ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ 10 ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ, 26 ਅਗਸਤ (ਕਰਨੈਲ ਸਿੰਘ)- ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖ਼ਾਲਸਾਈ ਫੌਜਾਂ ਦੇ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨਾਲ ਸਬੰਧਿਤ ਇਤਿਹਾਸਕ ਤੱਪ ਅਸਥਾਨ ਵਿਖੇ 3 ਤੋਂ 5 ਸਤੰਬਰ ਤੱਕ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਕ ਪੋਸਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤਾ ਗਿਆ।
ਸ੍ਰੀ ਅਨੰਦਪੁਰ ਸਾਹਿਬ, 26 ਅਗਸਤ (ਕਰਨੈਲ ਸਿੰਘ)- ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖ਼ਾਲਸਾਈ ਫੌਜਾਂ ਦੇ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨਾਲ ਸਬੰਧਿਤ ਇਤਿਹਾਸਕ ਤੱਪ ਅਸਥਾਨ ਵਿਖੇ 3 ਤੋਂ 5 ਸਤੰਬਰ ਤੱਕ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਕ ਪੋਸਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤਾ ਗਿਆ। ਇਸ ਸਬੰਧੀ ਗੁਰਦੁਆਰਾ ਤੱਪ ਅਸਥਾਨ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਰਵਾਏ ਜਾ ਰਹੇ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ 10 ਨਗਰ ਕੀਰਤਨ ਧਰਮਕੋਟ, ਅਮ੍ਰਿਤਸਰ ਸਾਹਿਬ, ਬਰਨਾਲਾ, ਖੋਸਾ, ਡਰੋਲੀ ਭਾਈ ਮੋਗਾ, ਮੰਡਵਾਲਾ ਫਰੀਦਕੋਟ, ਅਕਾਲੀਆਂ ਵਾਲਾ ਧਰਮਕੋਟ ਮੋਗਾ, ਘੱਗੇ, ਰਾਮਪੁਰਾ ਫੂਲ ਬਠਿੰਡਾ, ਡਾਲਾ ਮੋਗਾ ਆਦਿ ਥਾਵਾਂ ਤੋਂ 4 ਸਤੰਬਰ ਨੂੰ ਸ਼ਾਮੀ 6 ਵਜੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਸ਼ੁਰੂ ਹੋ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾ ਪੁਰਸ਼ ਅਤੇ ਧਾਰਮਿਕ ਸਖਸੀਆਂ ਹਾਜਰੀ ਭਰਨਗੀਆਂ। ਇਸ ਮੌਕੇ ਭਾਈ ਅਮਨਦੀਪ ਸਿੰਘ, ਬਾਬਾ ਜਰਨੈਲ ਸਿੰਘ ਕਾਰਸੇਵਾ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਨਿੱਜੀ ਸਹਾਇਕ ਭਾਈ ਹਰਦੇਵ ਸਿੰਘ ਆਦਿ ਵੀ ਹਾਜ਼ਰ ਸਨ।