25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਬੈਂਸ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਗੁਰਦੁਆਰਾ ਸਾਹਿਬ ਪਿੰਡ ਬੈਂਸ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ 40 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ।

ਅਜੀਤ ਡੈਸਕ 24-08-2026
ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਗੁਰਦੁਆਰਾ ਸਾਹਿਬ ਪਿੰਡ ਬੈਂਸ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ 40 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਜਤਿੰਦਰ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ, ਅੰਮ੍ਰਿਤ ਦੀ ਮਹੱਤਤਾ ਅਤੇ ਸਿੱਖ ਰਹਿਤ-ਮਰਿਆਦਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼ਹੀਦ ਮਿਸ਼ਨਰੀ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਮਾਗਮ ਨੂੰ ਸਫਲ ਬਣਾਉਣ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਵੱਖ-ਵੱਖ ਸੇਵਾਦਾਰਾਂ ਨੇ ਸਹਿਯੋਗ ਦਿੱਤਾ। ਇਸ ਮੌਕੇ ਪ੍ਰਧਾਨ ਸਿੰਘ, ਬੀਬੀ ਕਿਰਨ ਬੈਂਸ, ਮੇਜਰ ਅਸਮਾਨਪੁਰ, ਕਰਨੈਲ ਅਸਮਾਨ, ਸਰਵਣ ਸਿੰਘ ਧਾਹਾਂ ਅਤੇ ਜੋਗਿੰਦਰ ਬਰਵਾ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।ਸਮਾਗਮ ਦੌਰਾਨ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਸਿੱਖੀ ਦੇ ਅਸੂਲਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ ‘ਹਿੰਮਤ ਹੈ ਸੰਗ, ਲੜਾਂਗੇ ਜ਼ਿੰਦਗੀ ਦੀ ਜੰਗ’-ਅੰਮ੍ਰਿਤਾ ਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।