ਭਾਈ ਬਲਵਿੰਦਰ ਸਿੰਘ ਜਟਾਣਾ ਤੇ ਸ਼ਹੀਦ ਪਰਿਵਾਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨੂੰ
ਬੇਲਾ, 28 ਅਗਸਤ (ਮਨਜੀਤ ਸਿੰਘ ਸੈਣੀ)- ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦਾ ਮਾਣ, ਪੰਜਾਬ ਦੇ ਪਾਣੀਆਂ ਦੇ ਰਾਖੇ ਕੌਮ ਦੇ ਮਹਾਨ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਉਨ੍ਹਾਂ ਦੇ ਸਮੂਹ ਸ਼ਹੀਦ ਪਰਿਵਾਰ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 30 ਅਗਸਤ 2026, ਦਿਨ ਐਤਵਾਰ ਨੂੰ ਪਿੰਡ ਜਟਾਣਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਬੇਲਾ, 28 ਅਗਸਤ (ਮਨਜੀਤ ਸਿੰਘ ਸੈਣੀ)- ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦਾ ਮਾਣ, ਪੰਜਾਬ ਦੇ ਪਾਣੀਆਂ ਦੇ ਰਾਖੇ ਕੌਮ ਦੇ ਮਹਾਨ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਉਨ੍ਹਾਂ ਦੇ ਸਮੂਹ ਸ਼ਹੀਦ ਪਰਿਵਾਰ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 30 ਅਗਸਤ 2026, ਦਿਨ ਐਤਵਾਰ ਨੂੰ ਪਿੰਡ ਜਟਾਣਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੰਜਾਬ ਦੇ ਪਾਣੀਆਂ ਨਾਲ ਜੁੜੇ ਐਸ. ਵਾਈ. ਐਲ. ਦੇ ਮੁੱਦੇ ਕਾਰਨ ਭਾਈ ਬਲਵਿੰਦਰ ਸਿੰਘ ਜਟਾਣਾ ਦਾ ਨਾਮ ਪੰਜਾਬ ਦੇ ਇਤਿਹਾਸ ਵਿਚ ਵਿਸ਼ੇਸ਼ ਤੌਰ ‘ਤੇ ਯਾਦ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ ਅਤੇ ਬਾਅਦ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਵੀ ਭਿਆਨਕ ਦੁੱਖਾਂ ਦਾ ਸਾਹਮਣਾ ਕਰਨਾ ਪਿਆ। 29 ਅਗਸਤ 1991 ਦੀ ਰਾਤ 30 ਦੀ ਸਵੇਰ ਨੂੰ ਜਟਾਣਾ ਪਰਿਵਾਰ ਦੇ ਘਰ ਵਾਪਰੀ ਦੁਖਦਾਈ ਘਟਨਾ ਵਿਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਬੀਬੀ ਦਵਾਰਕੀ ਕੌਰ (80 ਸਾਲ), ਚਾਚੀ/ਮਾਸੀ ਬੀਬੀ ਜਸਮੇਰ ਕੌਰ (42 ਸਾਲ), ਭੈਣ ਮਨਪ੍ਰੀਤ ਕੌਰ (13 ਸਾਲ) ਤੇ ਭਾਣਜਾ ਹਰਸਿਮਰਨਜੀਤ ਸਿੰਘ (5 ਸਾਲ) ਨੂੰ ਉਸ ਸਮੇਂ ਨਕਲੀ ਨਿਹੰਗ ਪੂਹਲੇ ਨੇ ਸ਼ਹੀਦ ਕਰ ਦਿੱਤਾ ਸੀ। ਅੱਜ ਵੀ ਪੰਜਾਬ ਤੇ ਪੰਜਾਬ ਤੋਂ ਬਾਹਰ ਵੱਸਦੀਆਂ ਸੰਗਤਾਂ ਵੱਲੋਂ ਜਟਾਣਾ ਪਰਿਵਾਰ ਦੀ ਕੁਰਬਾਨੀ ਨੂੰ ਸਤਿਕਾਰ ਸਹਿਤ ਯਾਦ ਕੀਤਾ ਜਾਂਦਾ ਹੈ। ਭਾਈ ਬਲਵਿੰਦਰ ਸਿੰਘ ਜਟਾਣਾ ਤੇ ਸਮੂਹ ਸ਼ਹੀਦ ਪਰਿਵਾਰ ਦੀ ਸ਼ਹੀਦੀ ਯਾਦ ਨੂੰ ਸਮਰਪਿਤ 30 ਅਗਸਤ 2026, ਦਿਨ ਐਤਵਾਰ ਨੂੰ ਪਿੰਡ ਜਟਾਣਾ ਵਿਖੇ ਧਾਰਮਿਕ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਤੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਸਮੇਤ ਸਮੂਹ ਸ਼ਹੀਦ ਪਰਿਵਾਰ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਸਿੱਜਦਾ ਕੀਤਾ ਜਾਵੇਗਾ। ਸਮਾਗਮ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਸ਼ਾਮਲ ਹੋਣਗੀਆਂ।