29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੀ. ਐਲ. ਸੰਤੋਸ਼ ਤੇ ਮਦਨ ਮੋਹਨ ਮਿੱਤਲ ਦੀ ਮੁਲਾਕਾਤ ਦੌਰਾਨ ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਹੋਇਆ ਵਿਚਾਰ-ਵਟਾਂਦਰਾ

ਸ੍ਰੀ ਅਨੰਦਪੁਰ ਸਾਹਿਬ, 26 ਅਗਸਤ (ਕਰਨੈਲ ਸਿੰਘ)- ਭਾਜਪਾ ਦੇ ਕੌਮੀ ਸੰਗਠਨ ਮਹਾਂ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਬੀ. ਐਲ.

ਅਜੀਤ ਡੈਸਕ 29-08-2026
ਸ੍ਰੀ ਅਨੰਦਪੁਰ ਸਾਹਿਬ, 26 ਅਗਸਤ (ਕਰਨੈਲ ਸਿੰਘ)- ਭਾਜਪਾ ਦੇ ਕੌਮੀ ਸੰਗਠਨ ਮਹਾਂ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਬੀ. ਐਲ. ਸੰਤੋਸ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਮਦਨ ਮੋਹਨ ਮਿੱਤਲ ਹੋਈ ਮੁਲਾਕਾਤ ਦੌਰਾਨ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਦੱਸਿਆ ਕਿ ਮਦਨ ਮੋਹਨ ਮਿੱਤਲ ਨੇ ਪੰਜਾਬ ਦੌਰੇ ‘ਤੇ ਆਏ ਭਾਜਪਾ ਦੇ ਕੌਮੀ ਸੰਗਠਨ ਮਹਾਂ ਮੰਤਰੀ ਬੀ.ਐਲ. ਸੰਤੋਸ਼ ਦਾ ਨਿੱਘਾ ਸਵਾਗਤ ਕੀਤਾ। ਇਸ ਮੁਲਾਕਾਤ ਉਪਰੰਤ ਬੀ. ਐਲ. ਸੰਤੋਸ਼ ਨੇ ਕਿਹਾ ਕਿ ਮਿੱਤਲ ਨੇ ਪੰਜਾਬ ਭਾਜਪਾ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਜੋ ਸੁਪਨਾ ਦੇਖਿਆ ਸੀ, ਉਹ ਹੁਣ ਸਾਕਾਰ ਹੁੰਦਾ ਦਿਖਾਈ ਦੇ ਰਿਹਾ ਹੈ। ਮਿੱਤਲ ਅਤੇ ਬੀ.ਐਲ. ਸੰਤੋਸ਼ ਵਿਚਕਾਰ ਹੋਈ ਇਸ ਮੁਲਾਕਾਤ ਦੀ ਖ਼ਬਰ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਪਾਈ ਜ ਾ ਰਹੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਸੰਗਠਨ ਮਹਾਂ ਮੰਤਰੀ ਨਿਵਾਸੁਲੂ, ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਰੈਨਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਅਰੁਣੇਸ਼ ਸ਼ਾਕਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਜੇਸ਼ ਬੱਗਾ, ਪਰਮਿੰਦਰ ਸਿੰਘ ਬਰਾੜ, ਕੇ.ਡੀ. ਭੰਡਾਰੀ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਕੜੋਨਾ ਖੁਰਦ ਵਿਖੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਗੁੱਜਰਾਂ ਦੇ ਪਸ਼ੂਆਂ ਨੂੰ ਰੋਕਣ ਸਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ... ਅਗਲੀ ਖ਼ਬਰ ਕਰਨੈਲ ਸਿੰਘ ਬਜਰੂੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਥਕ ਕੌਂਸਲ ਦੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।