23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿਚ ਕੀਤੀ ਸ਼ਿਰਕਤ

ਢੇਰ, 22 ਅਗਸਤ (ਸ਼ਿਵ ਕੁਮਾਰ ਕਾਲੀਆ)-ਭਨੂਪਲੀ ਟੱਪਰੀਆਂ ਵਲੋਂ ਸਾਵਣ ਅਸ਼ਟਮੀ ਮੌਕੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਬਾਬਾ ਜੀ ਦੇ ਬਚਨ ਸਰਵਣ ਕੀਤੇ।

ਸਨਿਚਰਵਾਰ, 1 ਅਗਸਤ, 2026 23-08-2026
ਢੇਰ, 22 ਅਗਸਤ (ਸ਼ਿਵ ਕੁਮਾਰ ਕਾਲੀਆ)-ਭਨੂਪਲੀ ਟੱਪਰੀਆਂ ਵਲੋਂ ਸਾਵਣ ਅਸ਼ਟਮੀ ਮੌਕੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਬਾਬਾ ਜੀ ਦੇ ਬਚਨ ਸਰਵਣ ਕੀਤੇ। ਕੈਬਨਿਟ ਮੰਤਰੀ ਨੇ ਬਾਬਾ ਅਮੋਲਕਾ ਨੰਦ ਜੀ ਮਹਾਰਾਜ ਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਦੇ ਬਚਨ ਸੰਗਤਾਂ ਨਾਲ ਬੈਠ ਕੇ ਸੁਣੇ ਅਤੇ ਭੰਡਾਰੇ ਦੀ ਸੇਵਾ ਵਿਚ ਵੀ ਸ਼ਮੂਲੀਅਤ ਕੀਤੀ। ਰਾਸ਼ਟਰੀ ਸੰਤ ਬਾਬਾ ਬਾਲ ਜੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਾ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਯਾਤਰਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਥੁਰਾ-ਵਰਿੰਦਾਵਨ, ਖਾਟੂ ਸ਼ਿਆਮ ਸਾਲਾਸਰ, ਰਿਸ਼ੀਕੇਸ਼ ਅਤੇ ਹਰਿਦੁਆਰ ਧਾਰਮਿਕ ਅਸਥਾਨਾਂ ਲਈ ਵੀ ਯਾਤਰਾਵਾਂ ਕਰਵਾਇਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵੀ ਵੱਖ-ਵੱਖ ਧਾਰਮਿਕ ਸਥਾਨਾਂ ਲਈ ਹੋਰ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਤਾਂ ਜੋ ਸ਼ਰਧਾਲੂ ਸੁਖਦ ਅਤੇ ਸੁਵਿਧਾਜਨਕ ਢੰਗ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਦੌਰਾਨ ਰਾਸ਼ਟਰੀ ਸੰਤ ਬਾਬਾ ਬਾਲ ਮਹਾਰਾਜ ਜੀ ਵਲੋਂ ਸੰਗਤਾਂ ਨਾਲ ਸਤਸੰਗ ਕੀਤਾ ਗਿਆ ਅਤੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸੇਵਾ ਦੇ ਨਾਲ-ਨਾਲ ਲੋੜਵੰਦਾਂ ਦੀ ਸਹਾਇਤਾ ਕਰਨਾ ਵੀ ਮਨੁੱਖੀ ਜੀਵਨ ਦਾ ਮਹੱਤਵਪੂਰਨ ਫ਼ਰਜ਼ ਹੈ। ਸਤਿਸੰਗ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਬਾਬਾ ਜੀ ਦੇ ਬਚਨ ਸਰਵਣ ਕੀਤੇ। ਸਮਾਗਮ ਦੌਰਾਨ ਅਧਿਆਤਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਭਗਤੀ ਭਾਵਨਾ ਨਾਲ ਹਾਜ਼ਰੀ ਲਗਵਾਈ। ਕੈਬਨਿਟ ਮੰਤਰੀ ਨੇ ਭਨੂਪਲੀ ਟੱਪਰੀਆਂ ਦੇ ਸੇਵਾਦਾਰਾਂ ਵਲੋਂ ਹਰ ਸਾਲ ਕਰਵਾਏ ਜਾਂਦੇ ਭੰਡਾਰੇ ਅਤੇ ਧਾਰਮਿਕ ਸਮਾਗਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਸੀ ਪਿਆਰ, ਸੇਵਾ ਅਤੇ ਭਾਈਚਾਰੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਗਤਾਂ ਵਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਦੀਪਕ ਸੋਨੀ ਜ਼ਿਲ੍ਹਾ ਚੇਅਰਮੈਨ ਖੱਤਰੀ ਅਰੋੜਾ ਵੈੱਲਫ ੇਅਰ ਬੋਰਡ, ਸੁਨੀਲ ਪੁਰੀ, ਨਿਪੁੰਨ ਸੋਨੀ, ਗਵਰਧਨ ਸੋਨੀ, ਸਰਪੰਚ ਨੀਲਮ ਸੋਨੀ ਟੱਪਰੀਆਂ, ਮਨੂ ਪੁਰੀ ਪੰਚ, ਮਹੇਸ਼ ਸੋਨੀ ਪੰਚ, ਦਰਸੀ ਸੋਨੀ ਪੰਚ, ਬੰਟੀ ਬਸੋਬਾਲ, ਰੋਬਿਨ ਉੱਪਲ, ਬਲਵੀਰ ਚੰਦ ਪੰਚ, ਸ਼ੈਂਕੀ ਉੱਪਲ, ਸੌਰਭ ਸੋਨੀ, ਦੇਬੀ ਟੱਪਰੀਆਂ, ਚੰਦ ਰਾਮ ਨੰਗਲੀ ਅਤੇ ਹੋਰ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਸੋਮਵਾਰ ਨੂੰ ਕਰੇਗੀ ਰੋਹ ਭਰਪੂਰ ਰੈਲੀ ਅਗਲੀ ਖ਼ਬਰ ਸਕੂਲ ਆਫ਼ ਹੈਪੀਨੈਸ ਘਨੌਲਾ ਵਿਖੇ ਮੈਗਾ ਸੀਡ ਬਾਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।