24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਰੋਸ ਰੈਲੀ

ਐੱਸ. ਏ.

ਮੁਹਾਲੀ ਦੇ ਫੇਜ਼-8 ਵਿਖੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਅਗਵਾਈ ‘ਚ ਕੀਤੀ ਗਈ ਸੂਬਾ ਪੱਧਰੀ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵੈਟਰਨਰੀ ਇੰਸਪੈਕਟਰ। ਅਜੀਤ ਤਸਵੀਰ 24-08-2026
ਐੱਸ. ਏ. ਐੱਸ. ਨਗਰ, 23 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਅਤੇ ਮਸਲੇ ਲਟਕਾਉਣ ਖ਼ਿਲਾਫ਼ ਸਥਾਨਕ ਫੇਜ਼-8 ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਸ਼ੂ-ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੈਟਰਨਰੀ ਇੰਸਪੈਕਟਰ ਕੇਡਰ ਦੇ ਮੰਗਾਂ ਤੇ ਮਸਲਿਆਂ ਦੇ ਨਿਪਟਾਰੇ ਲਈ ਲਗਾਤਾਰ ਨਾਂਹ-ਪੱਖੀ ਰੋਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੈਟਰਨਰੀ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਨੂੰ ਬਣਦੇ ਹੱਕ ਦਿਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਪਰ ਡਾਇਰੈਕਟਰ ਪਸ਼ੂ-ਪਾਲਣ ਵਿਭਾਗ ਪੰਜਾਬ ਉਕਤ ਮੰਗਾਂ ਤੇ ਮਸਲਿਆਂ ਦਾ ਹੱਲ ਕਰਨ ਦੀ ਥਾਂ ਭਾਰਤ ਸਰਕਾਰ ਦੇ ਤੈਅ ਉਪਬੰਧਾਂ ਅਨੁਸਾਰ ਕੇਂਦਰੀ ਪ੍ਰਬੰਧਨ ਅਧੀਨ ਡਾਟਾ ਐਂਟਰੀ ਆਪ੍ਰੇਟਰਜ਼ ਰੱਖਣ ਦੀ ਬਜਾਏ 47 ਵੈਟਰਨਰੀ ਇੰਸਪੈਕਟਰਾਂ ਨੂੰ ਡਾਟਾ ਐਂਟਰੀ ਦਾ ਕੰਮ ਨਾ ਕਰਨ ਕਰਕੇ ਬਿਨਾਂ ਵਜ੍ਹਾ ਕਸੂਰਵਾਰ ਠਹਿਰਾਉਂਦੇ ਹੋਏ ਜਵਾਬ ਤਲਬੀਆਂ ਕਰ ਰਹੀ ਹੈ। ਇਸੇ ਦੌਰਾਨ ਗੁਰਦੀਪ ਸਿੰਘ ਛੰਨਾ, ਪਰਮਜੀਤ ਸਿੰਘ ਸੋਹੀ, ਰਾਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ ਤੇ ਗੁਰਮੀਤ ਸਿੰਘ ਮਹਿਤਾ ਆਦਿ ਸੂਬਾਈ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਵਲੋਂ ਇਨ੍ਹਾਂ ਮੰਗਾਂ ਦੇ ਨਿਪਟਾਰੇ ਲਈ ਸਹਿਮਤੀ ਦਿੱਤੇ ਜਾਣ ਦੇ ਬਾਵਜੂਦ ਪੰ ਜਾਬ ਦਾ ਵਿੱਤ ਵਿਭਾਗ ਤੇ ਪਰਸੋਨਲ ਵਿਭਾਗ ਬੇਲੋੜੇ ਇਤਰਾਜ਼ ਲਗਾ ਕੇ ਵੈਟਰਨਰੀ ਇੰਸਪੈਕਟਰ ਕੇਡਰ ਨੂੰ ਖੱਜਲ੍ਹ-ਖੁਆਰ ਕਰ ਰਹੇ ਹਨ। ਇਸ ਮੌਕੇ ਆਗੂਆਂ ਨੇ ਆਪਣੇ ਮੰਗਾਂ ਤੇ ਮਸਲਿਆਂ ਦੇ ਹੱਲ ਤੱਕ ਤਿੱਖਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਸਰਕਾਰ ਵਲੋਂ ਕੋਈ ਸੁਣਵਾਈ ਨਾ ਕੀਤੇ ਜਾਣ ‘ਤੇ ਵੈਟਰਨਰੀ ਇੰਸਪੈਕਟਰਾਂ ਵੱਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸਥਾਨਕ ਪ੍ਰਸ਼ਾਸਨ ਵਲੋਂ ਯੂਨੀਅਨ ਆਗੂਆਂ ਨੂੰ 26 ਅਗਸਤ ਦੀ ਪੈਨਲ ਮੀਟਿੰਗ ਦੇ ਭਰੋਸੇ ਵਾਲਾ ਲਿਖਤੀ ਪੱਤਰ ਸੌਂਪਿਆ ਗਿਆ, ਜਿਸ ਉਪਰੰਤ ਯੂਨੀਅਨ ਵਲੋਂ ਆਪਣਾ ਸੰਘਰਸ਼ 26 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ, ਦਮਨਦੀਪ ਸਿੰਘ, ਹਰਬੰਸ ਸਿੰਘ, ਹਰਜੋਤ ਸਿੰਘ ਸੈਣੀ, ਡੀ. ਵੀ. ਆਈ. ਗੁਰਜੀਤ ਸਿੰਘ, ਰਜਿੰਦਰ ਕੰਬੋਜ ਤੇ ਗੁਰਪ੍ਰੀਤ ਸਿੰਘ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਵੈਟਰਨਰੀ ਇੰਸਪੈਕਟਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ’ਚ ਭੰਡਾਰਾ ਕਰਵਾਇਆ ਅਗਲੀ ਖ਼ਬਰ ਰਾਣਾ ਕੇ. ਪੀ. ਸਿੰਘ ਦੇ ਅਚਾਨਕ ਦੌਰੇ ਦੌਰਾਨ ਸਹੂਲਤਾਂ ਦੀ ਘਾਟ ਬੇਨਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।