ਮੁਲਾਜ਼ ਮਾਂ ਦੀ ਸਮੂਹਿਕ ਛੁੱਟੀ ਨਾਲ ਰੂਪਨਗਰ ਜ਼ਿਲ੍ਹੇ ’ਚ ਹੋਈ ਮੁਕੰਮਲ ਹੜਤਾਲ
ਮੁਲਾਜ਼ਮਾਂ ਨੇ ਦਫ਼ਤਰਾਂ ਨੂੰ ਜਿੰਦਰੇ ਲਾ ਕੇ ਕੱਢਿਆ ਰੋਸ ਮਾਰਚ , ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਸਮੂਹ ਦਫ਼ਤਰੀ ਤੇ ਖੇਤਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇੱਕ ਦਿਨ ਦੀ ਸਮੂਹਿਕ ਛੁੱਟੀ (ਮਾਸ ਲੀਵ) ਲੈ ਕੇ ਮੁਕੰਮਲ ਹੜਤਾਲ ਕੀਤੀ ਗਈ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਰਿਹਾ ਅਤੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਸਮੂਹ ਦਫ਼ਤਰੀ ਤੇ ਖੇਤਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇੱਕ ਦਿਨ ਦੀ ਸਮੂਹਿਕ ਛੁੱਟੀ (ਮਾਸ ਲੀਵ) ਲੈ ਕੇ ਮੁਕੰਮਲ ਹੜਤਾਲ ਕੀਤੀ ਗਈ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਰਿਹਾ ਅਤੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੜਤਾਲ ਵਿਚ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ਼, ਅਧਿਆਪਕਾਂ, ਤਕਨੀਕੀ ਸਟਾਫ਼, ਜੇ.ਈਜ਼, ਰੋਡਵੇਜ਼ ਮੁਲਾਜ਼ਮਾਂ, ਡਰਾਈਵਰਾਂ, ਸੇਵਾਦਾਰਾਂ, ਸਫ਼ਾਈ ਕਰਮਚਾਰੀਆਂ, ਬੇਲਦਾਰਾਂ, ਬਿਜਲੀ ਵਿਭਾਗ, ਮਿਡ-ਡੇ ਮੀਲ, ਆਂਗਣਵਾੜੀ, ਡਾਕਟਰ ਐਸੋਸੀਏਸ਼ਨ, ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀਆਂ ਅਤੇ ਕੰਟਰੈਕਟ ਤੇ ਆਊਟਸੋਰਸ ਕਾਮਿਆਂ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕਈ ਵਿਭਾਗਾਂ ਦੇ ਦਫ਼ਤਰਾਂ ਨੂੰ ਤਾਲੇ ਲੱਗੇ ਰਹੇ, ਜਦਕਿ ਡੀ.ਸੀ. ਦਫ਼ਤਰ ਰੂਪਨਗਰ ਦੇ ਗੇਟ ਨੂੰ ਵੀ ਮੁਲਾਜ਼ਮਾਂ ਵਲੋਂ ਤਾਲਾ ਲਗਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਆਗੂਆਂ ਅਨੁਸਾਰ ਉਨ੍ਹਾਂ ਦੀਆਂ 32 ਪ੍ਰਮੁੱਖ ਮੰਗਾਂ ਹਨ, ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਲੰਬਿਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣਾ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨਾ, ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਦੇਣਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਪ੍ਰਮੁੱਖ ਹਨ। ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਵਧਿਆ ਰੋਸ- ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਦਾ ਸਮਾਂ ਦਿੱਤੇ ਜਾਣ ਦੇ ਬਾਵਜੂਦ ਅੱਜ ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਅੰਦੋਲਨ ਉਲੀਕੇ ਜਾਣਗੇ। ਸ਼ਹਿਰ ’ਚ ਕੱਢਿਆ ਵਿਸ਼ਾਲ ਰੋਸ ਮਾਰਚ:- ਧਰਨੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੂਪਨਗਰ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਇਸ ਦੌਰਾਨ ਸ਼ਹਿਰ ਵਿਚ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਅਤੇ ਸਰਕਾਰੀ ਕੰਮਕਾਜ ਪ੍ਰਭਾਵਿਤ ਰਿਹਾ। ਇਸ ਮੌਕੇ ਪੀ. ਐਸ. ਐਮ. ਐਸ. ਯੂ. ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਜਸਵਿੰਦਰ ਕੌਰ ਵਾਈਸ ਚੇਅਰਮੈਨ, ਅਮਨਦੀਪ ਸਿੰਘ ਜਨਰਲ ਸਕੱਤਰ, ਮਨੋਜ ਕੁਮਾਰ ਪ੍ਰਧਾਨ ਡੀ.ਸੀ. ਦਫ਼ਤਰ, ਕਰਮਵੀਰ ਸਿੰਘ, ਰਾਜੇਸ਼ ਰਾਣਾ, ਸੁਖਦੇਵ ਸਿੰਘ ਸੁਰਤਾਪੁਰੀ, ਹਰਜਿੰਦਰ ਸਿੰਘ ਅਕਬਰਪੁਰ, ਗਿਆਨ ਸਿੰਘ ਘਨੌਲੀ, ਗੁਰਵਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਹਰਿੰਦਰ ਸਿੰਘ ਗਿੱਲ, ਕੁਲਵੰਤ ਸਿੰਘ, ਅਮਰਜੀਤ ਸਿੰਘ ਭੁੱਲਰ, ਰੀਮਾ ਰਾਣੀ, ਪ੍ਰੋ. ਜਤਿੰਦਰ ਕੁਮਾਰ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਸ਼ਾਂਤਪੁਰੀ, ਸੰਜੀਵ ਮੋਠਾਪੁਰ, ਡਾ. ਸੁਖਮਨੀਤ ਕੌਰ, ਰਣਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਕਾਂਗੜ, ਜਗਤਾਰ ਸਿੰਘ ਗਿੱਲ, ਸੰਦੀਪ ਭੱਟ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਖੇੜੀ, ਧਰਮਪਾਲ ਸੋਖਲ ਅਤੇ ਗੁਰਵਿੰਦਰ ਸਿੰਘ ਹਜਾਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਹੁਦੇਦਾਰ ਅਤੇ ਮੁਲਾਜ਼ਮ ਹਾਜ਼ਰ ਸਨ। ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਮੋਰਚੇ ਸਬੰਧੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਮੋਰਿੰਡਾ, (ਪ੍ਰਿਤਪਾਲ ਸਿੰਘ)-ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਨਾਲ ਲੈਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜੁਆਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਜ਼ਮੀਨ ਪੋਲਿੰਗ ਨੀਤੀ ਵਿਚ ਸੁਧਾਰ ਕਰਨਾ, ਭਾਰਤ ਅਮਰੀਕਾ ਦੇ ਵਪਾਰਕ ਡੀਲ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨਾ, ਦਰਿਆਈ ਪਾਣੀਆਂ ਅਤੇ ਕਿਸਾਨੀ ਨੀਤੀ ਵਿਚ ਸੁਧਾਰ ਕਰਨਾ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ ਜਿਨਸਾਂ ਦੇ ਭਾਅ ਨਿਯੁਕਤ ਕਰਨੇ ਆਦਿ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਏਅਰਪੋਰਟ ਰੋਡ ਮੋਹਾਲੀ ਜਗਤਪੁਰਾ ਲਾਈਟਾਂ ਵਾਲੇ ਚੌਂਕ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਉਸ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਇਹਨਾਂ ਮੰਗਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੋਰਿੰਡਾ ਹਲਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਲੈ ਕੇ 1 ਸਤੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਤੋਂ ਕਾਫ਼ਲੇ ਦੀ ਸ਼ਕਲ ਵਿਚ ਚੰਡੀਗੜ੍ਹ ਲਈ ਰਵਾਨਾ ਹੋਣਗੇ। ਕਿਉਂ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਅਸਿੱਧੇ ਤੌਰ ‘ਤੇ ਵੱਡੀਆਂ ਵੱਡੀਆਂ ਕੰਪਨੀਆਂ ਨੂੰ ਦੇਣਾ ਚਾਹੁੰਦੀਆਂ ਹਨ ਇਹ ਨੀਤੀਆਂ ਸਰਕਾਰਾਂ ਦੀਆਂ ਕਦਾ ਚਿੱਤ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਵੱਖ ਵੱਖ ਪਿੰਡਾਂ ਦੇ ਦੌਰੇ ਕਰਨ ਸਮੇਂ ਭੁਪਿੰਦਰ ਸਿੰਘ ਮੁੰਡਿਆਂ ਬਲਾਕ ਪ੍ਰਧਾਨ, ਨੰਬਰਦਾਰ ਰਣਧੀਰ ਸਿੰਘ ਮਾਜਰੀ, ਜਸਵਿੰਦਰ ਸਿੰਘ ਕਾਈਨੌਰ, ਕੇਵਲ ਸਿੰਘ ਥਿੰਦ, ਨੇਤਰ ਸਿੰਘ ਰੌਣੀ, ਨਿਰਮਲ ਸਿੰਘ ਮੋਰਿੰਡਾ, ਸੰਤੋਖ ਸਿੰਘ ਕਲੇੜੀ, ਸਵਰਨ ਸਿੰਘ ਬਡਾਲੀ ਅਤੇ ਸੁਖਜੰਤ ਸਿੰਘ ਕੋਟਲੀ ਆਦਿ ਹਾਜ਼ਰ ਸਨ। ਮੁਲਾਜ਼ਮ ਜਥੇਬੰਦੀਆਂ ਦੇ ਬੰਦ ਦੇ ਸੱਦੇ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਦਫ਼ਤਰਾਂ ’ਚ ਪਈ ਰਹੀ ਸੁੰਨਸਾਨ ਸ੍ਰੀ ਅਨੰਦਪੁਰ ਸਾਹਿਬ, (ਜੇ ਐਸ ਨਿੱਕੂਵਾਲ)-ਸੂਬੇ ਭਰ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਬੰਦ ਦੇ ਸੱਦੇ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਵਰਗੀ ਸਥਿਤੀ ਬਣੀ ਰਹੀ।ਇਹਨਾਂ ਦਫ਼ਤਰਾਂ ਵਿਚ ਇੱਕਾ-ਦੁੱਕਾ ਮੁਲਾਜ਼ਮ ਹੀ ਨਜ਼ਰ ਆ ਰਹੇ ਸਨ।ਜਦੋਂ ਕਿ ਬਾਹਰੋਂ ਵੀ ਕੋਈ ਵੀ ਵਿਅਕਤੀ ਕੰਮ ਕਰਾਉਣ ਲਈ ਇਹਨਾਂ ਦਫ਼ਤਰਾਂ ਵਿਚ ਬੈਠਾ ਨਜ਼ਰ ਨਹੀਂ ਆ ਰਿਹਾ ਸੀ।ਪੱਤਰਕਾਰਾਂ ਦੀ ਟੀਮ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲ ਕੰਪਲੈਕਸ, ਬਲਾਕ ਦਫ਼ਤਰ ਸਮੇਤ ਸਮੁੱਚੇ ਸਰਕਾਰੀ ਦਫ਼ਤਰਾਂ ਅਤੇ ਬਹੁਤ ਗਿਣਤੀ ਸਰਕਾਰੀ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਗਿਆ ਤਾਂ ਇਹਨਾਂ ਦਫ਼ਤਰਾਂ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਦੇ ਭਾਈ ਜੈਤਾ ਜੀ ਸਰਕਾਰੀ ਹਸਪਤਾਲ ਵਿਖੇ ਵੀ ਰੋਜ਼ਾਨਾ ਦੀਆਂ ਓ.ਪੀ.ਡੀ. ਸੇਵਾਵਾਂ ਬੰਦ ਰਹੀਆਂ।ਜਦੋਂਕਿ ਐਮਰਜੈਂਸੀ ਸੇਵਾਵਾਂ ਲਗਾਤਾਰ ਜਾਰੀ ਸਨ। ਅਤੇ ਉੱਥੇ ਮਰੀਜ਼ਾਂ ਦੀ ਦੇਖ-ਭਾਲ ਲਈ ਸਟਾਫ਼ ਅਤੇ ਡਾਕਟਰ ਮੌਜੂਦ ਸਨ।ਇਸ ਤੋਂ ਬਿਨਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਮਜਾਰਾ, ਪਾਵਰ ਕਲੋਨੀ ਅਤੇ ਬੱਸ ਅੱਡਾ ਵਿਖੇ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਪਾਵਰ ਕਾਮ ਤੇ ਟਰਾਸਕੋ ਪੈਨਸ਼ਨਰਜ ਯੂਨੀਅਨ ਵਲੋਂ ਰੋਸ ਰੈਲੀ ਐਸ.ਡੀ.ਐਮ. ਨੂੰ ਦਿੱਤਾ ਗਿਆ ਮੰਗ ਪੱਤਰ ਸ੍ਰੀ ਅਨੰਦਪੁਰ ਸਾਹਿਬ, (ਜੇ ਐਸ ਨਿੱਕੂਵਾਲ)- ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਮੁਲਾਜਮ ਮੰਚ ਦੇ ਸੱਦੇ ਤੇ ਪਾਵਰ ਕਾਮ ਅਤੇ ਟਰਾਸਕੋ ਪੈਨਸ਼ਨਰ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਵਲੋਂ ਵੱਖ ਵੱਖ ਅਧਿਆਪਕ ਸਗੰਠਨਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਰ ਕਲੋਨੀ ਸਾਹਮਣੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਨਾਲ ਮਤ੍ਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪਿਆ ਹੈ। ਇਸ ਮੌਕੇ ਗੋਪਾਲ ਕ੍ਰਿਸ਼ਨ ਸ਼ਰਮਾ, ਬੀਰ ਸਿੰਘ, ਦਰਸ਼ਨ ਸਿੰਘ ਬੜਵਾ, ਦੇਸ ਰਾਜ ਘੇਈ, ਗੁਰਨਾਮ ਸਿੰਘ ਔਲਖ, ਮਨਦੀਪ ਕੌਰ, ਰਵਿੰਦਰ ਕੌਰ, ਸੁਖਜੀਤ ਸਿੰਘ, ਹਰਪ੍ਰੀਤ ਕੌਰ, ਤਿਲਕ ਰਾਜ, ਚਰਨ ਦਾਸ, ਭੁਪਿੰਦਰ ਸਿੰਘ, ਗੱਜਣ ਸਿੰਘ, ਪ੍ਰਕਾਸ਼ ਚੰਦ, ਸੋਮ ਦੱਤ, ਪ੍ਰਦੀਪ ਕੁਮਾਰ, ਰਤਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ, ਮੋਨਿਕਾ, ਪਰਮਜੀਤ ਕੌਰ, ਅਨਾਮਿਕਾ, ਕੁਲਵੀਰ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜਮ ਹਾਜ਼ਰ ਸਨ। ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਸਰਬ ਕਰਮਚਾਰੀ ਏਕਤਾ ਯੂਨੀਅਨ ਵਲੋਂ ਹੜਤਾਲ ’ਚ ਸ਼ਮੂਲੀਅਤ ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਸੂਬੇ ਭਰ ਦੀਆਂ ਸਾਰੀਆਂ ਮੁਲਾਜਮ ਅਤੇ ਪੈਨਸ਼ਰਨਜ਼ ਯੂਨੀਅਨਾਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਸਰਬ ਕਰਮਚਾਰੀ ਏਕਤਾ ਯੂਨੀਅਨ ਵਲੋਂ ਸਮਰਥਨ ਵਿਚ ਹੜਤਾਲ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾ ਵਲੋਂ ਨਾਅਰੇਬਾਜੀ ਕੀਤੀ ਗਈ ਤੇ ਸਮੁੱਚੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਡੀ. ਏ. ਦਾ ਬਕਾਇਆ ਤੁਰੰਤ ਜਾਰੀ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਬੇਸ ਵਿਚ ਤਬਦੀਲ ਕਰਕੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਰਮਨਦੀਪ ਸਿੰਘ, ਕਲਰਕ ਤਜਿੰਦਰ ਸਿੰਘ, ਪ੍ਰਤਾਪ ਰਾਣਾ, ਅੱਛਰ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਯਾਕੂਬ ਖਾਨ, ਰਵਿੰਦਰ ਕੁਮਾਰ, ਵਿਨੇ ਕੁਮਾਰ, ਪਰਗਟ ਸਿੰਘ ਆਦਿ ਯੂਨੀਅਨ ਦੇ ਸਾਰੇ ਅਹੁੱਦੇਦਾਰ ਅਤੇ ਮੈਂਬਰ ਮੌਜੂਦ ਸਨ। ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਦੇਣ ਲਈ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਮਜਾਰਾ ਵਿਖੇ ਰੋਸ ਰੈਲੀ ਸ੍ਰੀ ਅਨੰਦਪੁਰ ਸਾਹਿਬ, (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇੱਕ ਮੁੱਠਤਾ ਜ਼ਾਹਿਰ ਕਰਨ ਲਈ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਮਜਾਰਾ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ। ਜਿਸ ਦੀ ਪ੍ਰਧਾਨਗੀ ਟੀ.ਐਸ.ਯੂ. ਭੰਗਲ ਦੇ ਪ੍ਰਧਾਨ ਤਰਸੇਮ ਲਾਲ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪ੍ਰਧਾਨ ਜਸਵਿੰਦਰ ਸਿੰਘ ਔਲਖ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਭਾਓਵਾਲ ਅਤੇ ਜੇ.ਈ. ਕੌਂਸਲ ਦੇ ਪ੍ਰਧਾਨ ਇੰਜ. ਕੁਲਵਿੰਦਰ ਸਿੰਘ ਝੱਜ ਵਲੋਂ ਕੀਤੀ ਗਈ। ਇਸ ਰੋਸ ਰੈਲੀ ਵਿਚ ਬੁਲਾਰਿਅ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ ਅਤੇ ਇਹਨਾਂ ਮੁਲਾਜ਼ਮਾਂ ਨਾਲ ਕੀਤਾ ਵਿਤਕਰਾ ਖ਼ਤਮ ਕੀਤਾ ਜਾਵੇ ਅਤੇ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਕੇ ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨਾ, ਬਿਜਲੀ ਐਕਟ 2003 ਅਤੇ ਬਿਜਲੀ ਸੋਧ ਬਿੱਲ 2025 ਰੱਦ ਕਰਕੇ ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕਰਨਾ, ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ 1948 ਕਾਨੂੰਨ ਮੁਤਾਬਿਕ ਹੀ ਤੈਅ ਕਰਨਾ, ਬਿਜਲੀ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਅਤੇ ਸਕੇਲਾਂ ਦਾ ਬਕਾਇਆ ਨਗਦ ਦੇਣਾ, ਪੈਨਸ਼ਨਰਾਂ ਦੀ ਤਨਖ਼ਾਹ 2.59 ਦੇ ਗੁਣਾਂਕ ਨਾਲ ਸੋਧ ਕਰਕੇ ਦੇਣਾ, ਪਾਵਰਕਾਮ ਅੰਦਰ ਰਹਿੰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਬਾਹਰੀ ਸ੍ਰੋਤ ਮੁਲਾਜ਼ਮਾਂ ਦੀ ਨੀਤੀ ਰੱਦ ਕਰਕੇ ਸਾਰੇ ਕੰਮ ਵਿਭਾਗੀ ਤੌਰ ਤੇ ਕਰਵਾਏ ਜਾਣ ਆਦਿ ਮੰਗ ਕੀਤੀ ਗਈ।ਇਸ ਮੌਕੇ ਕਾਮਰੇਡ ਜਸਵਿੰਦਰ ਸਿੰਘ ਢੇਰ, ਗੁਰਦਿਆਲ ਸਿੰਘ ਮਾਵੀ, ਦੇਸਰਾਜ ਘਈ, ਸੂਬਾ ਕੈਸ਼ੀਅਰ ਸੰਤੋਖ ਸਿੰਘ, ਰਾਮ ਕ੍ਰਿਸ਼ਨ ਬੈਂਸ, ਰਕੇਸ਼ ਬਾਲੀ ਆਦਿ ਹਾਜ਼ਰ ਸਨ। ਉਸਾਰੀ ਮਿਸਤਰੀ ਮਜ਼ਦੂਰਾਂ ਨੇ ਮੁਲਾਜ਼ਮਾਂ ਦੀ ਹੜਤਾਲ ਦੇ ਹਮਾਇਤ ’ਚ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੂਪਨਗਰ ਦੇ ਸੱਦੇ ਤੇ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਗਈ ਹੜਤਾਲ ਦੇ ਹਮਾਇਤ ਵਿਚ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ, ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ ਨੇ ਕਿਹਾ ਕਿ ਦੇਸੀ ਵਿਦੇਸ਼ੀ ਸਰਮਾਏਦਾਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਾਗੂ ਕੀਤੀਆਂ ਜਾ ਰਹੀਆਂ ਨਵੀਆਂ ਆਰਥਿਕ ਨੀਤੀਆਂ ਤਹਿਤ ਜਿੱਥੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਨੂੰ ਕਾਰਪੋਰੇਟਰਾਂ ਦੇ ਮੁਨਾਫ਼ਿਆਂ ਦੀ ਭੇਟ ਚੜ੍ਹਾਇਆ ਜਾ ਰਿਹਾ ਹੈ। ਜਿਸ ਨਾਲ ਕਿਰਤ ਕਰਦੇ ਲੱਖਾਂ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪੈਨਸ਼ਨਾਂ, ਭੱਤਿਆਂ ਵਿਚ ਕਟੌਤੀ ਕਰਕੇ ਕਾਰਪੋਰੇਟਰਾਂ ਨੂੰ ਸਸਤੀ ਲੇਬਰ ਸਪਲਾਈ ਕਰਨੀ ਹੈ ਅਤੇ ਇਨ੍ਹਾਂ ਨੀਤੀਆਂ ਨਾਲ ਜੇਕਰ ਸਰਕਾਰੀ ਅਦਾਰੇ ਬੰਦ ਹੋ ਜਾਣਗੇ ਤਾਂ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਦਾ ਵੀ ਭੋਗ ਪੈ ਜਾਵੇ, ਇਨ੍ਹਾਂ ਕਿਹਾ ਕਿ ਜੇਕਰ ਹਸਪਤਾਲਾਂ, ਕਿਰਤ, ਬਿਜਲੀ, ਸਿੱਖਿਆ ਦੇ ਕੱਚੇ ਪੱਕੇ ਹੁੰਦੇ ਹਨ, ਤਾਂ ਇਨ੍ਹਾਂ ਵਿਭਾਗਾਂ ਦੇ ਚੱਲਣ ਦੀ ਗਰੰਟੀ ਬਣਦੀ ਹੈ ਅਤੇ ਬੁਨਿਆਦੀ ਸਹੂਲਤਾਂ ਦੇਣ ਵਾਲੇ ਵਿਭਾਗ ਬਚੇ ਰਹਿ ਸਕਦੇ ਹਨ। ਇਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਲੋਂ ਲੇਬਰ ਵੈੱਲਫੇਅਰ ਬੋਰਡ ਦੀ ਮੀਟਿੰਗ ਵਿਚ ਐਲਾਨ ਕੀਤਾ ਗਿਆ ਸੀ ਕਿ ਲੇਬਰ ਚੌਂਕਾਂ ਵਿਖੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਪ੍ਰੰਤੂ ਇਨ੍ਹਾਂ ਐਲਾਨਾਂ ਨੂੰ ਵੀ ਕਈ ਮਹੀਨੇ ਬੀਤ ਜਾਣ ਤੇ ਵੀ ਨਾ ਸਥਾਨਕ ਪ੍ਰਸ਼ਾਸਨ ਅਤੇ ਨਾ ਹੀ ਨਗਰ ਕੌਂਸਲ ਵਲੋਂ ਕੋਈ ਕਾਰਵਾਈ ਕੀਤੀ ਜਾ ਰਹੀ। ਜਿਸ ਕਾਰਨ ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਖਮਾਣੋਂ ਦੇ ਸਕੱਤਰ ਕਸ਼ਮੀਰ ਸਿੰਘ ਰੱਤੋ ਤੋਂ ਇਲਾਵਾ ਕਮਲਜੀਤ ਸਿੰਘ ਸੁਰਿੰਦਰ ਸਿੰਘ, ਦਲਵੀਰ ਸਿੰਘ ਜੀਵਨ ਸਿੰਘ, ਗੁਰਮੇਲ ਸਿੰਘ ਅਜੈਬ ਸਿੰਘ ਸਮਾਣਾ, ਸੋਹਣ ਸਿੰਘ, ਰਮੇਸ਼ ਕੁਮਾਰ ਕਾਕਾ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ। ਸ਼ੂਗਰ ਮਿੱਲ ਵਰਕਰ ਯੂਨੀਅਨ ਮੋਰਿੰਡਾ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਮੋਰਿੰਡਾ, (ਪ੍ਰਿਤਪਾਲ ਸਿੰਘ)- ਸਹਿਕਾਰੀ ਖੰਡ ਮਿੱਲ ਵਰਕਰ ਫੈਡਰੇਸ਼ਨ ਪੰਜਾਬ ਦੇ ਸੱਦੇ ਤੇ ਸ਼ੂਗਰ ਮਿੱਲ ਵਰਕਰ ਯੂਨੀਅਨ ਮੋਰਿੰਡਾ ਵਲੋਂ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਡੀ. ਏ. ਦੀ ਕਿਸ਼ਤ ਤੁਰੰਤ ਲਾਗੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਵਿਰੁੱਧ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਸੁਰਿੰਦਰ ਸਿੰਘ, ਬਲਜੀਤ ਸਿੰਘ, ਬਹਾਦਰ ਸਿੰਘ, ਰਵਿੰਦਰ ਸਿੰਘ ਤੇ ਰਣਵੀਰ ਸਿੰਘ ਆਦਿ ਹਾਜ਼ਰ ਸਨ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫੀਸਦੀ ਡੀਏ ਨਾਂ ਦੇਣ, ਪੁਰਾਣਕੱਚੇਮੁਲਾਜ਼ਮਾਂਨੂੰਪਰਾਂ ਨੂੰ 2.59 ਦਾ ਗੁਣਾਕ ਨਾ ਦੇਣ, ਮਾਣ ਭੱਤਾ ਵਰਕਰਾਂ ਨੂੰ ਪੂਰੀ ਉਜਰਤ ਨਾ ਦੇਣ,ਕੱਟੇ ਗਏ ਭੱਤੇ ਲਾਗੂ ਨਾ ਕਰਨ ਤੇ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਨਾ ਮੰਨਣ ਕਾਰਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਦੇ ਸੱਦੇ ‘ਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਭਰਭੂਰ ਹੁੰਗਾਰਾ ਮਿਲਿਆ। ਮੁਲਾਜ਼ਮਾਂ ਨੇ ਆਪਣੀਆਂ ਛੁੱਟੀਆਂ ਭਰ ਕੇ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੰਗਲ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਦੀ ਅਗਵਾਈ ਹੇਠ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਅਤੇ ਕਿਸਾਨ ਜਥੇਬੰਦੀਆਂ ਨੇ ਨੰਗਲ ਬੱਸ ਸਟੈਂਡ ‘ਤੇ ਇਕੱਠੇ ਹੋ ਕੇ ਨੰਗਲ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਨ ਤੋਂ ਬਾਅਦ ਸਥਾਨਕ ਐਸ.ਡੀ.ਐਮ. ਕੰਪਲੈਕਸ ਨੰਗਲ ਵਿਖੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਨੰਗਲ ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਯੂਨੀਅਨ, ਮਿਊਂਸੀਪਲ ਸਫ਼ਾਈ ਸੇਵਕ ਯੂਨੀਅਨ ਨੰਗਲ, ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ, ਗੌਰਮਿੰਟ ਟੀਚਰਜ਼ ਯੂਨੀਅਨ, ਵਾਟਰ ਸਪਲਾਈ ਯੂਨੀਅਨ, ਮਨਿਸਟਰੀਅਲ ਸਟਾਫ਼ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਕੁੱਲ ਹਿੰਦ ਕਿਸਾਨ ਸਭਾ ਨੇ ਹਿੱਸਾ ਲਿਆ। ਬੀ.ਬੀ.ਐਮ.ਬੀ. ਯੂਨੀਅਨ ਦੇ ਪ੍ਰਧਾਨ ਰਾਜਾ ਰਾਮ ਮਲਿਕ, ਜਨਰਲ ਸਕੱਤਰ ਤਰਸੇਮ ਚੰਦ, ਸੱਤਪਾਲ ਸ਼ਾਹ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ, ਹਰਵੰਤ ਸਿੰਘ, ਪ੍ਰੇਮ ਕੁਮਾਰ ਢੱਲ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ। ਪੈਨਸ਼ਨਰ ਐਸੋਸੀਏਸ਼ਨ ਪੰਜਾਬ ਤੋਂ ਪ੍ਰਿੰਸੀਪਲ ਦੇਵ ਰਾਮ ਧਾਮੀ, ਹਰਜਾਪ ਸਿੰਘ ਪਲਾਸੀ, ਦੌਲਤ ਰਾਮ, ਕਸ਼ਮੀਰੀ ਲਾਲ, ਜਰਨੈਲ ਸਿੰਘ ਸੰਧੂ, ਗੁਰਦੀਪ ਸਿੰਘ ਬੇਲਾ, ਪੰਜਾਬ ਰੋਡਵੇਜ਼ ਤੋਂ ਸੇਵਾ ਸਿੰਘ, ਲਖਵਿੰਦਰ ਰਾਏ, ਵਾਟਰ ਸਪਲਾਈ ਤੋਂ ਪ੍ਰਧਾਨ ਅਨਿਲ ਕੁਮਾਰ, ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਪ੍ਰਧਾਨ ਅੰਮ੍ਰਿਤ ਸੈਣੀ, ਸੋਹਣ ਲਾਲ ਮਨਿਸਟਰੀਅਲ ਸਟਾਫ਼ ਤੋਂ ਪ੍ਰਧਾਨ ਅੰਕੁਸ਼ ਦਿਵੇਦੀ, ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਂਸਲ ਨੇ ਸੰਬੋਧਨ ਕੀਤਾ। ਧਰਨੇ ਵਿਚ ਸਾਰੀਆਂ ਜਥੇਬੰਦੀਆਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਇਸ ਮੌਕੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੀਆਂ ਮੰਗਾਂ ਫ਼ੌਰੀ ਤੌਰ ‘ਤੇ ਪੰਜਾਬ ਸਰਕਾਰ ਮੰਨੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਦੇ ਵੱਧ ਰਹੀ ਮਹਿੰਗਾਈ ਬਾਰੇ ਵੀ ਚਿੰਤਾ ਪ੍ਰਗਟ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਨੇ ਕਿਹਾ ਕਿ ਮਹਿੰਗਾਈ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਮੁਲਾਜ਼ਮਾਂ ਨੂੰ ਕਾਨੂੰਨ ਮੁਤਾਬਿਕ ਮਿਲਣ ਵਾਲੇ ਮਾਣ ਭੱਤੇ ਪੰਜਾਬ ਸਰਕਾਰ ਨੇ ਬੰਦ ਕੀਤੇ ਹੋਏ ਹਨ।