25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਰਕੀਟ ਕਮੇਟੀ ਚੇਅਰਮੈਨ ਚੰਨਣ ਸਿੰਘ ਪੰਮੂ ਢਿੱਲੋਂ ਦਾ ਮੰਤਰੀ ਬੈਂਸ ਵਲੋਂ ਸਨਮਾਨ ਢਿੱਲੋਂ ਨੇ ਜ਼ਿੰਮੇਵਾਰੀ ਇਮਾਨਦਾਰੀ, ਪਾਰਦਰਸ਼ਤਾ ਤੇ ਲੋਕ ਹਿਤ ਨਾਲ ਨਿਭਾਉਣ ਦਾ ਦਿੱਤਾ ਭਰੋਸਾ

ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨਵ-ਨਿਯੁਕਤ ਮਾਰਕੀਟ ਕਮੇਟੀ ਦੇ ਚੇਅਰਮੈਨ ਚੰਨਣ ਸਿੰਘ ਢਿੱਲੋਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਮੰਤਰੀ ਬੈਂਸ ਨੇ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ।

ਅਜੀਤ ਡੈਸਕ 25-08-2026
ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨਵ-ਨਿਯੁਕਤ ਮਾਰਕੀਟ ਕਮੇਟੀ ਦੇ ਚੇਅਰਮੈਨ ਚੰਨਣ ਸਿੰਘ ਢਿੱਲੋਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਮੰਤਰੀ ਬੈਂਸ ਨੇ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਨਵ-ਨਿਯੁਕਤ ਚੇਅਰਮੈਨ ਚੰਨਣ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਢਿੱਲੋਂ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੀ ਚੰਨਣ ਸਿੰਘ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਕੰਮਕਾਜ ਵਿਚ ਹੋਰ ਸੁਧਾਰ ਆਵੇਗਾ। ਇਸ ਮੌਕੇ ਰਾਮ ਗੁਪਾਲ ਫ਼ੌਜੀ, ਹੁਕਮ ਚੰਦ, ਸੁਮਿਤ ਪੰਡਿਤ, ਪਰਮਿੰਦਰ ਸੈਣੀ, ਬਿਕਰਮ ਸਚਦੇਵਾ, ਕਿਸ਼ਨ ਕੁਮਾਰ, ਕਿਸ਼ਨ ਚੌਧਰੀ, ਟਿੰਕੂ ਓਸਵਾਲ, ਅੱਛਰ ਕੁਮਾਰ, ਵਿੱਕੀ, ਸਾਬਕਾ ਸਰਪੰਚ ਮਸਤ ਸਿੰਘ, ਵਚਿੰਤਰ ਸਿੰਘ ਪੰਚ, ਅਮਰੀਕ ਸਿੰਘ, ਅਮਿਤ ਮਨੋਚਾ, ਬਲਵੀਰ ਚੰਦ ਤੇ ਹੈਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਸਿਲਾਈ ਸੈਂਟਰ ਦਾ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਨਾਲ ਸੰਬੰਧਿਤ ਇਕ ਸੇਵਾ ਮੁਕਤ ਨਾਇਬ ਤਹਿਸੀਲਦਾਰ ਤੇ ਤਿੰਨ ਕਾਨੂੰਗੋ ਅਕਾਲੀ ਦਲ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।