26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲ ਲਿਆ।

ਪ੍ਰਿੰਸੀਪਲ ਦਾ ਅਹੁਦਾ ਸੰਭਾਲਦੇ ਹੋਏ ਪ੍ਰੋ. ਗੁਨਜੀਤ ਕੌਰ । 26-08-2026
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਪ੍ਰੋ. ਗੁਨਜੀਤ ਕੌਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲ ਲਿਆ। ਵਾਈਸ ਪ੍ਰਿੰਸੀਪਲ ਹਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਪ੍ਰੋ. ਗੁਨਜੀਤ ਕੌਰ ਸਰਕਾਰੀ ਕਾਲਜ, ਮੋਹਾਲੀ ਵਿਖੇ ਵਾਈਸ ਪ੍ਰਿੰਸੀਪਲ ਅਤੇ ਮੁਖੀ ਹੋਮ ਸਾਇੰਸ ਵਿਭਾਗ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਅਧਿਆਪਨ ਖੇਤਰ ਵਿਚ 30 ਸਾਲ ਦਾ ਤਜਰਬਾ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਰੋਪੜ ਉਨ੍ਹਾਂ ਦੀ ਕਰਮਭੂਮੀ ਹੈ, ਜਿੱਥੋਂ ਉਨ੍ਹਾਂ ਆਪਣੀ ਅਧਿਆਪਨ ਸੇਵਾ ਸ਼ੁਰੂ ਕੀਤੀ ਸੀ। ਉਹ ਕਾਲਜ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਡਾ. ਸੰਤ ਸੁਰਿੰਦਰਪਾਲ ਸਿੰਘ ਅਤੇ ਡਾ. ਜਗਜੀਤ ਸਿੰਘ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਨਗਰ ਵਾਸੀਆਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਹਾਕੀ ਖੇਡਾਂ ’ਚ ਡੀ. ਏ. ਵੀ. ਸਕੂਲ ਰੋਪੜ ਦੀਆਂ ਲੜਕੀਆਂ ਦਾ ਦਬਦਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।