28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਬੜਵਾ ਵਿਖੇ ਮੀਟਿੰਗ ਦੌਰਾਨ ਕਿਰਤੀ ਕਿਸਾਨ ਮੋਰਚਾ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਕਿਸਾਨਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 27 ਅਗਸਤ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਹੱਕਾਂ ਤੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਤਹਿਤ ਪਿੰਡ ਬੜਵਾ ਵਿਖੇ ਕਿਰਤੀ ਕਿਸਾਨ ਮੋਰਚਾ ਵਲੋਂ ਪ੍ਰਧਾਨ ਵੀਰ ਸਿੰਘ ਬੜਵਾ ਦੀ ਅਗਵਾਈ ਹੇਠ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ਚ ਚੰਡੀਗੜ੍ਹ ਮੋਰਚੇ ‘ਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਕਿਸਾਨੀ ਤੇ ਪੇਂਡੂ ਅਰਥਚਾਰੇ ਨੂੰ ਬਚਾਉਣ ਲਈ ਇੱਕਜੁੱਟ ਸੰਘਰਸ਼ ਸਮੇਂ ਦੀ ਲੋੜ ਹੈ।

ਅਜੀਤ ਡੈਸਕ 28-08-2026
ਨੂਰਪੁਰ ਬੇਦੀ, 27 ਅਗਸਤ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਹੱਕਾਂ ਤੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਤਹਿਤ ਪਿੰਡ ਬੜਵਾ ਵਿਖੇ ਕਿਰਤੀ ਕਿਸਾਨ ਮੋਰਚਾ ਵਲੋਂ ਪ੍ਰਧਾਨ ਵੀਰ ਸਿੰਘ ਬੜਵਾ ਦੀ ਅਗਵਾਈ ਹੇਠ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ਚ ਚੰਡੀਗੜ੍ਹ ਮੋਰਚੇ ‘ਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਕਿਸਾਨੀ ਤੇ ਪੇਂਡੂ ਅਰਥਚਾਰੇ ਨੂੰ ਬਚਾਉਣ ਲਈ ਇੱਕਜੁੱਟ ਸੰਘਰਸ਼ ਸਮੇਂ ਦੀ ਲੋੜ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਪਾਣੀਆਂ, ਖੇਤੀਬਾੜੀ, ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨਾਲ ਸਬੰਧਿਤ ਅਹਿਮ ਮੰਗਾਂ ਨੂੰ ਲੈ ਕੇ ਇਹ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 1 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਚ ਚੰਡੀਗੜ੍ਹ ਪਹੁੰਚ ਕੇ ਮੋਰਚੇ ਨੂੰ ਮਜ਼ਬੂਤ ਕਰਨ। ਆਗੂਆਂ ਨੇ ਪੰਜਾਬ ਦੇ ਹੱਕਾਂ, ਕਿਸਾਨਾਂ ਅਤੇ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਲਈ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਧਾਨ ਵੀਰ ਸਿੰਘ ਬੜਵਾ, ਹਰਦਿਆਲ ਸਿੰਘ, ਅਵਤਾਰ ਸਿੰਘ ਦਿਆਲ, ਕੁਲਵਿੰਦਰ ਸਿੰਘ ਕੰਗ, ਜਾਗਰ ਸਿੰਘ ਦਿਆਲ, ਅਮਰੀਕ ਸਿੰਘ ਸੈਣੀ, ਗੁਰਦੀਪ ਸਿੰਘ, ਕਿਸ਼ਨ ਸਿੰਘ ਮੋੜ, ਕੇਸਰ ਸਿੰਘ, ਰੂਪ ਸਿੰਘ ਦਿਆਲ, ਸੁਰਜੀਤ ਸਿੰਘ ਸੈਣੀ, ਹਰਦੀਪ ਕੌਰ, ਕਸ਼ਮੀਰ ਕੌਰ, ਜਰਨੈਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੇਦਭਰੀ ਹਾਲਤ ’ ਚ ਬਜ਼ੁਰਗ ਲਾਪਤਾ ਅਗਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਸਕੂਲ ਸਟਾਫ਼। ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।