਈ ਠੋਸ ਭਰੋਸਾ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਸੁਖਜੀਤ ਕੰਬੋਜ, ਮਨਜਿੰਦਰ ਸਿੰਘ, ਲਖਬੀਰ ਸਿੰਘ, ਕਿਰਨਦੀਪ ਕੌਰ, ਸੁਖਵਿੰਦਰ ਕੌਰ, ਰਜਿੰਦਰ ਸਿੰਘ ਤੇ ਖ਼ੁਸ਼ਹਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਅਧੀਨ ਘਨੌਲੀ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਘਨੌਲੀ ਮੇਨ ਬਾਜ਼ਾਰ ’ਚ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।