ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਗੰਭੀਰਤਾ ਨਾਲ ਹੱਲ ਕਰੇ- ਕਿਸਾਨ ਆਗੂ
ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਜੇ ਐਸ ਨਿੱਕੂਵਾਲ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸੇਵਾਮੁਕਤ ਮੁਲਾਜ਼ਮ ਜੈਮਲ ਸਿੰਘ ਭੜੀ, ਮਾਸਟਰ ਹਰਦਿਆਲ ਸਿੰਘ, ਸੇਵਾਮੁਕਤ ਮੁਲਾਜ਼ਮ ਆਗੂ ਚਰਨਜੀਤ ਸਿੰਘ ਜੌੜਾ ਨੰਗਲ, ਸੁਰਜੀਤ ਸਿੰਘ ਚਹਿੜ ਮਜਾਰਾ ਅਤੇ ਰਣਜੀਤ ਸਿੰਘ ਬਸੀ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਦਾ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਤੋਂ ਭੱਜਣਾ ਤਰਕ ਸੰਗਤ ਨਹੀਂ। ਕਿਉਂਕਿ ਸਰਕਾਰ ਨੂੰ ਚਲਾਉਣ ਵਿਚ ਮੁਲਾਜ਼ਮਾਂ ਦਾ ਵੱਡਾ ਯੋਗਦਾਨ ਹੁੰਦਾ ਹੈ।
ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਜੇ ਐਸ ਨਿੱਕੂਵਾਲ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸੇਵਾਮੁਕਤ ਮੁਲਾਜ਼ਮ ਜੈਮਲ ਸਿੰਘ ਭੜੀ, ਮਾਸਟਰ ਹਰਦਿਆਲ ਸਿੰਘ, ਸੇਵਾਮੁਕਤ ਮੁਲਾਜ਼ਮ ਆਗੂ ਚਰਨਜੀਤ ਸਿੰਘ ਜੌੜਾ ਨੰਗਲ, ਸੁਰਜੀਤ ਸਿੰਘ ਚਹਿੜ ਮਜਾਰਾ ਅਤੇ ਰਣਜੀਤ ਸਿੰਘ ਬਸੀ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਦਾ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਤੋਂ ਭੱਜਣਾ ਤਰਕ ਸੰਗਤ ਨਹੀਂ।ਕਿਉਂਕਿ ਸਰਕਾਰ ਨੂੰ ਚਲਾਉਣ ਵਿਚ ਮੁਲਾਜ਼ਮਾਂ ਦਾ ਵੱਡਾ ਯੋਗਦਾਨ ਹੁੰਦਾ ਹੈ।ਸਰਕਾਰੀ ਨੀਤੀਆਂ ਨੂੰ ਮੁਲਾਜ਼ਮਾਂ ਨੇ ਹੀ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਗਿਣਤੀ ਲਗਭਗ ਸਾਢੇ ਚਾਰ ਲੱਖ ਦੇ ਕਰੀਬ ਹੈ ਅਤੇ 3 ਲੱਖ ਦੇ ਕਰੀਬ ਪੈਨਸ਼ਨਰ ਸੇਵਾਮੁਕਤ ਮੁਲਾਜ਼ਮ ਹਨ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਗੰਭੀਰਤਾ ਨਾਲ ਉਨ੍ਹਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ ਇਸ ਦੇ ਸਿੱਟੇ ਗੰਭੀਰ ਨਿਕਲਣਗੇ।ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਹੀ ਅਸਲ ਨੀਤੀਆਂ ਨੂੰ ਲਾਗੂ ਕਰਨ ਵਿਚ ਯੋਗਦਾਨ ਪਾਉਂਦਾ ਹੈ।ਆਗੂਆਂ ਨੇ ਕਿਹਾ ਕਿ ਅਧਿਆਪਕ ਵਰਗ ਦੇਸ਼ ਦੇ ਭਵਿੱਖ ਨੂੰ ਸਿਰਜਦਾ ਹੈ।ਜਦੋਂਕਿ ਪੰਜਾਬ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ ਅਤੇ ਯਾਤਰਾਵਾਂ ਉੱਤੇ ਖ਼ਰਚ ਕਰ ਰਹੀ ਹੈ।ਤਾਂ ਮੁਲਾਜ਼ਮਾਂ ਲੁੜੀਂਦੇ ਮਸਲੇ ਹੱਲ ਕਿਉਂ ਨਹੀਂ ਕਰ ਰਹੀ।ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਠੇਕੇ ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਤੁਰੰਤ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਇਸ ਸਮੇਂ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।