23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਓਇੰਦ ਖੇਡ ਮੇਲੇ ਦਾ ਪੋਸਟਰ ਬਾਬਾ ਸੁਖਬੀਰ ਸਿੰਘ ਕੰਧੋਲਾ ਵਾਲਿਆਂ ਵਲੋਂ ਜਾਰੀ

ਸ੍ਰੀ ਚਮਕੌਰ ਸਾਹਿਬ, 22 ਅਗਸਤ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕੰਧੋਲਾ ਦੇ ਸ੍ਰੀ ਗੁਰੂ ਹਰਿ ਰਾਏ ਜੀ ਦੇਸੀ ਦਵਾ ਖਾਨਾ ਵਿਖੇ ਪ੍ਰਚਾਰਕ ਭਾਈ ਸੁਖਬੀਰ ਸਿੰਘ ਕੰਧੋਲੇ ਵਾਲਿਆਂ ਨੇ ਪਿੰਡ ਓਇੰਦ ਦੇ ਯੂਥ ਵੈੱਲਫੇਅਰ ਐਂਡ ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ, ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕਲੱਬ ਦੇ ਸਰਪ੍ਰਸਤ ਕੁਲਦੀਪ ਸਿੰਘ ਓਇੰਦ ਨੇ ਦੱਸਿਆ ਕਿ ਹਰ ਸਾਲ ਲੱਗਣ ਵਾਲੇ ਇਸ ਸਾਲਾਨਾ ਮੇਲੇ ਦੌਰਾਨ 4 ਸਤੰਬਰ ਨੂੰ ਸਭਿਆਚਾਰਕ ਮੇਲੇ ਵਿਚ ਪ੍ਰਸਿੱਧ ਗਾਇਕ ਜੋੜੀ ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਦਾ ਖੁੱਲ੍ਹਾ ਅਖਾੜਾ ਹੋਵੇਗਾ, ਉਸ ਤੋਂ ਪਹਿਲਾ ਸਵੇਰੇ 10 ਵਜੇ ਤੋਂ ਵੱਖ-ਵੱਖ ਕਲਾਕਾਰ ਆਪਣਾ ਪ੍ਰੋਗਰਾਮ ਪੇਸ਼ ਕਰਨਗੇ, 5 ਸਤੰਬਰ ਨੂੰ ਕਬੱਡੀ 45 ਕਿੱਲੋ 55 ਕਿੱਲੋ ਅਤੇ 65 ਕਿੱਲੋ ਵਰਗ ਦੇ ਮੁਕਾਬਲੇ ਹੋਣਗੇ ਤੇ 6 ਸਤੰਬਰ ਨੂੰ ਵਿਸ਼ਾਲ ਕੁਸ਼ਤੀ ਦੰਗਲ ਹੋਵੇਗਾ।

ਅਜੀਤ ਡੈਸਕ 23-08-2026
ਸ੍ਰੀ ਚਮਕੌਰ ਸਾਹਿਬ, 22 ਅਗਸਤ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕੰਧੋਲਾ ਦੇ ਸ੍ਰੀ ਗੁਰੂ ਹਰਿ ਰਾਏ ਜੀ ਦੇਸੀ ਦਵਾ ਖਾਨਾ ਵਿਖੇ ਪ੍ਰਚਾਰਕ ਭਾਈ ਸੁਖਬੀਰ ਸਿੰਘ ਕੰਧੋਲੇ ਵਾਲਿਆਂ ਨੇ ਪਿੰਡ ਓਇੰਦ ਦੇ ਯੂਥ ਵੈੱਲਫੇਅਰ ਐਂਡ ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ, ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕਲੱਬ ਦੇ ਸਰਪ੍ਰਸਤ ਕੁਲਦੀਪ ਸਿੰਘ ਓਇੰਦ ਨੇ ਦੱਸਿਆ ਕਿ ਹਰ ਸਾਲ ਲੱਗਣ ਵਾਲੇ ਇਸ ਸਾਲਾਨਾ ਮੇਲੇ ਦੌਰਾਨ 4 ਸਤੰਬਰ ਨੂੰ ਸਭਿਆਚਾਰਕ ਮੇਲੇ ਵਿਚ ਪ੍ਰਸਿੱਧ ਗਾਇਕ ਜੋੜੀ ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਦਾ ਖੁੱਲ੍ਹਾ ਅਖਾੜਾ ਹੋਵੇਗਾ, ਉਸ ਤੋਂ ਪਹਿਲਾ ਸਵੇਰੇ 10 ਵਜੇ ਤੋਂ ਵੱਖ-ਵੱਖ ਕਲਾਕਾਰ ਆਪਣਾ ਪ੍ਰੋਗਰਾਮ ਪੇਸ਼ ਕਰਨਗੇ, 5 ਸਤੰਬਰ ਨੂੰ ਕਬੱਡੀ 45 ਕਿੱਲੋ 55 ਕਿੱਲੋ ਅਤੇ 65 ਕਿੱਲੋ ਵਰਗ ਦੇ ਮੁਕਾਬਲੇ ਹੋਣਗੇ ਤੇ 6 ਸਤੰਬਰ ਨੂੰ ਵਿਸ਼ਾਲ ਕੁਸ਼ਤੀ ਦੰਗਲ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਹਾਦਰ ਸਿੰਘ, ਹਰਜਿੰਦਰ ਸਿੰਘ ਕੰਧੋਲਾ, ਹਰਦੀਪ ਸਿੰਘ ਦੀਪਾ ਖਾਬੜਾ, ਅੰਮ੍ਰਿਤ ਪਾਲ ਸਿੰਘ ਬਾਠ ਧਿਆਨਪੁਰਾ ਗੁਰਿੰਦਰ ਸਿੰਘ ਨੋਨਾ, ਹਰਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਆਫ਼ ਹੈਪੀਨੈਸ ਘਨੌਲਾ ਵਿਖੇ ਮੈਗਾ ਸੀਡ ਬਾਲ ਕੈਂਪ ਅਗਲੀ ਖ਼ਬਰ ਲੰਗਰ ’ਚ ਸਰਦਈ ਛਕਣ ਮਗਰੋਂ ਬਿਮਾਰ ਹੋਏ ਵਿਅਕਤੀਆਂ ਨੂੰ ਮਿਲੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।