25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ਦੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਕੁਰਾਲੀ, 23 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਸਕੂਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ‘ਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ.

ਅਜੀਤ ਡੈਸਕ 24-08-2026
ਕੁਰਾਲੀ, 23 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਸਕੂਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ‘ਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਦੱਸਿਆ ਕਿ ਸ਼ਤਰੰਜ ਦੇ ਮੁਕਾਬਲਿਆਂ ‘ਚ ਅੰਡਰ-14 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ, ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਲੜਕਿਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਤੋਂ ਇਲਾਵਾ ਅੰਡਰ-19 ਲੜਕਿਆਂ ਦੀ ਕ੍ਰਿਕਟ ਟੀਮ ਨੇ ਦੂਸਰਾ ਸਥਾਨ ਅਤੇ ਅੰਡਰ-19 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਵੀ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਚਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਸਮੇਤ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਜੇਤੂ ਖਿਡਾਰੀਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ‘ਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ‘ਚ ਭਾਗ ਲੈਣ ਅਤੇ ਸਕੂਲ ਦਾ ਨਾਂਅ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਕੇਸਰ ਸਿੰਘ ਸਮਾਣਾ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਪਿੰਡ ਸਕਰੂਲਾਂਪੁਰ ਵਿਖੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ’ਚ ਮੇਜਰ ਅੰਜੂ ਬਾਲਾ ਸਿੰਘ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।